Morning Hukamnama | Sri Harmandir Sahib ji | 20 September 2019

🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਸਤੰਬਰ ੨੦੧੯,ਸ਼ੁੱਕਰਵਾਰ,੪ ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ (ਅੰਗ:੬੫੮)

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

Raag Sorat’h, The Word Of Devotee Ravi Daas Jee: One Universal Creator God. By The Grace Of The True Guru: If I am bound by thef noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause|| A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one,g except those who love Him. The veil of emotional attachment has been cast over the entire world, but it does not bother the Lord’s devotee. ||3|| Says Ravi Daas, my devotion to the One Lord is increasing; now, who can I tell this to? That which brought me to worship and adore You – I am still suffering that pain. ||4||2||

ਪਦਅਰਥ:- ਬਾਂਧੇ—ਬੱਝੇ ਹੋਏ ਹਾਂ। ਫਾਸ—ਫਾਹੀ। ਬਧਨਿ—ਰੱਸੀ ਨਾਲ। ਤੁਮ—ਤੈਨੂੰ। ਕੋ—ਦਾ।1। ਜਾਨਤ ਹਹੁ—ਤੁਸੀ ਜਾਣਦੇ ਹੋ। ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ)। ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ—ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ)।1। ਰਹਾਉ। ਮੀਨੁ—ਮੱਛੀ। ਪਕਰਿ—ਫੜ ਕੇ। ਫਾਂਕਿਓ—ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ—ਰਿੰਨ੍ਹ ਲਈ। ਬਹੁ ਬਾਨੀ—ਕਈ ਤਰੀਕਿਆਂ ਨਾਲ। ਖੰਡ—ਟੋਟਾ। ਤਊ—ਤਾਂ ਭੀ।2। ਬਾਪੈ—ਪਿਉ ਦੀ (ਮਲਕੀਅਤ)। ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ)। ਰਾਜਾ—ਜਗਤ ਦਾ ਮਾਲਕ (ਨੋਟ:- ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ)। ਪਟਲ—ਪਰਦਾ। ਬਿਆਪਿਓ—ਛਾਇਆ ਹੋਇਆ ਹੈ। ਸੰਤਾਪ—(ਮੋਹ ਦਾ) ਕਲੇਸ਼।3। ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ। ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ—ਹੁਣ ਤੱਕ।4।

ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 19 September 2019

🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੯ ਸਤੰਬਰ ੨੦੧੯,ਵੀਰਵਾਰ,੩ ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੩ ਚਉਪਦੇ*
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ (ਅੰਗ:੬੨੧)

ਪਦਅਰਥ: ਮਿਲਿ = ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ = (ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ = (ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ = ਮੁਕਾਇਆ। ਸਿਕਦਾਰਹੁ = ਸਰਦਾਰਾਂ ਤੋਂ। ਪਤੀਆਇਆ = ਪਤੀਜ ਸਕਿਆ। ਉਮਰਾਵਹੁ ਆਗੈ = ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ = ਝਗੜਾ। ਰਾਜਨ ਰਾਮ = ਪ੍ਰਭੂ ਪਾਤਿਸ਼ਾਹ। ਨਿਬੇਰਾ = ਨਿਬੇੜਾ, ਫ਼ੈਸਲਾ।੧। ਕਤਹੁ = ਕਿਤੇ ਭੀ। ਭੇਟੇ = ਮਿਲ ਪਏ। ਗੋਸਾਈ = ਧਰਤੀ ਦਾ ਮਾਲਕ।ਰਹਾਉ। ਪੂਕਾਰਾ = (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ = ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ = ਕਿੱਥੇ? ਤਾ = ਤਦੋਂ।੨। ਤਹ = ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ = ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ = ਬਰਾਬਰ। ਠਾਕੁਰੁ = ਮਾਲਕ। ਚੇਰਾ = ਨੌਕਰ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ।੩। ਕੋ = ਦਾ। ਤਹ = ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ = ਅਵਸਥਾ ਵਿਚ। ਅਨਹਦ = ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ = ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ = ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ = ਪਾਸ। ਆਪੁ = ਆਪਾ = ਭਾਵ। ਗਵਾਈ = ਗਵਾ ਕੇ।੪।

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

सोरठि महला ५ घरु ३ चउपदे
ੴ सतिगुर प्रसादि ॥
मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥

अर्थ: राग सोरठि, घर ३ में गुरू अर्जनदेव जी की चार-बंदों वाली बाणी।
अकाल पुरख एक है और सतिगुरू की कृपा से मिलता है।
हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥

Sorath Mahalaa 5 Ghar 3 Choupade
Ik Oankaar Satgur Parsaad ||
Mil Panchahu Nahee Sehsaa Chukaaeaa || Sikdaarahu Neh Pateeaaeaa || Oumraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Sagalee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||

Meaning: Sorath Mahalaa 5 Ghar 3 Choupade
One Universal Creator God. By The Grace Of The True Guru:
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1|| Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go ? ||2|| There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. ||3|| He is the King of all places. There, the unstruck melody of the Shabad resounds. Of what use is cleverness when dealing with Him ? Meeting with Him, Nanak Ji, one loses his self-conceit. ||4||1||51||

🌟✨🌟✨🌟✨🌟✨🌟✨🌟
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺

Morning Hukamnama | Sri Harmandir Sahib ji | 19 September 2019

🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੯ ਸਤੰਬਰ ੨੦੧੯,ਵੀਰਵਾਰ,੩ ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ (ਅੰਗ:੭੦੬)

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥

Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2||

ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}।੨।

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 18 September 2019

🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਸਤੰਬਰ ੨੦੧੯,ਬੁੱਧਵਾਰ,੨ ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ (ਅੰਗ:੬੬੧)

धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥

☬ English Translation:- ☬

Dhanaasaree, First Mehl:
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||

☬ ਪੰਜਾਬੀ ਵਿਆਖਿਆ :- ☬

(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

☬ हिंदी में अर्थ :- ☬

(सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

WAHEGURU JI KA KHALSA WAHEGURU JI KI FATEH JI

Morning Hukamnama | Sri Harmandir Sahib ji | 18 September 2019

🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਸਤੰਬਰ ੨੦੧੯,ਬੁੱਧਵਾਰ,੨ ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥ (ਅੰਗ:੬੮੬)

ਪਦਅਰਥ: ਜੋ ਜੋ = ਜੇਹੜਾ ਜੇਹੜਾ (ਜੀਵ) । ਤਿਹ ਤਿਹ = ਉਸੇ ਉਸੇ (ਜੂਨ) ਵਿਚ। ਉਰਝਾਇਓ = (ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ = ਚੰਗੀ ਕਿਸਮਤ ਨਾਲ। ਤਾਕੀ ਹੈ = (ਮੈਂ) ਤੱਕੀ ਹੈ। ਸਾਧ = ਹੇ ਗੁਰੂ! ਦੇ ਕਰਿ = ਦੇ ਕੇ। ਹਾਥ = {ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ = ਪ੍ਰਭੂ ਪਾਤਿਸ਼ਾਹ।੧। ਭ੍ਰਮਿ = ਭਟਕ ਕੇ। ਥਿਤਿ = {स्थिति} ਟਿਕਾਉ। ਪਾਈ = ਲੱਭੀ। ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ = ਹੇ ਗੁਰੂ! ਲਾਗਉਂ, ਮੈਂ ਲੱਗਦਾ ਹਾਂ। ਮਾਰਗੁ = ਰਸਤਾ। ਬਤਾਈ ਦੇਹੁ = ਬਤਾਇ ਦੇਹੁ।੧।ਰਹਾਉ। ਉਪਾਵ = {ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ = ਦੀ ਖ਼ਾਤਰ। ਬਚਿਤਿ = ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ = ਚਿੱਤ ਵਿਚ। ਧਰਉ = ਧਰਉਂ, ਮੈਂ ਧਰਦਾ ਹਾਂ। ਕਰਤ = ਕਰਦਿਆਂ। ਸਦ = ਸਦਾ। ਰੇ = ਹੇ ਭਾਈ! ਭੇਟੈ = ਮਿਲ ਪਏ। ਲਾਹੈ– ਦੂਰ ਕਰ ਦੇਵੇ। ਸਿਉ = ਨਾਲ। ਰੰਗੁ = ਪਿਆਰ। ਲਾਵੈ = ਜੋੜ ਦੇਵੇ।੨। ਰੇ = ਹੇ ਭਾਈ! ਸਗਲ = ਸਾਰੇ। ਚੂਕੈ = ਮੁੱਕਦਾ। ਭੇਦ = ਵਿੱਥ। ਧੀਰਹਿ = ਧੀਰਜ ਕਰਦੇ। ਪੰਚਾ = ਗਿਆਨ = ਇੰਦ੍ਰੇ। ਰਹਤੁ = ਨਿਰਲੇਪ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੈ = ਹਿਰਦੇ ਵਿਚ। ਸਿੰਚਾ = ਸਿੰਜ ਦੇਵੇ।੩। ਜੇਤੇ = ਜਿਤਨੇ ਹੀ। ਅਹੰਬੁਧਿ = ਹਉਮੈ ਵਾਲੀ ਅਕਲ। ਘਰ ਕੋ ਠਾਕੁਰੁ = ਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈ = ਮੰਨਦਾ, ਪਤੀਜਦਾ। ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਸੰਗੁ = ਸਾਥ, ਮਿਲਾਪ। ਅੰਜਨਿ = ਸੁਰਮੇ ਨਾਲ।੪। ਆਸ੍ਰਮ = ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ = ਇਹ ਹਨ ਚਾਰ ਆਸ੍ਰਮ}। ਬਿਬੇਕਹੀਨ = ਵਿਚਾਰ ਤੋਂ ਸੱਖਣਾ। ਦੇਹੀ = ਸਰੀਰ। ਬਿਧਾਤਾ = ਕਰਤਾਰ। ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਰੰਗਿਆ ਹੋਇਆ।੫। ਕਰਮ ਧਰਮ = ਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ = (ਤੀਰਥ ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖ = ਅੱਖ ਝਮਕਣ ਜਿਤਨਾ ਸਮਾ। ਹੇਤੁ = (ਪ੍ਰਭੂ ਨਾਲ) ਪ੍ਰੇਮ। ਗਰਬਿ ਗਰਬਿ = ਮੁੜ ਮੁੜ ਅਹੰਕਾਰ ਵਿਚ। ਪੜੈ = ਪੈਂਦਾ ਹੈ। ਜਿਸੁ = ਜਿਸ ਮਨੁੱਖ ਨੂੰ। ਭੇਟੀਐ = ਮਿਲਦਾ ਹੈ। ਸਫਲ ਮੂਰਤਿ = ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ। ਕੀਰਤਿ = ਸਿਫ਼ਤਿ-ਸਾਲਾਹ। ਪਰਸਾਦਿ = ਕਿਰਪਾ ਨਾਲ।੬। ਹਠਿ = ਹਠ ਨਾਲ। ਤਿਲ = ਰਤਾ ਭਰ ਭੀ। ਬਗੁਲ = ਬਗੁਲਾ। ਮਾਇਆ ਧਾਰੀ = ਆਪਣੇ ਮਨ ਵਿਚ ਮਾਇਆ ਦਾ ਹੀ ਮੋਹ ਟਿਕਾਈ ਰੱਖਣ ਵਾਲਾ। ਸੁਖਹ ਦਾਈ = ਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇ = ਉਸ ਨੂੰ ਮਿਲਿਆਂ। ਗਤਿ = ਉੱਚੀ ਆਤਮਕ ਅਵਸਥਾ।੭। ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ। ਰੇ = ਹੇ ਭਾਈ! ਮਾਇ = ਮਾਇਆ (ਦੇ) । ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਮਗਨ। ਪਰਾਤਾ = ਪੈ ਕੇ।੮। ਜਾਤ੍ਰਾ = ਮਨੁੱਖਾ ਜੀਵਨ ਦਾ ਸਫ਼ਰ। ਰਹੇ = ਮੁੱਕ ਗਏ। ਮਿਲੇ = ਮਿਲਿ, ਮਿਲ ਕੇ। ਸਾਧਾ = ਸਾਧ, ਗੁਰੂ (ਨੂੰ) ।੧।

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

धनासरी महला ५ घरु ६ असटपदी
ੴ सतिगुर प्रसादि ॥
जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥

Dhhanaasaree Ma 5 Ghar 6 Asattapadhee
Ik Oankaar Sathigur Prasaadh || Jo Jo Joonee Aaeiou Thih Thih Ourajhaaeiou Maanas Janam Sanjog Paaeiaa || Thaakee Hai Outt Saadhh Raakhahu Dhae Kar Haathh Kar Kirapaa Maelahu Har Raaeiaa ||1|| Anik Janam Bhram Thhith Nehee Paaee || Karo Saevaa Gur Laago Charan Govindh Jee Kaa Maarag Dhaehu Jee Bathaaee ||1|| Rehaao || Anik Oupaav Karo Maaeiaa Ko Bachith Dhharo Maeree Maeree Karath Sadh Hee Vihaavai || Koee Aiso Rae Bhaettai Santh Maeree Laahai Sagal Chinth Thaakur Sio Maeraa Rang Laavai ||2|| Parrae Rae Sagal Baedh Neh Chookai Man Bhaedh Eik Khin N Dhheerehi Maerae Ghar Kae Panchaa || Koee Aiso Rae Bhagath J Maaeiaa Thae Rehath Eik Anmrith Naam Maerai Ridhai Sinchaa ||3|| Jaethae Rae Theerathh Naaeae Ahanbudhh Mail Laaeae Ghar Ko Thaakur Eik Thil N Maanai || Kadh Paavo Saadhhasang Har Har Sadhaa Aanandh Giaan Anjan Maeraa Man Eisanaanai ||4|| Sagal Asram Keenae Manooaa Neh Patheenae Bibaekeheen Dhaehee Dhhoeae || Koee Paaeeai Rae Purakh Bidhhaathaa Paarabreham Kai Rang Raathaa Maerae Man Kee Dhuramath Mal Khoeae ||5|| Karam Dhharam Jugathaa Nimakh N Haeth Karathaa Garab Garab Parrai Kehee N Laekhai || Jis Bhaetteeai Safal Moorath Karai Sadhaa Keerath Gur Parasaadh Kooo Naethrahu Paekhai ||6|| Manehath Jo Kamaavai Thil N Laekhai Paavai Bagul Jio Dhhiaan Laavai Maaeiaa Rae Dhhaaree || Koee Aiso Rae Sukheh Dhaaee Prabh Kee Kathhaa Sunaaee This Bhaettae Gath Hoe Hamaaree ||7|| Suprasann Gopaal Raae Kaattai Rae Bandhhan Maae Gur Kai Sabadh Maeraa Man Raathaa || Sadhaa Sadhaa Aanandh Bhaettiou Nirabhai Gobindh Sukh Naanak Laadhhae Har Charan Paraathaa ||8|| Safal Safal Bhee Safal Jaathraa || Aavan Jaan Rehae Milae Saadhhaa ||1|| Rehaao Dhoojaa ||1||3||||

Meaning: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||

🌟✨🌟✨🌟✨🌟✨🌟✨🌟
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺