Morning Hukamnama | Sri Harmandir Sahib ji | 27 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਜੁਲਾਈ ੨੦੧੯,ਸ਼ਨੀਵਾਰ,੧੨ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ (ਅੰਗ:੬੭੬)

धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥

ਮੋਹਿ = ਮੈਨੂੰ। ਮਸਕੀਨ = ਆਜਿਜ਼, ਨਿਮਾਣਾ। ਮੋਹਿ ਮਸਕੀਨ = ਮੈਨੂੰ ਨਿਮਾਣੇ ਨੂੰ। ਅਧਾਰੁ = ਆਸਰਾ। ਖਾਟਣ ਕਉ = ਖੱਟਣ ਵਾਸਤੇ। ਰੋਜਗਾਰੁ = ਰੋਜ਼ੀ ਕਮਾਣ ਲਈ ਕੰਮ। ਸੰਚਣ ਕਉ = ਜਮ੍ਹਾਂ ਕਰਨ ਲਈ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਤਾ ਕੈ ਕਾਮ = ਉਸ ਮਨੁੱਖ ਦੇ ਕੰਮ।।੧। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ। ਰੰਗਿ = ਪ੍ਰੇਮ-ਰੰਗ ਵਿਚ। ਅਪਾਰ = ਬੇਅੰਤ। ਸਾਧ = ਸੰਤ ਜਨ। ਗਵਹਿ = ਗਾਂਦੇ ਹਨ।ਰਹਾਉ। ਅਤਿ ਮਸਕੀਨੀ = ਬਹੁਤ ਨਿਮ੍ਰਤਾ। ਚੀਨੀ = ਪਛਾਣੀ। ਜਸੁ = ਸਿਫ਼ਤਿ-ਸਾਲਾਹ। ਸੰਤਨ ਕੈ = ਸੰਤਾਂ ਦੇ ਹਿਰਦੇ ਵਿਚ। ਚਿੰਦ = ਚਿੰਤਾ।੨।

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।

हे भाई! मुझ आजिज को परमात्मा का नाम (ही ) सहारा है, मेरे लिए रोजगार कमाई के लिए परमात्मा का नाम ही रोजी है। मेरे लिए जोड़ने के लिए (भी) परमात्मा का नाम ही है। (जो मनुख हरी-नाम-धन इकट्ठा करता है) इस लोक में और परलोक में वोही काम आता है।१। हे भाई! संत जन परमात्मा के नाम में मस्त हो कर, बयंत प्रभु के प्रेम में जुड़ के, इक निरंकार के गुण गाते रहते है। रहाउ। हे भाई! बहुत निम्र-सवभाव संत की सोभा (का मूल) है, परमात्मा की सिफत-सलाह करनी ही संत की प्रशंसा ( का कारण) है। परमात्मा की भगती संत जानो की हृदय में आनंद पैदा करती है। (भक्ति की बरकत से) संत जनों के हृदय में सुख बना रहता है (उनके अंदर की) चिंता नास हो जाती है।२।

Dhanaasaree, Fifth Mehl: I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. ||1|| Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. ||Pause|| The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 26 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਜੁਲਾਈ ੨੦੧੯,ਸ਼ੁਕਰਵਾਰ,੧੧ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥*
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (ਅੰਗ:੬੭੫)

ਪਦਅਰਥ: ਲਾਗੋ = ਲੱਗ ਗਿਆ ਹੈ। ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ।੧।ਰਹਾਉ।ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ।੨।

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ, ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

धनासरी महला ५ ॥
मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥

अर्थ: हे भाई! (उस गुरू की कृपा से) मेरा परमात्मा के साथ प्यार बन गया है, वह गुरू मेरा भी सदा के लिए मददगार बन गया है, जिस गुरू ने (शरण आए प्रत्येक मनुष्य​ का) बोदी वाला तारा ही सदा काट दिया है (जो गुरू प्रत्येक शरण आए मनुष्य के दुखों की जड़ ही काट देता है) ॥१॥ रहाउ ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना कर उनका सारा दुख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुँह काले करता है ॥१॥ सदा कायम रहने वाला मालिक (अपने सेवकों का आप) रक्षक बनता है, उनको अपने गले से लगा कर रखता है। हे नानक जी! परमात्मा के सेवक परमात्मा के गुण गा गा कर, और, सदा आतमिक आनंद मान कर (दुखों क्लेशों से) निडर हो जाते हैं ॥२॥१७॥

Dhhanaasaree Mahalaa 5 ||
Meraa Laago Raam Siu Het || Satgur Meraa Sadaa Sahaaee Jin Dukh Kaa Kaatteaa Ket ||1|| Rahaau || Haathh De_e Raakheo Apunaa Kar Birthhaa Sagal Mittaaee || Nindak Ke Mukh Kaale Keene Jan Kaa Aap Sahaaee ||1|| Saachaa Saahib Hoaa Rakhvaalaa Raakh Lee_e Kanth Laae || Nirbhau Bhae Sadaa Sukh Maane Naanak Har Gun Gaae ||2||17||

Meaning: I have fallen in love with the Lord. My True Guru is always my help and support; He has torn down the banner of pain. ||1|| Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak Ji has become fearless, and he enjoys eternal peace, singing the Glorious Praises of the Lord. ||2||17||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 26 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਜੁਲਾਈ ੨੦੧੯,ਸ਼ੁਕਰਵਾਰ,੧੧ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ (ਅੰਗ:੭੫੩)

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 25 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਜੁਲਾਈ ੨੦੧੯,ਵੀਰਵਾਰ,੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥*
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ (ਅੰਗ:੬੬੮)

ਪਦਅਰਥ: ਕਲਿ = ਝਗੜੇ = ਕਲੇਸ਼। ਜੁਗ = ਸਮਾ। ਕਲਿਜੁਗ = ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ: ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ = ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ = ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ = ਹੇ ਭਾਈ! ਕਿਵ ਛੂਟਹ = ਅਸੀ ਕਿਵੇਂ ਬਚੀਏ? ਛੁਟਕਾਕੀ = ਬਚਣ ਦੇ ਚਾਹਵਾਨ। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ = ਤਾਰੂ।੧। ਲਾਜ = ਇੱਜ਼ਤ। ਹਮ ਮਾਗੀ = ਅਸਾਂ ਮੰਗੀ ਹੈ। ਇਕਾਕੀ = ਇਕੋ ਹੀ।ਰਹਾਉ। ਸੇ = ਉਹ {ਬਹੁ = ਬਚਨ}। ਬਚਨਾਕੀ = ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ = ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ = ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ = ਮੁੱਕ ਗਈ। ਬਾਕੀ = ਹਿਸਾਬ।੨। ਮਨਿ = ਮਨ ਵਿਚ। ਲਗਿ = ਲੱਗ ਕੇ। ਦਿਨੀਅਰੁ = {दिनकर} ਸੂਰਜ। ਸੂਰੁ = ਸੂਰਜ। ਅਗਨਿ = ਅੱਗ। ਸਿਵ = ਕੱਲਿਆਣ = ਸਰੂਪ ਪਰਮਾਤਮਾ। ਚੰਦਾਕੀ = ਚਾਨਣੀ ਵਾਲਾ।੩। ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ। ਗੋ = ਗਿਆਨ = ਇੰਦ੍ਰ੍ਰੇ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ = ਆਪ ਹੀ। ਕਉ = ਨੂੰ, ਉਤੇ। ਕਰਿ = ਬਣਾ ਲੈ।੪।

ਅਰਥ: ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

धनासरी महला ४ ॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

अर्थ: हे भाई! मुझे वह धर्म बता जिस के साथ जगत के विकारों के झँझटों से बचा जा सके। मैं इन झँझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप नाव है, नाम ही तुलहा है। जिस मनुष्य ने हरी-नाम जपा वह तैराक बन कर (संसार-समुँद्र से) पार निकल जाता है ॥१॥ हे प्रभू जी! (दुनिया के विकारों के झँझटों में से) अपने सेवक की इज़्ज़त बचा ले। हे हरी! मुझे अपना नाम जपने की समर्था दे। मैं (तेरे से) सिर्फ़ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरू के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही ख़त्म हो जाता है ॥२॥ हे भाई! जिन संत जनों ने साध जनों की संगत में बैठ कर अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चढ़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सूरज (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुँच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥

Dhhanaasaree Mahalaa 4 ||
Kaljug Kaa Dharam Kahahu Tum Bhaaee Kiv Shhootteh Ham Shhuttkaakee || Har Har Jap Berree Har Tulhaa Har Japeo Tarai Taraakee ||1|| Har Jee Laaj Rakhahu Har Jan Kee || Har Har Japan Japaavahu Apnaa Ham Maagee Bhagat Ikaakee || Rahaau || Har Ke Sevak Se Har Pyaare Jin Japeo Har Bachnaakee || Lekhaa Chitar Gupat Jo Likheaa Sabh Shhoottee Jam Kee Baakee ||2|| Har Ke Sant Japeo Man Har Har Lag Sangat Saadh Janaa Kee || Diniar Soor Trisnaa Agan Bujhaanee Siv Chareo Chand Chandaakee ||3|| Tum Vadd Purakh Vadd Agam Agochar Tum Aape Aap Apaakee || Jan Naanak Kau Prabh Kirpaa Keejai Kar Daasan Daas Dasaakee ||4||6||

Meaning: Tell me, O Siblings of Destiny, the religion for this Dark Age of Kali Yuga. I seek emancipation – how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on daas Nanak, and make him the daas of the daas of Your daases. ||4||6||

?✨?✨?✨?✨?✨?
https://www.facebook.comroohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 25 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਜੁਲਾਈ ੨੦੧੯,ਵੀਰਵਾਰ,੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ:੭੨੯)

ਪਦਅਰਥ: ਚਿਲਕਣਾ = ਲਿਸ਼ਕਵਾਂ। ਘੋਟਿਮ = ਮੈਂ ਘੋਟਿਆ, ਮੈਂ ਘਸਾਇਆ। ਕਾਲੜੀ = ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ = ਸਿਆਹੀ। ਸਉ = ਸੌ ਵਾਰੀ। ਤਿਸੁ = ਉਸ ਕੈਂਹ (ਦੇ ਭਾਂਡੇ) ਨੂੰ।੧। ਸੇਈ = ਉਹ ਹੀ। ਮੈ ਨਾਲਿ ਚਲੰਨ੍ਹ੍ਹਿ = ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ = ਮੰਗਿਆ ਜਾਂਦਾ ਹੈ। ਖੜੇ = ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ = ਦੱਸਦੇ ਹਨ, ਲੇਖਾ ਸਮਝਾਂਦੇ ਹਨ।੧।ਰਹਾਉ। ਮੰਡਪ = ਮੰਦਰ। ਪਾਸਹੁ = ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ = ਚਿੱਤਰੀਆਂ ਹੋਈਆਂ। ਕੰਮਿ = ਕੰਮ ਵਿਚ। ਆਵਨ੍ਹ੍ਹੀ = ਆਵਨ੍ਹ੍ਹਿ, ਆਉਂਦੀਆਂ। ਵਿਚਹੁ = ਅੰਦਰੋਂ।੨। ਬਗਾ ਕਪੜੇ = ਬਗਲਿਆਂ ਦੇ ਖੰਭ। ਬਗੇ = ਚਿੱਟੇ। ਮੰਝਿ = ਵਿਚ। ਘੁਟਿ ਘੁਟਿ = (ਗਲੋਂ) ਘੁੱਟ ਘੁੱਟ ਕੇ। ਖਾਵਣੇ = ਖਾਣ ਵਾਲੇ। ਕਹੀਅਨ੍ਹ੍ਹਿ = ਕਹੇ ਜਾਂਦੇ।੩। ਸਰੀਰੁ ਮੈ = ਮੇਰਾ ਸਰੀਰ। ਮੈਜਨੁ = {मेधाविन्} ਤੋਤੇ। ਭੂਲੰਨ੍ਹ੍ਹਿ = ਭੁਲੇਖਾ ਖਾ ਜਾਂਦੇ ਹਨ। ਤੇ ਗੁਣ = ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ = ਮੇਰੇ ਸਰੀਰ ਵਿਚ। ਹੰਨ੍ਹ੍ਹਿ = ਹਨ।੪। ਅੰਧੁਲੈ = ਅੰਨੇ (ਮਨੁੱਖ) ਨੇ। ਡੂਗਰ ਵਾਟ = ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ = ਅੱਖਾਂ ਨਾਲ। ਲੋੜੀ = ਭਾਲਦਾ ਹਾਂ। ਨਾ ਲਹਾ = ਮੈਂ ਲੱਭ ਨਹੀਂ ਸਕਦਾ। ਹਉ = ਮੈਂ। ਕਿਤੁ = ਕਿਸ ਤਰੀਕੇ ਨਾਲ?।੫। ਚਾਕਰੀਆ = ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ = ਬਾਹਰਲੇ ਵਿਖਾਵੇ। ਕਿਤੁ = ਕਿਸ ਕੰਮ? ਜਿਤੁ = ਜਿਸ ਤਰ੍ਹਾਂ।੬।

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

सूही महला १ घरु ६
ੴ सतिगुर प्रसादि ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

अर्थ: राग सूही, घर ६ में गुरू नानक​ देव जी की बाणी।
अकाल पुरख एक है और सतिगुरू की कृपा द्वारा मिलता है।
मैंने​ काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥

Soohee Mahalaa 1 Ghar 6
Ik Oankaar Satgur Parsaad ||
Ujal Kaihaa Chilkanaa Ghottim Kaalrree Mas || Dhhoteaa Jooth N Utrai Je Sau Dhhovaa Tis ||1|| Sajan Se_ee Naal Mai Chaldeaa Naal Chalann || Jithhai Lekhaa Mangeeai Tithhai Kharre Disann ||1|| Rahaau || Kothe Manddap Maarreeaa Paasahu Chitveeaahaa || Ddhatheeaa Kam N Aavnhee Vichahu Sakhneeaahaa ||2|| Bagaa Bage Kaprre Teerathh Manjh Vasann || Ghutt Ghutt Jeeaa Khaavne Bage Naa Kaheean ||3|| Simal Rukh Sareer Mai Maijan Dekh Bhulann || Se Fal Kam N Aavanhee Te Gun Mai Tan Hann ||4|| Andhhulai Bhaar Uthaaeaa Ddoogar Vaatt Bahut || Akhee Lorree Naa Lahaa Hau Charr Langhaa Kit ||5|| Chaakreeaa Changeaaeeaa Avar Syaanap Kit || Naanak Naam Samaal Tooñ Badhhaa Shhutteh Jit ||6||1||3||

Meaning: Soohee, First Mahalaa, Sixth House:
One Universal Creator God. By The Grace Of The True Guru:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; And in that place, where the accounts are called for, they appear standing with me. ||1|| Pause || There are houses, mansions and tall buildings, painted on all sides; But they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless – just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain ? ||5|| What good does it do to serve, and be good, and be clever ? O Nanak Ji, contemplate the Naam, the Name of the Lord, and you shall be released from bondage. ||6||1||3||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????