ਸੰਧਿਆ ਵੇਲੇ ਦਾ ਹੁਕਮਨਾਮਾ | ਸ੍ਰੀ ਹਰਿਮੰਦਰ ਸਾਹਿਬ ਜੀ | ੧੪ ਸਤੰਬਰ ੨੦੨੦

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੪ ਸਤੰਬਰ ੨੦੨੦,ਸੋਮਵਾਰ,੩੦ ਭਾਦੋਂ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ : ੬੭੩-੬੭੪)”🌹🌺
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਅੈ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਅੈ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਧਨਾਸਰੀ ਮਹਲਾ ੫ ॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ । ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀੳੂਂਦੇ) ਹਾਂ ।੧। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ਹੇ ਅਣਗਣਿਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ । ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨। ਹੇ ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨।

In Hindi :

धनासरी महला ५ ॥
तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

Dhanaasaree, Fifth Mehl:
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue – which of Your Glorious Virtues can I describe? Unlimited, infinite Lord and Master – no one knows Your limits. ||1||Pause|| You destroy millions of my sins, and teach me in so many ways. I am so ignorant – I understand nothing at all. Please honor Your innate nature, and save me! ||2|| I seek Your Sanctuary – You are my only hope. You are my companion and my best friend. Save me, O Merciful Saviour Lord; Nanak is the slave of Your home. ||3||12||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ