Evening Hukamnama | Sri Harmandir Sahib ji | 23 September 2018

https://youtu.be/B05jUBfmblk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਸਤੰਬਰ ੨੦੧੮,ਐਤਵਾਰ,੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ (ਅੰਗ:੬੯੬)

जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

☬ English Translation:- ☬

Jaitsree, Fourth Mehl, First House, Chau-Padas:
One Universal Creator God. By The Grace Of The True Guru:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

☬ हिंदी में अर्थ :- ☬

(हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 23 September 2018

https://youtu.be/k-T4NRAoGqU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਸਤੰਬਰ ੨੦੧੮,ਐਤਵਾਰ,੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ (ਅੰਗ:੭੦੬)

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥

Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2||

ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}।੨।

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

Waheguru Ji Ka Khalsa Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 22 September 2018

https://youtu.be/yL-jIWE4ztM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਸਤੰਬਰ ੨੦੧੮,ਸ਼ਨੀਵਾਰ,੬ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ (ਅੰਗ:੬੫੧)

*ਵਿਆਖਿਆ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਨਾਨਕ ਜੀ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥ ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਨਾਨਕ ਜੀ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ॥੨॥ ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ। ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ ॥੨੪॥*

*सलोकु मः ३ ॥*
*गुर सेवा ते सुखु ऊपजै फिरि दुखु न लगै आइ ॥ जमणु मरणा मिटि गइआ कालै का किछु न बसाइ ॥ हरि सेती मनु रवि रहिआ सचे रहिआ समाइ ॥ नानक हउ बलिहारी तिंन कउ जो चलनि सतिगुर भाइ ॥१॥ मः ३ ॥ बिनु सबदै सुधु न होवई जे अनेक करै सीगार ॥ पिर की सार न जाणई दूजै भाइ पिआरु ॥ सा कुसुध सा कुलखणी नानक नारी विचि कुनारि ॥२॥ पउड़ी ॥ हरि हरि अपणी दइआ करि हरि बोली बैणी ॥ हरि नामु धिआई हरि उचरा हरि लाहा लैणी ॥ जो जपदे हरि हरि दिनसु राति तिन हउ कुरबैणी ॥ जिना सतिगुरु मेरा पिआरा अराधिआ तिन जन देखा नैणी ॥ हउ वारिआ अपणे गुरू कउ जिनि मेरा हरि सजणु मेलिआ सैणी ॥२४॥*

*अर्थ: सतिगुरू की सेवा से (मनुष्य) को सुख प्रापत होता है, फिर कभी कलेश़ नहीं होता, उस का जन्म मरन खत्म हो जाता है और जमकाल का कुछ वस नहीं चलता; हरी से उस का मन मिला रहता है और वह सच्चे में समाया रहता है। नानक जी! मैं उन से सदके हूँ, जो सतिगुरू के प्यार में चलते हैं ॥१॥ सतिगुरू के शब्द से बिना (जीव-स्त्री) चाहे बेअंत स़िंगार करे शुध्द नहीं हो सकती, (क्योंकि) वह पती की कदर नहीं जानती और उस की माया में सुरति होती है। नानक जी! इस तरह की स्त्री मनों खोटी और कुलखणी होती है और स्त्रियों में वह* *कुलखणी स्त्री (कहलाती है) ॥२॥ हे हरी! अपनी मेहर कर, मैं तेरी बाणी (भाव, तेरा जस) उचारा, हरी-नाम सिमरां, हरी-नाम का उचारन करां और यही लाभ प्रापत करू। मैं उन से कुर्बान हूँ, जो दिन रात हरी-नाम जपते हैं, उन को मैं अांखों से देखूँ जो प्यारे सतिगुरू की सेवा करते हैं। मैं अपने सतिगुरू से सदके हूँ, जिस ने मुझे प्यारा सज्जन प्रभू साथी मिला दिया है ॥२४॥*

*Salok Ma 3 ||*
*Gur Sevaa Te Sukh Oopaje Fir Dukh N Lagey Aaey ||Jaman Marnaa Mitt Gaeaa Kaalai Kaa Kish N Basaae ||Har Setee Man Rav Raheaa Sache Raheaa Samaae ||Naanak Hau Balihaaree Tinn Kau Jo Chalan Satgur Bhaae ||1|| Ma 3 || Bin Shabadai Sudhh N Hovee Je Anek Karai Seegaar || Pir Kee Saar N Jaanee Doojai Bhaae Piaar || Saa Kusudhh Saa Kulkhanee Naanak Naaree Vich Kunaar ||2|| Pourree || Har Har Apnee Daeaa Kar Har Bolee Bainee || Har Naam Dhhiaaee Har Ouchraa Har Laahaa Lainee || Jo Japde Har Har Dinas Raat Tin Hau Kurbainee || Jinaa Satgur Meraa Piaaraa Araadhheaa Tin Jan Dekhaa Nainee || Hau Vaareaa Apne Guroo Kau Jin Meraa Har Sajan Meleaa Sainee ||24||*

*Meaning: Serving the Guru, peace is produced, and then, one does not suffer in pain. The cycle of birth and death is brought to an end, and death has no power over at all. His mind is imbued with the Lord, and he remains merged in the True Lord. Nanak Ji, I am a sacrifice to those who walk in the Way of the True Guru’s Will. ||1|| Third Mehl: Without the Word of the Shabad, purity is not obtained, even though the soul-bride may adorn herself with all sorts of decorations. She does not know the value of her Husband Lord; she is attached to the love of duality. She is impure, and ill-mannered, Nanak Ji; among women, she is the most evil woman. ||2|| Pauree: Be kind to me, Lord, that I might chant the Word of Your Bani. May I meditate on the Lord’s Name, chant the Lord’s Name, and obtain the profit of the Lord’s Name. I am a sacrifice to those who chant the Name of the Lord, Har, Har, day and night. May I behold with my eyes those who worship and adore my Beloved True Guru. I am a sacrifice to my Guru, who has united me with my Lord, my friend, my very best friend. ||24||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 22 September 2018

https://youtu.be/VE8llXy5zUY

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਸਤੰਬਰ ੨੦੧੮,ਸ਼ਨੀਵਾਰ,੬ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ (ਅੰਗ:੬੪੬)

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||

ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 21 September 2018

https://youtu.be/GPbZqCwiuA0

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਸਤੰਬਰ ੨੦੧੮,ਸ਼ੁੱਕਰਵਾਰ,੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ (ਅੰਗ:੬੪੮)

ਪਦਅਰਥ: ਨਾਇ = ਨਾਮ ਵਿਚ। ਸੰਪੈ = ਦੌਲਤ। ਸੰਚੀਐ = ਇਕੱਠਾ ਕਰੀਦਾ ਹੈ। ਸਵਾਰੀਅਹਿ = ਬਣਾਈਦੇ ਹਨ। ਹਰ ਰੰਗੀ = ਹਰੇਕ ਕਿਸਮ ਦੇ।

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

सलोकु मः ३ ॥
नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु साथि न जाई ॥ हर रंगी तुरे नित पालीअहि कितै कामि न आई ॥ जन लावहु चितु हरि नाम सिउ अंति होइ सखाई ॥ जन नानक नामु धिआइआ गुरमुखि सुखु पाई ॥१५॥

अर्थ: हे नानक जी! अंधे अज्ञानी नाम नहीं सिमरते और अन्य अन्य काम करते हैं। (नतीजा यह निकलता है, कि) जम के द्वार पर बहुत मार खाते हैं और फिर (विकार-रूप) विष्ठे में जलते है ॥१॥ हे नानक जी! जो मनुष्य अपने सतिगुरू की बताई हुई कार करते हैं वह मनुष्य सच्चे और कबूल हैं; वह हरी के नाम में लीन रहते हैं और उनका जन्म मरण ख़त्म हो जाता है ॥२॥ धन, दौलत और माया इकठ्ठी करते हैं, परन्तु आखिर को दुखदाई होती है; घर, मंदिर और महल बनातें हैं, परन्तु कुछ साथ नहीं जाता; कई रंगों के घोड़े सदा पालते हैं, परन्तु किसी काम नहीं आते। हे भाई सज्जनों! हरी के नाम के साथ मन जोड़ो, जो आखिर में साथी बने। हे दास नानक जी! जो मनुष्य नाम सिमरता है, वह सतिगुरू के सनमुख रह कर सुख पाता है ॥१५॥

Salok Ma 3 ||
Naanak Naam N Chetnee Agyaanee Andhhule Avre Karam Kamaahe || Jam Dar Badhhe Maareeah Fir Visttaa Maahe Pachaahe ||1|| Ma 3 ||* *Naanak Satgur Seveh Aapnaa Se Jan Sache Parvaan || Har Kai Naae Samaae Rahe Chookaa Aavan Jaan ||2|| Paurree || Dhhan Sampai Maayaa Sancheeai Ante Dukhdaaee || Ghar Mandar Mehal Savaareeah Kishh Saathh N Jaaee || Har Rangee Ture Nit Paaleeah Kitai Kaam N Aaee || Jan Laavahu Chit Har Naam Siu Ant Hoe Sakhaaee || Jan Naanak Naam Dhheaaeaa Gurmukh Sukh Paaee ||15||

Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ