Evening Hukamnama | Sri Harmandir Sahib ji | 07 April 2018

https://youtu.be/cIzwt1cBLqE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਅਪ੍ਰੈਲ ੨੦੧੮,ਸ਼ਨੀਵਾਰ,੨੫ ਚੇਤ (ਸੰਮਤ ੫੫੦ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥

ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ (ਅੰਗ:੬੬੧)

धनासरी महला १ ॥

जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥

☬ English Translation:- ☬

Dhanaasaree, First Mehl:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||

☬ ਪੰਜਾਬੀ ਵਿਆਖਿਆ :- ☬

(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

☬ हिंदी में अर्थ :- ☬

(सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।

WAHEGURU JI KA KHALSA WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 07 April 2018

https://youtu.be/VPAE7y_kd1Y

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਅਪ੍ਰੈਲ ੨੦੧੮,ਸ਼ਨੀਵਾਰ,੨੫ ਚੇਤ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ (ਅੰਗ:੬੬੩)

धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥

Dhanaasaree, Third Mehl, Second House, Chau-Padas: One Universal Creator God. By The Grace Of The True Guru: This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2||

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥

अर्थ :- हे भाई ! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई !) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।1। (हे भाई ! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुख परमात्मा के नाम में सुरति जोड़ के (आत्मिक जीवन के) शाह बन गए। हे भाई ! यह नाम-धन परमात्मा की कृपा के साथ मन में आ के बसता है।रहाउ। (हे भाई ! गुरु शरण आ मनुख के) औगुण दूर कर के परमात्मा की सिफ़त-सालाह (उस के) हृदय में वसा देता है । (हे भाई !) पूरे गुरु की (उचारी हुई) सदा-थिर भगवान की सिफ़त-सालाह वाली बाणी (मनुख के) मन में आत्मिक हुलारे पैदा करती है । (इस बाणी की बरकत के साथ) आत्मिक अढ़ोलता हृदय में समाई हुई रहती है।2।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 06 April 2018

 

https://youtu.be/URaObMoJELI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ ਅਪ੍ਰੈਲ ੨੦੧੮,ਸ਼ੁੱਕਰਵਾਰ,੨੪ ਚੇਤ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ:੬੯੪)

धनासरी, भगत रवि दास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

☬ English Translation:- ☬

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

☬ ਪੰਜਾਬੀ ਵਿਆਖਿਆ :- ☬

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

☬ हिंदी में अर्थ :- ☬

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 06 April 2018

https://youtu.be/bbPYk80b_s4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਅਪ੍ਰੈਲ ੨੦੧੮,ਸ਼ੁੱਕਰਵਾਰ,੨੪ ਚੇਤ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ (ਅੰਗ:੫੮੬)

सलोकु मः ३ ॥ सतिगुर की सेवा चाकरी सुखी हूं सुख सारु ॥ ऐथै मिलनि वडिआईआ दरगह मोख दुआरु ॥ सची कार कमावणी सचु पैनणु सचु नामु अधारु ॥ सची संगति सचि मिलै सचै नाइ पिआरु ॥ सचै सबदि हरखु सदा दरि सचै सचिआरु ॥ नानक सतिगुर की सेवा सो करै जिस नो नदरि करै करतारु ॥१॥

Shalok, Third Mehl: Service to, and obedience to the True Guru, is the essence of comfort and peace. Doing so, one obtains honor here, and the door of salvation in the Court of the Lord. In this way, perform the tasks of Truth, wear Truth, and take the Support of the True Name. Associating with Truth, obtain Truth, and love the True Name. Through the True Word of the Shabad, be always happy, and you shall be acclaimed as True in the True Court. O Nanak, he alone serves the True Guru, whom the Creator has blessed with His Glance of Grace. ||1||

ਸਾਰੁ = ਤੱਤ, ਨਿਚੋੜ। ਸੁਖੀ ਹੂੰ ਸੁਖ = ਚੰਗੇ ਤੋਂ ਚੰਗੇ ਸੁਖ ਦਾ। ਐਥੈ = ਜਗਤ ਵਿਚ।੧।

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

गुरु की बताई सेवा चाकरी करना अच्छे से अच्छे सुख का तत्व है (गुरु की बताई सेवा करने से) जगेअत में आदर मिलता है, और प्रभु की हजूरी में सुर्खरुई का दरवाजा। (गुरु-सेवा की यही) सच्ची कार कमाने-योग्य है, (इस से) मनुख को (परदे ढकने के लिए) सच्चा नाम-रूप पोशाक मिल जाता है, सच्चा नाम-रूप सहारा मिल जाता है, सच्ची संगत की प्राप्ति होती है, सच्चे नाम में प्यार पैदा होता है और सच्चे प्रभु से मिलाप होता है। (गुरु के)सच्चे शब्द की बरकत से (मनुख के मन में) सदा ख़ुशी बनी रहती है, और प्रभु की हजूरी में मनुख सुर्खरू हो जाता है। परन्तु, हे नानक ! सतगुरु की बताई हुई कार वोही मनुख करता है, जिस के ऊपर प्रभु संवय कृपा की नज़र करता है।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 05 April 2018

https://youtu.be/3kE6ikiaJbo

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੫ ਅਪ੍ਰੈਲ ੨੦੧੮,ਵੀਰਵਾਰ,੨੩ ਚੇਤ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ (ਅੰਗ:੬੨੧)

सोरठि महला ५ ॥
जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥

☬ Translation in English:- ☬

Sorat’h, Fifth Mehl:
All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. ||1|| The Perfect Supreme Lord God is always with me. The Perfect Guru has perfectly and totally protected me, and now everyone is kind and compassionate to me. ||1||Pause|| Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. ||2||22||50||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..