Evening Hukamnama | Sri Harmandir Sahib ji | 07 October 2018

https://youtu.be/CsZ3gvGR7uI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਅਕਤੂਬਰ ੨੦੧੮,ਐਤਵਾਰ,੨੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥  (ਅੰਗ:੬੭੬)

*ਪਦਅਰਥ: ਮੋਹਿ = ਮੈਨੂੰ। ਮਸਕੀਨ = ਆਜਿਜ਼, ਨਿਮਾਣਾ। ਮੋਹਿ ਮਸਕੀਨ = ਮੈਨੂੰ ਨਿਮਾਣੇ ਨੂੰ। ਅਧਾਰੁ = ਆਸਰਾ। ਖਾਟਣ ਕਉ = ਖੱਟਣ ਵਾਸਤੇ। ਰੋਜਗਾਰੁ = ਰੋਜ਼ੀ ਕਮਾਣ ਲਈ ਕੰਮ। ਸੰਚਣ ਕਉ = ਜਮ੍ਹਾਂ ਕਰਨ ਲਈ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਤਾ ਕੈ ਕਾਮ = ਉਸ ਮਨੁੱਖ ਦੇ ਕੰਮ।।੧। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ। ਰੰਗਿ = ਪ੍ਰੇਮ = ਰੰਗ ਵਿਚ। ਅਪਾਰ = ਬੇਅੰਤ। ਸਾਧ = ਸੰਤ ਜਨ। ਗਵਹਿ = ਗਾਂਦੇ ਹਨ।ਰਹਾਉ। ਅਤਿ ਮਸਕੀਨੀ = ਬਹੁਤ ਨਿਮ੍ਰਤਾ। ਚੀਨੀ = ਪਛਾਣੀ। ਜਸੁ = ਸਿਫ਼ਤਿ-ਸਾਲਾਹ। ਸੰਤਨ ਕੈ = ਸੰਤਾਂ ਦੇ ਹਿਰਦੇ ਵਿਚ। ਚਿੰਦ = ਚਿੰਤਾ।੨। ਜਹ = ਜਿੱਥੇ। ਇਕਤ੍ਰ = ਇਕੱਠੇ। ਨਾਦ = ਸਾਜ (ਵਜਾ ਕੇ) । ਕਵਿਤ = ਕਵਿਤਾ (ਪੜ੍ਹ ਕੇ) । ਬਿਸ੍ਰਾਮ = ਸ਼ਾਂਤੀ। ਉਨ ਸੰਗੁ = ਉਹਨਾਂ ਦੀ ਸੰਗਤਿ। ਮਸਤਕਿ = ਮੱਥੇ ਉਤੇ। ਕਰਾਮ = ਕਰਮ, ਬਖ਼ਸ਼ਸ਼।੩। ਦੁਇ ਕਰ = ਦੋਵੇਂ ਹੱਥ {ਬਹੁ-ਵਚਨ}। ਕਰੀ = ਕਰੀਂ, ਮੈਂ ਕਰਦਾ ਹਾਂ। ਪਖਾਰਿ = ਧੋ ਕੇ। ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਧੂਰਿ = ਚਰਨ = ਧੂੜ।੪।*

*ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥*

*धनासरी महला ५ ॥*
*मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥*

*अर्थ: हे भाई! मुझ आजिज को परमात्मा का नाम (ही) सहारा है, मेरे लिए खटणे कमाणे के लिए परमात्मा का नाम ही रोज़ी है। मेरे लिए इकठ्ठे करने के लिए (भी) परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उस के* *काम आता है ॥१॥ हे भाई! परमात्मा के नाम में मस्त हो कर, संत जन बेअंत प्रभु के प्रेम में जुड़ के- एक निरंकार के गुण गाते रहते हैं ॥ रहाउ ॥ हे भाई! बहुत निम्र-स्वभाव संत की सोभा (का मूल) है, परमात्मा की सिफत-सलाह करनी ही संत की प्रशंसा (का कारण) है। परमात्मा की भगती संत जानों के हृदय में आनंद पैदा करती है। (भक्ति की बरकत से) संत जनों के हृदय में सुख बना रहता है (उनके अंदर की) चिंता नास हो जाती है ॥२॥ हे भाई! साध संत जहाँ (भी) इकट्ठे होते हैं, वहाँ वह साज वरत के बाणी पढ़ कर परमात्मा की सिफत-सलाह का गीत (ही) गाते हैं। हे भाई! संतों की संगत में बैठ कर आतमिक आनंद प्राप्त होता है शांति हासिल होती है। पर उनकी संगत वही मनुष्य प्राप्त करता है जिस के माथे पर बखस़स (का लेख लिखा हो) ॥३॥ हे भाई! मैं अपने दोनों हाथ जोड़ कर अरदास करता हूँ, कि मैं संत जनां के चरन धो कर गुणों के ख़जाने परमात्मा का नाम उचारता रहूँ। हे भाई! जो दयाल कृपाल प्रभू की हज़ूरी में (सदा टिके रहते हैं) नानक उन्हा संत जनां के चरनों की धूड़ से आतमिक जीवन प्राप्त करता है ॥४॥२॥२३॥*

*Dhhanaasaree Mahalaa 5 ||*
*Mohe Maskeen Prabh Naam Adhhaar || Khaattan Kau Har Har Rojgaar || Sanchan Kau Har Eko Naam || Halat Palat Taa Kai Aavai Kaam ||1|| Naam Rate Prabh Rang Apaar || Saadhh Gaaveh Gun Ek Nirankaar || Rahaau || Saadhh Kee Sobhaa At Maskeenee || Sant Vaddaaee Har Jas Cheenee || Anad Santan Kai Bhagat Govind || Sookh Santan Kai Binsee Chind ||2|| Jeh Saadhh Santan Hoveh Iktar || Teh Har Jas Gaaveh Naad Kavit || Saadhh Sabhaa Meh Anad Bisraam || Oun Sang So Paae Jis Mastak Karaam ||3|| Due Kar Jorr Karee Ardaas || Charan Pakhaar Kahaañ Guntaas || Prabh Daeaal Kirpaal Hajoor || Naanak Jeevai Santaa Dhhoor ||4||2||23||*

*Meaning: I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. ||1|| Imbued with the Love of the Lord God’s Infinite Name, The Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. ||2|| Wherever the Holy Saints gather, There they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. ||3|| With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. ||4||2||23||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 07 October 2018

https://youtu.be/6fLSZPWKt0M

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਅਕਤੂਬਰ ੨੦੧੮,ਐਤਵਾਰ,੨੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥     (ਅੰਗ:੭੮੬)

सलोकु मः ३ ॥ सूहवीए सूहा वेसु छडि तू ता पिर लगी पिआरु ॥ सूहै वेसि पिरु किनै न पाइओ मनमुखि दझि मुई गावारि ॥ सतिगुरि मिलिऐ सूहा वेसु गइआ हउमै विचहु मारि ॥ मनु तनु रता लालु होआ रसना रती गुण सारि ॥ सदा सोहागणि सबदु मनि भै भाइ करे सीगारु ॥ नानक करमी महलु पाइआ पिरु राखिआ उर धारि ॥१॥ मः ३ ॥ मुंधे सूहा परहरहु लालु करहु सीगारु ॥ आवण जाणा वीसरै गुर सबदी वीचारु ॥ मुंध सुहावी सोहणी जिसु घरि सहजि भतारु ॥ नानक सा धन रावीऐ रावे रावणहारु ॥२॥ पउड़ी ॥ मोहु कूड़ु कुट्मबु है मनमुखु मुगधु रता ॥ हउमै मेरा करि मुए किछु साथि न लिता ॥ सिर उपरि जमकालु न सुझई दूजै भरमिता ॥ फिरि वेला हथि न आवई जमकालि वसि किता ॥ जेहा धुरि लिखि पाइओनु से करम कमिता ॥५॥

Shalok, Third Mehl: O red-robed woman, discard your red dress, and then, you shall come to love your Husband Lord. Page 787 By wearing her red dress, no one has found her Husband Lord; the self-willed manmukh is burnt to death. Meeting the True Guru, she discards her red dress, and eradicates egotism from within. Her mind and body are imbued with the deep red color of His Love, and her tongue is imbued, singing His Praises and excellences. She becomes His soul-bride forever, with the Word of the Shabad in her mind; she makes the Fear of God and the Love of God her ornaments and decorations. O Nanak, by His Merciful Grace, she obtains the Mansion of the Lord’s Presence, and keeps Him enshrined in her heart. ||1|| Third Mehl: O bride, forsake your red dress, and decorate yourself with the crimson color of His Love. Your comings and goings shall be forgotten, contemplating the Word of the Guru’s Shabad. The soul-bride is adorned and beautiful; the Celestial Lord, her Husband, abides in her home. O Nanak, the bride ravishes and enjoys Him; and He, the Ravisher, ravishes and enjoys her. ||2||

ਪਦਅਰਥ:- ਸੂਹਵੀਏ—ਹੇ ਕਸੁੰਭੇ ਰੰਗ ਨਾਲ ਪਿਆਰ ਕਰਨ ਵਾਲੀਏ! ਸੂਹਾ ਵੇਸੁ—ਚੁਹਚੁਹੇ ਰੰਗ ਵਾਲਾ ਵੇਸ, ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਚਾਉ। ਦਝਿ—ਸੜ ਕੇ। ਗਾਵਾਰਿ—ਗਵਾਰਨ। ਗੁਣ ਸਾਰਿ—ਪ੍ਰਭੂ ਦੇ ਗੁਣ ਚੇਤੇ ਕਰ ਕੇ। ਕਰਮੀ—ਪ੍ਰਭੂ ਦੀ ਮਿਹਰ ਨਾਲ। ਉਰ—ਹਿਰਦਾ। ਮੁੰਧੇ—ਹੇ ਇਸਤ੍ਰੀਏ! ਪਰਹਰਹੁ—ਛੱਡ ਦੇਹ। ਘਰਿ—ਹਿਰਦੇ ਵਿਚ। ਸਹਜਿ—ਸਹਿਜ ਅਵਸਥਾ ਦੇ ਕਾਰਣ। ਸਾਧਨ—ਇਸਤ੍ਰੀ। ਰਾਵੀਐ—ਮਾਣੀਦੀ ਹੈ। ਰਾਵਣਹਾਰੁ—ਚੋਜੀ, ਅਨੰਦੀ ਪ੍ਰਭੂ।

ਅਰਥ:- ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ; ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ। ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ।1। ਅਰਥ:- ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ; ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ। ਹੇ ਨਾਨਕ! ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ, ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ।2।

अर्थ :-हे कसुंभे-रंग के साथ प्रेम करने वालऐ ! मन को मोहने वाले पदार्थों का प्यार छोड, तो ही तेरा अपने पती-भगवान के साथ प्यार बनेगा; इस चुहचुहे रंग में (मोह लगा के) कभी किसी ने खसम-भगवान को नहीं पाया, (ऐसी) आप-हुदरी मूर्ख स्त्री (इस मोह में ही) जल मरती है। अगर गुरु मिल जाए तो अंदर से हऊमै दूर करने से शोख-रंग माया का मोह दूर हो जाता है, मन और शरीर (नाम-रूप मजीठ रंग के साथ) रंगा लाल हो जाता है, जिव्हा भगवान के गुण याद कर के रंगी जाती है। जिस जीव-स्त्री ने भगवान के डर और प्यार के द्वारा (अपने मन का) सोहज बनाया है जिस के मन में गुर-शब्द बसता है वह सदा के लिए सुहाग भाग वाली हो जाती है। हे नानक ! भगवान की कृपा के साथ भगवान को हृदय में टिकाने से उस की हजूरी प्राप्त होती है।1। हे जीव-स्त्री ! मन को मोहने वाले पदार्थों का प्यार छोड़ और परमात्मा का नाम-सिंगार बना जो (मानो, मजीठ का पक्का) लाल रंग है; गुरु के शब्द के द्वारा (परमात्मा के नाम का) विचार कर, जन्म मरन वाला सिलसिला खत्म हो जाएगा। हे नानक ! वह जीव-स्त्री सुंदर सुंदर है जिस के हृदय-घर में अडोल अवस्था बन जाने के कारण खसम-भगवान आ बसता है, उस जीव-स्त्री को चोजी भगवान अपने साथ मिला लेता है।2।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 06 October 2018

https://youtu.be/DVL6Xf0-6ek

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ ਅਕਤੂਬਰ ੨੦੧੮,ਸ਼ਨੀਵਾਰ,੨੦ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
(ਅੰਗ:੭੦੩)

*ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥*

*जैतसरी महला ९ ॥*
*हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

अर्थ: हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥

Jaitsaree Mahalaa 9 ||
*Har Joo Raakh Lehu Pat Meree || Jam Ko Traas Bhaeo Our Antar Saran Gahee Kirpaa Nidhh Teree* *||1|| Rahaau || Mahaa Patit Mugadhh Lobhee Fun Karat Paap Ab* *Haaraa || Bhai Marbe Ko Bisrat Naahin Teh Chintaa Tan Jaaraa ||1|| Kie Oupaav Mukat Ke Kaaran Deh Dis Kau Outh Dhhaaeaa || Ghatt Hee Bheetar Basai Niranjan Taa Ko Maram N Paaeaa ||2|| Naahin Gun Naahin Kashh Jap Tap Koun Karam Ab Keejai || Naanak Haar Pareo Sarnaagat Abhai Daan Prabh Deejai ||3||2||*

*Meaning: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2|| I have no merit, and I know nothing about meditation or austerities; what should I do now? Nanak Ji, I am exhausted; I seek the shelter of Your Sanctuary; O God, please bless me with the gift of fearlessness. ||3||2||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 06 October 2018

https://youtu.be/SRd0mwrEJq8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਅਕਤੂਬਰ ੨੦੧੮,ਸ਼ਨੀਵਾਰ,੨੦ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ (ਅੰਗ:੮੩੦)

रागु बिलावलु महला ५ घरु १३ पड़ताल ੴ सतिगुर प्रसादि ॥ मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥

Raag Bilaaval, Fifth Mehl, Thirteenth House, Partaal: One Universal Creator God. By The Grace Of The True Guru: O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? ||1||Pause|| I seek the Sanctuary of the happy soul-brides; I place my head upon their feet. Unite me with my Beloved. When will He come to my home? ||1|| Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. ||2|| The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. ||Second Pause||1||128||

ਪਦਅਰਥ:- ਮੋਹਨ—ਹੇ ਮੋਹਨ! ਹੇ ਪਿਆਰੇ ਪ੍ਰਭੂ! ਹਾਵੈ—ਹਾਹੁਕੇ ਵਿਚ। ਕਜਰ—ਕੱਜਲ। ਅਭਰਣ—ਆਭਰਣ, ਗਹਿਣੇ। ਉਡੀਨੀ—ਉਦਾਸ, (ਉਡੀਕ ਵਿਚ)। ਘਰਿ—ਘਰ ਵਿਚ। ਰੀ—ਹੇ ਭੈਣ! ਹੇ ਸੁਹਾਗਣ ਭੈਣ!।1। ਰਹਾਉ। ਸੁਹਾਗਨਿ—ਗੁਰਮੁਖਿ ਸਹੇਲੀ, ਗੁਰੂ। ਸੀਸੁ—ਸਿਰ। ਧਰਿ—ਧਰ ਕੇ। ਲਾਲਨੁ—ਸੋਹਣਾ ਲਾਲ। ਮੋਹਿ—ਮੈਨੂੰ। ਘਰਿ—ਹਿਰਦੇ-ਘਰ ਵਿਚ।1। ਸਹੇਲੀ—ਹੇ ਸਹੇਲੀ! ਮਿਲਨ ਬਾਤ—ਮਿਲਣ ਦੀ ਗੱਲ। ਕਹਉ—ਕਹਉਂ, ਮੈਂ ਦੱਸਦੀ ਹਾਂ। ਸਗਰੋ—ਸਾਰਾ। ਅਹੰ—ਅਹੰਕਾਰ। ਤਉ—ਤਦੋਂ। ਘਰ ਹੀ—ਘਰਿ ਹੀ, ਘਰ ਵਿਚ ਹੀ {ਲਫ਼ਜ਼ ‘ਘਰਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਰਸ—ਆਨੰਦ। ਮੰਗਲ—ਖ਼ੁਸ਼ੀ। ਆਨਦ ਰੂਪੁ—ਉਹ ਪ੍ਰਭੂ ਜੋ ਨਿਰੋਲ ਆਨੰਦ ਹੀ ਆਨੰਦ ਹੈ। ਨਾਨਕੁ ਆਇਓ—ਨਾਨਕ ਆਇਆ ਹੈ। ਦੁਆਰੈ—ਦਰ ਤੇ।2। ਰੂਪੁ ਦਿਖਾਵੈ—ਦਰਸ਼ਨ ਦੇਂਦਾ ਹੈ, ਆਪਣਾ ਰੂਪ ਵਿਖਾਂਦਾ ਹੈ। ਮੋਹਿ—ਮੈਨੂੰ। ਨੀਦ—(ਮਾਇਆ ਦੇ ਮੋਹ ਵਲੋਂ) ਬੇ-ਪਰਵਾਹੀ। ਸੁਹਾਵੈ—ਸੁਖਾਂਦੀ ਹੈ। ਤਿਖਾ—ਤ੍ਰਿਸ਼ਨਾ, ਮਾਇਆ ਦੀ ਤ੍ਰੇਹ। ਸਹਜਿ—ਆਤਮਕ ਅਡੋਲਤਾ ਵਿਚ। ਪਿਰਹਿ—ਪਿਰ ਦੀ, ਪ੍ਰਭੂ-ਪਤੀ ਦੀ। ਰਹਾਉ ਦੂਜਾ।1। 128।

ਅਰਥ:- ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।

अर्थ :-हे मोहन-भगवान ! (जैसे पती से विछुड़ी हुई स्त्री चाहे) हार, काजल, कपड़े, गहिणे पहनती है, (पर विछोड़े के कारण) (उस को) नींद नहीं आती, (पती के इंतज़ार में वह) हर समय उदास उदास रहती है, (और सहेली से पुछती है-) हे बहन ! (मेरा पती) कब घर आएगा (इसी प्रकार, हे मोहन ! तेरे से विछुड़ के मुझे शांती नहीं आती)।1।रहाउ। हे मोहन भगवान ! मैं गुरमुख सुहागण की शरण पड़ती हूँ, उस के चरणों पर (अपना) सिर रख कर (पुछती हूँ-) हे बहन ! मुझे सुंदर लाल मिला दे (बता, वह) कब मेरे हृदय-घर में आएगा।1। (सुहागण कहती है-) हे सखी ! सुन, मैं तुझे मोहन-भगवान के मिलने की बात सुनाती हूँ। तूँ (अपने अंदर से) सारा अहंकार दूर कर के। तब तूँ अपने हृदय-घर में ही उस सुंदर लाल को खोज पाएगी। (हृदय-घर में उस का दर्शन कर के) फिर तूँ खुशी आनंद पैदा करने वाले हरि-गुण गायन करना, और उस भगवान का सुमिरन करना जो केवल आनंद ही आनंद-रूप है। हे बहन ! नानक (भी उस गुरु के) दर पर आ गया है, (गुरु के दर पर आ के) मैं (नानक ने हृदय-घर में ही) सुंदर लाल खोज लिया है।2। हे बहन ! (अब) मोहन भगवान मुझे दर्शन दे रहा है, अब (माया के मोह की तरफ से पैदा हुई) उपरामता मुझे मिठ्ठी लग रही है, मेरी सारी माया की तृष्णा मिट गई है। अब मैं आत्मिक अढ़ोलता में टिक गई हूँ। भगवान-पती की सिफ़त-सालाह की बाते मुझे प्यारी लग रही हैं। हे बहन ! अब मैंने सुंदर लाल मोहण खोज लिया है।रहाउ दूजा।1।128।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 05 October 2018

 

https://youtu.be/lTWqdYcZC1E

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੫ ਅਕਤੂਬਰ ੨੦੧੮,ਸ਼ੁੱਕਰਵਾਰ,੧੯ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ (ਅੰਗ”੬੯੭)

*ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧। ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ ‘ਜਿਨ’ ਅਤੇ ‘ਜਿਨਿ’ ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ।੨। ਸਾਧ = ਗੁਰੂ। ਸਭਿ = ਸਾਰੇ। ਕਿਲਬਿਖ = ਪਾਪ। ਦਾਣਾ = ਦਾਨਾ, ਸਿਆਣਾ। ਸਾਝਾ = ਸਾਂਝੀਵਾਲ।੩। ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ। ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ।੪।*

*ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥ ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥ ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਨਾਨਕ ਜੀ! (ਆਖੋ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥*

*जैतसरी महला ४ ॥*
*जिन हरि हिरदै नामु न बसिअो तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥ दरसनु साध मिलिओ वडभागी सभि किलबिख गए गवाझा ॥ सतिगुरु साहु पाइआ वड दाणा हरि कीए बहु गुण साझा ॥३॥ जिन कउ क्रिपा करी जगजीवनि हरि उरि धारिओ मन माझा ॥ धरम राइ दरि कागद फारे जन नानक लेखा समझा ॥४॥५॥*

*अर्थ: हे भाई! जिन मनुष्यों के हृदये में परमात्मा का नाम नहीं वस्ता, उनकी माँ को हरी बाँझ ही कर दिया कर (तो अच्छा है, क्योंकि) उनका शरीर हरी नाम से सूना रहता है, वह नाम के बिना ही रह* *रहे हैं, और कुछ कुछ खुआर हो हो कर आतमिक मौत बुलाते रहते हैं ॥१॥ हे* *मेरे मन! उस परमात्मा का नाम जपा कर, जो तेरे अंदर ही वस रहा है। हे भाई! कृपाल प्रभु ने (जिस मनुष्य ऊपर) कृपा की उस को गुरु ने आतमिक जीवन की समझ दी उस का मन (नाम जपने की कदर) समझ गया ॥ रहाउ ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया ॥२॥ हे भाई! जिस मनुष्य को बड़े भागों से गुरू का दर्शन प्रापत होता है, उस के सभी पाप दूर हो जाते हैं। जिस को वड्डा सियाणा और श़ाह गुरू मिल गया, गुरू ने परमातमा के बहुते गुनों से उसे सांझीवाल बना दिया ॥३॥ हे भाई! जगत के जीवन प्रभू ने जिन मनुष्यों पर कृपा की, उन्होने अपने मन मे हिरदे मे परमातमा का नाम टिका लिया। नानक जी! (कहो- हे भाई) धर्मराज के दर पर उन मनुष्यों के (किए कर्मों के लेखे के सभी) कागज़ फाड़ दिए गए, उन दासों का लेखा निबेड़ दिया ॥४॥५॥*

*Jaitsaree Mahalaa 4 ||*
*Jin Har Hirdai Naam N Baseo Tin Maat Keejai Har Baanjhaa || Tin Sunnjee Deh Fireh Bin Naavai Oue Khap Khap Mue Karaanjhaa ||1|| Mere Man Jap Raam Naam Har Maajhaa || Har Har Kirpaal Kirpaa Prabh Dhhaaree Gur Giaan Dheeo Man Samjhaa || Rahaau ||Har Keerat Kaljug Pad Ootam Har Paaeeai Satgur Maajhaa || Hau Balehaaree Satgur Apune Jin Gupat Naam Pargaajhaa ||2|| Darsan Saadhh Mileo Vaddbhaagee Sabh Kilbikh Gae Gavaajhaa || Satgur Saahu Paaeaa Vadd Daanaa Har Kie Bahu Gun Saajhaa ||3|| Jin Kau Kirpaa Karee Jagjeevan Har Our Dhhaareo Man Maajhaa || Dhharam Raae Dar Kaagad Faare Jan Naanak Lekhaa Samjhaa ||4||5||*

*Meaning: The Lord’s Name does not abide within their hearts – their mothers should have been sterile. These bodies wander around, forlorn and abandoned, without the Name; their lives waste away, and they die, crying out in pain. ||1|| O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. ||2|| By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. ||3|| Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; Daas Nanak Ji’s account has been settled. ||4||5||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ