Morning Hukamnama | Sri Harmandir Sahib ji | 05 October 2018

https://youtu.be/hSa9o10LMj0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੫ ਅਕਤੂਬਰ ੨੦੧੮,ਸ਼ੁੱਕਰਵਾਰ,੧੯ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ (ਅੰਗ : ੫੪੬)

बिहागड़ा महला ५ छंत ॥ अन काए रातड़िआ वाट दुहेली राम ॥ पाप कमावदिआ तेरा कोइ न बेली राम ॥ कोए न बेली होइ तेरा सदा पछोतावहे ॥ गुन गुपाल न जपहि रसना फिरि कदहु से दिह आवहे ॥ तरवर विछुंने नह पात जुड़ते जम मगि गउनु इकेली ॥ बिनवंत नानक बिनु नाम हरि के सदा फिरत दुहेली ॥१॥

Bihaagraa, Fifth Mehl, Chhant: Why are you imbued with the love of another? That path is very dangerous. O sinner, no one is your friend. No one shall be your friend, and you shall forever regret your actions. You have not chanted with your tongue the Praises of the Sustainer of the World; when will these days come again? The leaf, separated from the branch, shall not be joined with it again; all alone, it falls on its way to death. Prays Nanak, without the Lord’s Name, the soul wanders, forever suffering. ||1||

ਅਨਕ = {अनक, अणक} ਤੁੱਛ, ਬਹੁਤ ਨਿੱਕੀ। ਅਨਕਾਏ = ਤੁੱਛ ਪਦਾਰਥਾਂ ਵਿਚ। ਰਾਤੜਿਆ = ਹੇ ਰੱਤੇ ਹੋਏ! ਵਾਟ = (ਜੀਵਨ ਦਾ) ਰਸਤਾ। ਦੁਹੇਲੀ = ਦੁੱਖਾਂ ਭਰੀ। ਕਮਾਵਦਿਆ = ਹੇ ਕਮਾਣ ਵਾਲੇ! ਬੇਲੀ = ਸਾਥੀ। ਪਛੋਤਾਵਹੇ = ਪਛੋਤਾਵਹਿ, ਤੂੰ ਪਛੁਤਾਂਦਾ ਰਹੇਂਗਾ। ਨ ਜਪਹਿ = ਤੂੰ ਨਹੀਂ ਜਪਦਾ। ਰਸਨਾ = ਜੀਭ (ਨਾਲ)। ਸੇ ਦਿਹ = ਇਹ ਦਿਨ (ਬਹੁ-ਵਚਨ)। ਆਵਹੇ = ਆਵਹਿ, ਆਵਣਗੇ। ਪਾਤ = ਪੱਤਰ। ਤਰਵਰ = ਰੁੱਖ। ਮਗਿ = ਰਸਤੇ ਉਤੇ। ਗਉਨੁ = ਗਮਨ, ਤੋਰ।੧।

ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! (ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ। (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ। ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ। (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ।੧।

हे तुष पदार्थओ के मोह में फसे हूवे मानुष ! (इस मोह के कारण ) तेरा जीवन- बहुत दुखो से भरता जा रहा है । हे पाप को कमाने वाले कोई भी तेरा (हमेशा के लिए ) साथी नहीं । ( किए पापो के सजा में सांझेदार बनने के लिए ) तेरा कोई भे साथी नहीं बनेगा , तू सदा हाथ मलता रह जायेगा । तू आपनी जुबान के साथ दुनिया के पलक प्रभु के गुण नहीं गाता, जिन्दगी के यह दिन फिर कभी वापिस नहीं आयेगे ( जेसे) पेड़ो से टूटे हूवे पते ( दुबारा कभी साथ ) नहीं जुड़ सकते । ( किये पापो के कारण मानुष की जिन्दगी ) आत्मक मोत के रस्ते पर आकेली ही चलती जाती है । नानक बेनती करता है-परमात्मा का नाम सिमरन के बिना मानुष की जिन्दगी सदा दुखो के साथ गिरी हुई भटकती रहती है ।੧।

Waheguru Ji Ka Khalsa,Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 04 October 2018

https://youtu.be/EZw7cvmkQWM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੪ ਅਕਤੂਬਰ ੨੦੧੮,ਵੀਰਵਾਰ,੧੮ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ (ਅੰਗ: ੬੫੮)

☬ ਪੰਜਾਬੀ ਵਿੱਚ ਵਿਆਖਿਆ :- ☬

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩।ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

☬ Translation in English:- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 04 October 2018

https://youtu.be/W2SvdK5EmyI

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੪ ਅਕਤੂਬਰ ੨੦੧੮,ਵੀਰਵਾਰ,੧੮ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ (ਅੰਗ:੭੨੩)

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. ||2||

ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

हे प्रभु! तुन सारे संसार का पैदा करने वाला है, जो कुछ तूं करता है, वोही होता है, तेरे बिना और कोई दूसरा कुछ कर सकने वाला नहीं है। (हम जीवों को) तेरी ही शक्ति है, (हमारे) मन में तेरा ही सहारा है। हे नानक! सदा ही उस उस एक परमात्मा का नाम जपता रहो।१। हे भाई! सब जीवों को बक्शीश देवे वाला परमात्मा सब जीवों के सर ऊपर राखा है। हे प्रभु! (हम जीवों) को तेरा ही आसरा है, तेरा ही सहारा है।रहाउ। हे अपहुच प्रभु। हे अथाह प्रभु! हे सब से ऊँचे और बयंत प्रभु! हर जगह हर समय तूं ही तूं मौजूद है, तूं ही सदा कायम रहने वाला है। हे प्रभु! जो मनुख तुम्हे याद करते हैं, उन को कोई डर घेर नहीं सकता। हे नानक! गुरु की कृपा से ही (मनुख परमात्मा के) गुण गा सकता है।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 03 October 2018

 

https://youtu.be/VsemerI7gVE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩ ਅਕਤੂਬਰ ੨੦੧੮,ਬੁੱਧਵਾਰ,੧੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਃ ੫ ॥
ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥ (ਅੰਗ:੬੭੧)

धनासरी मः ५ ॥
जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लागा ॥२॥ चिंत अचिंता सोच असोचा सोगु लोभु मोहु थाका ॥ हउमै रोग मिटे किरपा ते जम ते भए बिबाका ॥३॥ गुर की टहल गुरू की सेवा गुर की आगिआ भाणी ॥ कहु नानक जिनि जम ते काढे तिसु गुर कै कुरबाणी ॥४॥४॥

☬ English Translation:- ☬

Dhanaasaree, Fifth Mehl:
Ever since I obtained the Blessed Vision of the Darshan of the Holy, my days have been blessed and prosperous. I have found lasting bliss, singing the Kirtan of the Praises of the Primal Lord, the Architect of destiny. ||1|| Now, I sing the Praises of the Lord within my mind. My mind has been illumined and enlightened, and it is always at peace; I have found the Perfect True Guru. ||1||Pause|| The Lord, the treasure of virtue, abides deep within the heart, and so pain, doubt and fear have been dispelled. I have obtained the most incomprehensible thing, enshrining love for the Name of the Lord. ||2|| I was anxious, and now I am free of anxiety; I was worried, and now I am free of worry; my grief, greed and emotional attachments are gone. By His Grace, I am cured of the disease of egotism, and the Messenger of Death no longer terrifies me. ||3|| Working for the Guru, serving the Guru and the Guru’s Command, all are pleasing to me. Says Nanak, He has released me from the clutches of Death; I am a sacrifice to that Guru. ||4||4||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।

☬ हिंदी में अर्थ :- ☬

हे भाई ! मुझे पूरा गुरु मिल गया है, (इस लिए उस की कृपा के साथ) अब मैं परमात्मा की सिफ़त-सालाह (अपने) मन में गा रहा हूँ, (मेरे अंदर आत्मिक जीवन का) रोशनी हो गई है, मेरे मन में सदा आनंद बना रहता है।1।रहाउ। हे भाई ! जब से गुरु के दर्शन प्राप्त हुए हैं, मेरे इस प्रकार के अच्छे दिन आ गए कि परमात्मा की सिफ़त-सालाह कर कर के सदा मेरे अंदर सुख बना रहता है, मुझे सर्व-व्यापक करतार मिल गया है।1। (हे भाई ! गुरु की कृपा के साथ जब से) गुणों का खजाना परमात्मा मेरे हृदय में आ बसा है , तब से मेरा दु:ख भ्रम डर दूर हो गया है। परमात्मा के नाम में मेरा प्यार बन गया है, मुझे (वह उॅतम) चीज प्राप्त हो गई है जिस तक ज्ञान-इन्द्रियों की पहुंच नहीं हो सकती।2। (हे भाई ! गुरु के दर्शन की बरकत के साथ) मैं सभी चिंताँ और सोचों से बच गया हूँ, (मेरे अंदर से) गम खत्म हो गया है, लोभ खत्म हो गया है, मोह दूर हो गया है। (गुरु की) कृपा के साथ (मेरे अंदर से) हऊमै आदि रोग मिट गए हैं, मुझे यम-राज से भी कोई डर नहीं लगता।3। हे भाई ! अब मुझे गुरु की टहल-सेवा, गुरु की रजा ही प्यारी लगती है। हे नानक ! बोल-(हे भाई ! मैं उस गुरु से सदके जाता हूँ, जिस ने मुझे यमों से बचा लिया है।4।4।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 03 October 2018

https://youtu.be/k6LEjKC5_y8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩ ਅਕਤੂਬਰ ੨੦੧੮,ਬੁੱਧਵਾਰ,੧੭ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ਮ: ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
(ਅੰਗ:੫੨੩)

सलोक मः ५ ॥ आदि मधि अरु अंति परमेसरि रखिआ ॥ सतिगुरि दिता हरि नामु अम्रितु चखिआ ॥ साधा संगु अपारु अनदिनु हरि गुण रवै ॥ पाए मनोरथ सभि जोनी नह भवै ॥ सभु किछु करते हथि कारणु जो करै ॥ नानकु मंगै दानु संता धूरि तरै ॥१॥

Shalok, Fifth Mehl: In the beginning, in the middle and in the end, the Transcendent Lord has saved me. The True Guru has blessed me with the Lord’s Name, and I have tasted the Ambrosial Nectar. In the Saadh Sangat, the Company of the Holy, I chant the Glorious Praises of the Lord, night and day. I have obtained all my objectives, and I shall not wander in reincarnation again. Everything is in the Hands of the Creator; He does what is done. Nanak begs for the gift of the dust of the feet of the Holy, which shall deliver him. ||1||

ਆਦਿ = ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ। ਆਦਿ ਮਧਿ ਅਰੁ ਅੰਤਿ = ਭਾਵ, ਸਦਾ ਹੀ। ਪਰਮੇਸਰਿ = ਪਰਮੇਸਰ ਨੇ। ਸਤਿਗੁਰਿ = ਸਤਿਗੁਰ ਨੇ। ਰਵੈ = ਯਾਦ ਕਰਦਾ ਹੈ। ਸਭਿ = ਸਾਰੇ। ਕਾਰਣੁ = ਸਬੱਬ, ਵਸੀਲਾ। ਤਰੈ = ਤਰ ਜਾਏ।੧।

(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ।੧।

(विघन और विकारों से) परमेश्वर ने (अपने सेवकों को) सदा ही बचाया है, (जिस सेवक की प्रभु ने रक्षा की है, उस को) सतगुरु ने प्रभु नाम दिया है, (उस सेवक ने) नाम अमृत चखा है, (उस को) अमोलक सत-संग (मिला है, जहाँ) हर समय (वेह सेवक) हरी के गुण याद करता है, उस के सारे मनोरथ पूरे हो जाते है, (भाव, सारी वासना मिट जाती हैं) और वह योनियों में नहीं भटकता । परन्तु यह सारी कृपा करतार के हाथ में है, जो वह कुढ़ (अपने लिए सुमिरन का) जरिया पैदा करता है। नानक (भी, उसी के दर से) दान मांगता है की (नानक भी) संतों की चरण-रज ले के (भाव, साध सांगत में रह के, इस संसार समुन्दर से) पार निकल जाये।१।

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ