Evening Hukamnama | Sri Harmandir Sahib ji | 02 October 2018

 

https://youtu.be/YgrCwHcfjGk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨ ਅਕਤੂਬਰ ੨੦੧੮,ਮੰਗਲਵਾਰ,੧੬ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ; ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ; ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥  (ਅੰਗ: ੬੫੩)

☬ ਪੰਜਾਬੀ ਵਿੱਚ ਵਿਆਖਿਆ :- ☬

ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ । ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧। ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ । ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ । ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।

☬ Translation in English:- ☬

SHALOK, FOURTH MEHL:
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 02 October 2018

https://youtu.be/knejPc9igcw

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨ ਅਕਤੂਬਰ ੨੦੧੮,ਮੰਗਲਵਾਰ,੧੬ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ਮ: ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ (ਅੰਗ:੫੪੯)

सलोक मः ३ ॥ मनि परतीति न आईआ सहजि न लगो भाउ ॥ सबदै सादु न पाइओ मनहठि किआ गुण गाइ ॥ नानक आइआ सो परवाणु है जि गुरमुखि सचि समाइ ॥१॥

Shalok, Third Mehl: O mind, you have no faith, and you have not embraced love for the Celestial Lord; you do not enjoy the sublime taste of the Word of the Shabad – what Praises of the Lord will you stubborn-mindedly sing? O Nanak, his coming alone is approved, who, as Gurmukh, merges into the True Lord. ||1||

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

अगर मन में (हरी के वजूद की) प्रतीत नहीं आई, और अड़ोलता में प्रेम नहीं लगा, अगर शब्द का रस नहीं पाया, तो मन की जिद्द से सिफत-सलाह करने का क्या लाभ? हे नानक! (संसार में) जन्मा हुआ वह जीव मुबारक है जो सतगुरु के सन्मुख रह कर सच में लीन हो जाये।१।

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 01 October 2018

https://youtu.be/dkLAdQ9K2PA

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਅਕਤੂਬਰ ੨੦੧੮,ਸੋਮਵਾਰ,੧੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
(ਅੰਗ:੭੧੧)

*ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ। ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧। ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ ‘ਤਿਨਿ’ ਦੀ ‘ਿ’ ਕ੍ਰਿਆ = ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।*

*ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥*

*टोडी महला ५ ॥*
*हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥*

*अर्थ: हे भाई! परमात्मा (के नाम) को भुलाने से सदा (माया के हाथों मनुष्य की) बे-पत्ती ही होती है। हे प्रभू! जिस मनुष्य​ को तेरा सहारा हो, उस को (माया के किसी भी विकार से) धोखा नहीं हो सकता ॥ रहाउ ॥ हे भाई! परमात्मा का नाम सिमरन करने के बिना जितनी भी जिन्दगी गुजारनी है (वह वैसे ही होती है) जैसे सर्प (अपनी) उम्र गुजा़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से वंचित हुआ मनुष्य अगर) सारी धरती का राज भी करता रहे, तो भी आखिर मनुष्य जीवन की बाजी हार कर ही जाता है ॥१॥ (हे भाई!) गुणों के खजानें हरी के गुण उस मनुष्य​ ने ही गाए हैं जिस पर हरी ने मेहर की है। वह मनुष्य​ सदा सुखी जीवन बतीत करता है, उस की जिन्दगी मुबारिक होती है। हे नानक जी! (कहो-) ऐसे मनुष्य​ से सदके होना चाहिए ॥२॥२॥*

*Ttoddee Mahalaa 5 ||*
*Har Bisrat Sadaa Khuaaree || Taa Kau Dhhokhaa Kahaa Biaapai Jaa Kau Ott Tuhaaree || Rahaau || Bin Simran Jo Jeevan Balnaa Sarap Jaise Arjaaree || Nav Khanddan Ko Raaj Kamaavai Ant Chalaigo Haaree ||1|| Gun Nidhhaan Gun Tin Hee Gaae Jaa Kau Kirpaa Dhhaaree || So Sukheeaa Dhhann Us Janmaa Naanak Tis Balehaaree ||2||2||*

*Meaning: Forgetting the Lord, one* *is ruined forever. How can anyone be deceived, who has Your Support, O Lord ? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak Ji is a sacrifice to him. ||2||2||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 October 2018

https://youtu.be/uPhn8e18LqU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਅਕਤੂਬਰ ੨੦੧੮,ਸੋਮਵਾਰ,੧੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ (ਅੰਗ:੮੬੮)

ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰਾਖੈ = ਬਚਾਂਦਾ ਹੈ। ਰਾਖਣਹਾਰੁ = ਬਚਾਣ ਦੀ ਸਮਰਥਾ ਵਾਲਾ ਪ੍ਰਭੂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਅੰਗੁ = ਪੱਖ। ਨਿਰੰਕਾਰੁ = ਆਕਾਰ = ਰਹਿਤ ਪ੍ਰਭੂ।੧।ਰਹਾਉ। ਜੋਹੈ– ਤੱਕਦੀ, ਦੁੱਖ ਦੇਂਦੀ। ਨ ਪੋਹੈ– ਆਪਣਾ ਪ੍ਰਭਾਵ ਨਹੀਂ ਪਾ ਸਕਦਾ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਕੈ ਮੁਹਿ = ਦੇ ਮੂੰਹ ਵਿਚ, ਦੇ ਸਿਰ ਉਤੇ। ਛਾਰੁ = ਸੁਆਹ।੧। ਕਵਚੁ = {कवच} ੧. ਲੋਹੇ ਦਾ ਕੋਟ, ਜ਼ਿਰਹ ਬਕਤਰ ੨. ਤੰਤਰ ਜੋ ਸ਼ਸਤ੍ਰਾਂ ਦੀ ਮਾਰ ਤੋਂ ਬਚਾ ਸਕੇ। ਸੰਨਾਹੁ = ਸੰਜੋਅ। ਦੂਤ = (ਕਾਮਾਦਿਕ) ਵੈਰੀ। ਦੁਸਟ = ਭੈੜੇ ਚੰਦਰੇ। ਗਰਬੁ = ਅਹੰਕਾਰ। ਜਾਇ = ਨਾਸ ਹੋ ਜਾਂਦਾ ਹੈ। ਸਰਣਾਇ = ਆਸਰਾ।੨। ਰਾਇ = ਰਾਜਾ, ਪਾਤਿਸ਼ਾਹ। ਕੰਠਿ = ਗਲ ਨਾਲ। ਲਾਇ = ਲਾ ਕੇ। ਖਾਕੂ ਨਾਲਿ = ਮਿੱਟੀ ਵਿਚ।੩। ਹੈ ਭੀ = ਹੁਣ ਭੀ ਮੌਜੂਦ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਹੋਵਣਹਾਰੁ = ਅਗਾਂਹ ਨੂੰ ਭੀ ਕਾਇਮ ਰਹਿਣ ਵਾਲਾ। ਜਾਈ = ਮੈਂ ਜਾਂਦਾ ਹਾਂ। ਬਲਿਹਾਰ = ਕੁਰਬਾਨ। ਧਾਰਿ = ਧਾਰ ਕੇ, ਕਰ ਕੇ। ਅਧਾਰ = ਆਸਰਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 September 2018

https://youtu.be/HmoIMCGq3qA

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਸਤੰਬਰ ੨੦੧੮,ਐਤਵਾਰ,੧੪ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (ਅੰਗ:੭੧੯)

ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।*

*ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥*

*बैराड़ी महला ४ ॥*
*हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥*

*अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥*

*Bairaarree Mahalaa 4 ||*
*Har Jan Raam Naam Gun Gaavai || Je Koee Nind Kare Har Jan Kee Apunaa Gun N Gavaavai ||1|| Rahaau || Jo Kishh Kare Su Aape Suaamee Har Aape Kaar Kamaavai || Har Aape Hee Mat Devai Suaamee Har Aape Bol Bulaavai ||1|| Har Aape Panch Tat Bisthhaaraa Vich Dhhaatoo Panch Aap Paavai || Jan Naanak Satgur Mele Aape Har Aape Jhagar Chukaavai ||2||3||*

*Meaning: The Lord’s humble servant sings the Glorious* *Praises of the Lord’s Name. Even if someone slanders the Lord’s humble servant, he does not give up his own goodness. ||1|| Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O Daas Nanak Ji, the Lord Himself unites us with the True Guru; He Himself resolves the conflicts. ||2||3||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ