Morning Hukamnama | Sri Harmandir Sahib ji | 10 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਸਤੰਬਰ ੨੦੧੭,ਐਤਵਾਰ,੨੬ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬
Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬
जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 09 September 2017

https://youtu.be/H3UrzjeZEmU

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਸਤੰਬਰ ੨੦੧੭,ਸ਼ਨੀਵਾਰ,੨੫ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

धनासरी महला ४ ॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥

☬ English Translation:- ☬
Dhanaasaree, Fourth Mehl:
Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

☬ हिंदी में अर्थ :- ☬
हे भगवान जी ! (दुनिया के विकारों के झंबेलिआँ में से) आपने सेवक की इज्ज़त बचा ले । हे हरि ! मुझे अपना नाम जपने की समरथा देह । मैं (तेरे पासों) सिर्फ तेरी भक्ति का दान मंग रहा हूँ ।रहाउ । हे भाई ! मुझे वह धर्म बता जिस के साथ जगत के विकारों के झंबेलिआँ में से बचा जा सके । मैं इन झंबेलिआँ से बचणा चाहता हूँ । बता; मैं कैसे बचाँ ? (उत्तर-) परमात्मा के नाम का जाप बेड़ी है, नाम ही तुलहा है । जिस मनुख ने हरि-नाम जपा वह तारू बन के (संसार-सागर से) पार निकल जाता है ।१। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं । चित्र गुप्त ने जो भी उन (के कर्मो) का लेख लिख रखा सी, धर्मराज का वह सारा हिसाब ही खत्म हो जाता है ।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 09 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਸਤੰਬਰ ੨੦੧੭,ਸ਼ਨੀਵਾਰ,੨੫ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੩)
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥

☬ English Translation:- ☬
Dhanaasaree, Fifth Mehl:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1||Pause|| By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2||

☬ ਪੰਜਾਬੀ ਵਿਚ ਵਿਆਖਿਆ :- ☬
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥

☬ हिंदी में अर्थ :- ☬
(हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (करता रहूँ, उन सलाह के लिए आटा) पीसता रहूँ, और, हे गोबिंद! तेरी सिफत सलाह तेरे सुन गता रहूँ । मेरे मन हरेक साँसके साथ (तेरा) नाम याद करता रहूँ, मैं तेरा यह नाम प्राप्त कर लूँ जो सुख शांति का खज़ाना है॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो की मैं सदा ही तेरा नाम सुमिरन करता रहूँ ॥१॥रहाउ॥ हे प्रभु! तेरी कृपा से (मेरे अंदर से) माया का मोह ख़तम हो जाए, अहंकार दूर हो जाए, मेरी भटकन का नास हो जाया, मैं जहाँ जहाँ जा के देखूं सब में मुझे आनंद-सरूप ही बस्ता दीखे॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 08 September 2017

https://youtu.be/9jyI33Px3Ng

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਸਤੰਬਰ ੨੦੧੭,ਸ਼ੁੱਕਰਵਾਰ,੨੪ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੬੦)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

धनासरी महला १ घर १ चउपदे
ੴ सतिनामु करती पुरखु निरभउ निरवैर अकाल मूरति अजूनी सैभं गुर प्रसादि ॥
जीउ डरत है अपने कै सियो करी पुकार ॥ दूख विसारणु सेविया सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥

☬ English Translation:- ☬
Dhanaasaree, First Mehl, First House, Chau-Padas:
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru’s Grace:
My soul is afraid; to whom should I complain? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1||Pause|| Night and day, I serve my Lord and Master; He shall save me in the end. Hearing and listening, O my dear sister, I have crossed over. ||2||

☬ ਪੰਜਾਬੀ ਵਿਚ ਵਿਆਖਿਆ :- ☬
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥

☬ हिंदी में अर्थ :- ☬
(जगत दुखो का समुंदर है, इन दुखो को देख कर) मेरी जिंद कांप जाती है (परमात्मा के बिना और कोई बचाने वाला नहीं दीखता) जिस के पास जा कर मैं अरजोई-अरदास करू । (इस लिये और आसरे छोड कर) मैं दुखो को नास करने वाले प्रभु को ही सिमरता हूँ , वेह सदा ही मेहर करने वाला है । (फिर वह) मेरा मालिक सदा ही बक्शीश तो करता रहता है (परन्तु वह मेरी रोज की बिनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है।१।रहाउ। हे मेरी जिन्दे! हर रोज उस मालिक को याद करना चाहिये (दुखों से) आखिर वो ही बचाता है। हे मेरी जींद! ध्यान से सुन (उस मालिक का सहारा लेने से ही दुखों से समुंदर से ) पार निकला जा सकता है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 08 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਸਤੰਬਰ ੨੦੧੭,ਸ਼ੁੱਕਰਵਾਰ,੨੪ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੮)
ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

धनासरी महला ५ घरु ६
ੴ सतिगुर प्रसादि ॥
सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥

☬ Translation in English:- ☬
Dhanaasaree, Fifth Mehl, Sixth House:
One Universal Creator God. By The Grace Of The True Guru:
Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1||

☬ ਪੰਜਾਬੀ ਵਿਚ ਵਿਆਖਿਆ :- ☬
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

☬ हिंदी में अर्थ :- ☬
राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।१ ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..