Evening Hukamnama | Sri Harmandir Sahib ji | 02 September 2017

https://youtu.be/Rx1px79wA5Q

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨ ਸਤੰਬਰ ੨੦੧੭,ਸ਼ਨੀਵਾਰ ੧੮ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

WAHEGURU JI KA KHALSA
WAHEGURU JI KI FATEH !!

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ !!

Morning Hukamnama | Sri Harmandir Sahib ji | 02 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨ ਸਤੰਬਰ ੨੦੧੭,ਸ਼ਨੀਵਾਰ ੧੮ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੪੭੪)
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

सलोकु महला २ ॥
चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥ महला २ ॥ जो जीइ होइ सु उगवै मुह का कहिआ वाउ ॥ बीजे बिखु मंगै अंम्रितु वेखहु एहु निआउ ॥२॥

☬ Translation in English:- ☬
Shalok, Second Mehl:
If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. ||1|| Second Mehl: Whatever is in the mind, comes forth; spoken words by themselves are just wind. He sows seeds of poison, and demands Ambrosial Nectar. Behold – what justice is this? ||2||

☬ ਪੰਜਾਬੀ ਵਿੱਚ ਵਿਆਖਿਆ :- ☬
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।੧। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।੨।

☬ हिंदी में अर्थ :- ☬
जो कोई नौकर अपने स्वामी की नौकरी भी करे, और उसके साथ के साथ अपने स्वामी के आगे अकड़ की बाते भी करता जाए और इस प्रकार की बाहरली बातें स्वामी के सामने करे, तो वह नौकर स्वामी की खुशी हासिल नहीं कर सकता। मनुख अपना आप मिटा के (स्वामी की) सेवा करे तो ही उस को (स्वामी के दर से) कुछ आदर मिलता है, तो ही, हे नानक ! वह मनुख अपने उस स्वामी को मिल सकता है जिस की सेवा में लगा हुआ है। (अपना आप गँवा के सेवा में) लगा हुआ मनुख ही (स्वामी के दर पर) कबूल होता है।१। जो कुछ मनुख के दिल में होता है, वही प्रकट होता है, (भावार्थ, जैसी मनुख की नीयत होती है, वैसा ही उस को फल लगता है), (अगर अंदर नीयत कुछ ओर हो, तो उस के उलट) मुख से कह देना व्यर्थ है। यह कैसी अचरज की बात है कि मनुख बीजता तो ज़हर है (भावार्थ, नीयत तो विकारों की तरफ है) (पर उस के फल के रूप में) माँगता अमृत है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 01 September 2017

https://youtu.be/bkfZI3lc230

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਸਤੰਬਰ ੨੦੧੭,ਸ਼ੁੱਕਰਵਾਰ,੧੭ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬
Dhanaasaree, Fourth Mehl:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬
हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।१। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 01 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਸਤੰਬਰ ੨੦੧੭,ਸ਼ੁੱਕਰਵਾਰ,੧੭ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੪੭੬)
ਆਸਾ ॥
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥

आसा ॥
गज साढे तै तै धोतीआ तिहरे पाइनि तग ॥ गली जिन्हा जपमालीआ लोटे हथि निबग ॥ ओइ हरि के संत न आखीअहि बानारसि के ठग ॥१॥ ऐसे संत न मो कउ भावहि ॥ डाला सिउ पेडा गटकावहि ॥१॥ रहाउ ॥ बासन मांजि चरावहि ऊपरि काठी धोइ जलावहि ॥ बसुधा खोदि करहि दुइ चूल्हे सारे माणस खावहि ॥२॥

☬ English Translation:- ☬
Aasaa:
They wear loin cloths, three and a half yards long, and triple-wound sacred threads. They have rosaries around their necks, and they carry glittering jugs in their hands. They are not called Saints of the Lord – they are thugs of Benares. ||1|| Such ‘saints’ are not pleasing to me; they eat the trees along with the branches. ||1||Pause|| They wash their pots and pans before putting them on the stove, and they wash the wood before lighting it. They dig up the earth and make two fireplaces, but they eat the whole person! ||2||

☬ ਪੰਜਾਬੀ ਵਿਚ ਵਿਆਖਿਆ :- ☬
(ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ, ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ, (ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ।੧। ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ, ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ)।੧।ਰਹਾਉ। (ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, ਭਾਂਡੇ ਮਾਂਜ ਕੇ (ਚੁੱਲਿ੍ਹਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ।੨।

☬ हिंदी में अर्थ :- ☬
(जो मनुख) साढ़े-तीन गज (लम्बी) धोती (पहनते, और) तिहरी-तंद वाले जनेऊ पहनते हैं, जिन के गले मैं माला हैं और हाथ मैं चमकाय हुए लोटे हैं, (केवल इन्ही लक्षणों के कारन) वह मनुख परमात्मा के भगत नहीं कहे जाने चाहिए, वह तो (असल में) बनारसी ठग हैं।१। मुझे ऐसे संत अच्छे नहीं लगते जो मूल को भी टहनी के साथ ही खा जाएँ (भाव, जो माया के खातिर मनुख को जान से मरने में भी संकोच नहीं करते)।१।रहाउ। (यह लोग) धरती खोद के दो चूल्हे बनाते हैं, बर्तन मांज कर (चूल्हों) के ऊपर रखतें हैं, (निचे) लकड़ियाँ धो कर जलाते हैं (पवित्रता तो ऐसी, परन्तु करतूत यह है की) समूचा मनुख ही खा जाते हैं ।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 31 August 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੧ ਅਗਸਤ ੨੦੧੭,ਵੀਰਵਾਰ,੧੬ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੭੦੮)
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

सलोक ॥
राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥

☬ English Translation:- ☬
Shalok:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

☬ हिंदी में अर्थ :- ☬
हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..