Morning Hukamnama | Sri Harmandir Sahib ji | 31 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੧ ਅਗਸਤ ੨੦੧੭,ਵੀਰਵਾਰ,੧੬ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੭੫੨)
ਸੂਹੀ ਮਹਲਾ ੧ ॥
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

सूही महला १ ॥
जिउ आरणि लोहा पाइ भंनि घड़ाईऐ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥ मेलहि तुझहि रजाइ सबदु कमाईऐ ॥२॥

☬ English Translation:- ☬
Soohee, First Mehl:
As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2||

☬ ਪੰਜਾਬੀ ਵਿਚ ਵਿਆਖਿਆ :- ☬
ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

☬ हिंदी में अर्थ :- ☬
जैसे भठ्ठी में लोहा डाल कर (और) गला कर (नये तौर) से बनाया जाता है (लोहे के काम आने वाली चीजें बनाई जाती है)उसी प्रकार माया के मोह में फसा जीव, जनम मरण के फेर में घूमता रहता है (और आखिर में गुरु की कृपा द्वारा सुमति सीखता है।१। (सही जीवन) की समझ के बिना मनुख (जो भी) कर्म करता है (दुःख पैदा करने वाले करता है) दुःख ही दुःख (एकत्र करता ) है। अहंकार के कारण मनुख जनम मरण के चक्कर में फसा रहता है, और भटकन में आ के गलत रस्ते पर ही रहता है।१।रहाउ। हे प्रभु! (भटक भटक कर आखिर ) जो मनुख गुरु की शरण पड़ता है तो तूँ उसको (चौरासी के चक्र से बचा लेता है, वह, हे प्रभु! तेरा नाम सुमिरन करता है। गुरु (भी तू अपनी रजा अनुसार मिलाता है ( जिस को मिलाता है) वह गुरु के शबद को कमाता है ( गुरु के शबद के अनुसार आचरण बनाता है)॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 30 August 2017

https://youtu.be/3ddT6oz4wJ0

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਅਗਸਤ ੨੦੧੭,ਬੁੱਧਵਾਰ,੧੫ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੭੦੦)
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

जैतसरी महला ५ घरु ३ दुपदे
ੴ सतिगुर प्रसादि ॥
देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥

☬ English Translation:- ☬
Jaitsree, Fifth Mehl, Third House, Du-Padas:
One Universal Creator God. By The Grace Of The True Guru:
Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak, listen, O people: He dwells upon the tongues of the Saints. ||2||1||2||

☬ ਪੰਜਾਬੀ ਵਿਚ ਵਿਆਖਿਆ :- ☬
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

☬ हिंदी में अर्थ :- ☬
राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है। हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 30 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਅਗਸਤ ੨੦੧੭,ਬੁੱਧਵਾਰ,੧੫ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬
Dhanaasaree, Fourth Mehl:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਆਖਿਆ :- ☬
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬
हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।१। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 29 August 2017

https://youtu.be/Iky9_G6h-dQ

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਅਗਸਤ ੨੦੧੭,ਮੰਗਲਵਾਰ,੧੪ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੬)
ਧਨਾਸਰੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

धनासरी महला ५ घरु २ चउपदे
ੴ सतिगुर प्रसादि ॥ छोडि जाहि से करहि पराल ॥ कामि न आवहि से जंजाल ॥ संगि न चालहि तिन सिउ हीत ॥ जो बैराई सेई मीत ॥१॥ ऐसे भरमि भुले संसारा ॥ जनमु पदारथु खोइ गवारा ॥ रहाउ ॥ साचु धरमु नही भावै डीठा ॥ झूठ धोह सिउ रचिओ मीठा ॥ दाति पिआरी विसरिआ दातारा ॥ जाणै नाही मरणु विचारा ॥२॥ वसतु पराई कउ उठि रोवै ॥ करम धरम सगला ई खोवै ॥ हुकमु न बूझै आवण जाणे ॥ पाप करै ता पछोताणे ॥३॥ जो तुधु भावै सो परवाणु ॥ तेरे भाणे नो कुरबाणु ॥ नानकु गरीबु बंदा जनु तेरा ॥ राखि लेइ साहिबु प्रभु मेरा ॥४॥१॥२२॥

☬ English Translation:- ☬
Dhanaasaree, Fifth Mehl, Second House, Chau-Padas:
One Universal Creator God. By The Grace Of The True Guru:
You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. ||1|| In such confusion, the world has gone astray. The foolish mortal wastes this precious human life. ||Pause|| He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. ||2|| He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. ||3|| Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! ||4||1||22||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ (ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ। ਰਹਾਉ। ਹੇ ਭਾਈ! ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ। ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ।1। ਹੇ ਭਾਈ! (ਮਾਇਆ-ਵੇੜ੍ਹੇ ਮੂਰਖ ਮਨੁੱਖ ਨੂੰ) ਸਦਾ-ਥਿਰ ਹਰਿ-ਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। (ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ।2। ਹੇ ਭਾਈ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ (ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ) ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਂਦਾ ਹੈ।3। (ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗ਼ੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ।4।1। 22।

☬ हिंदी में अर्थ :- ☬
हे भाई ! मूर्ख जगत (माया की) भटकना में पड़ के अभी कुराहे पड़ा हुआ है (और अपना) कीमती मनुखा जन्म गवा रहा है।रहाउ। हे भाई ! माया मे फँसे जीव वही निकम्मे काम करते रहते हैं, जिन को आखिर छोड़ के यहाँ से चले जाते हैं। वही जंजाल सहेड़ी रखते हैं, जो इन के किसी काम नहीं आते। उन के साथ मोह-प्यार बनाए रखते हैं, जो (अंत समय) में साथ नहीं जाते। उन (विकारों) को मित्र समझते रहते हैं जो (असल में आत्मिक जीवन के) वैरी हैं।1। हे भाई ! (माया मे फँसे मूर्ख मनुख को) सदा-थिर हरि-नाम सुमिरन (वाला) धर्म आँखों देखा नहीं भाता। झूठ को ठगी को मीठा जान के इन के साथ मस्त रहता है। दातार-भगवान को भुलाई रखता है, उस की दी हुई दाति इस को प्यारी लगती है। (मोह में) बेबस हुआ जीव अपनी मौत को याद नहीं करता।2। हे भाई ! (भटकना में पड़ा हुआ जीव) उस चीज के लिए दौड़ दौड़ तरले लेता है जो आखिर बिगानी हो जाणी है। अपना इनसानी फर्ज सारा ही भुला देता है। मनुख परमात्मा की रजा को नहीं समझता (जिस करके इस के लिए) जन्म मरन के गेड़ (बने रहते हैं) नित्य पाप करता रहता है, आखिर पछताता है।3। (पर, हे भगवान ! जीवों के क्या वश ?) जो तुझे अच्छा लगता है, वही हम जीवों को कबूल होता है। हे भगवान ! मैं तेरी मरजी से सदके हूँ। गरीब नानक तेरा दास है तेरा गुलाम है। हे भाई ! मेरा स्वामी-भगवान (अपने दास की लाज आप) रख लेता है।4।1।22।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 29 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਅਗਸਤ ੨੦੧੭,ਮੰਗਲਵਾਰ,੧੪ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੩੭)
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

सोरठि महला ३ घरु १ तितुकी
ੴ सतिगुर प्रसादि ॥
भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

☬ English Translation:- ☬
Sorat’h, Third Mehla, First House, Ti-Tukas:
One Universal Creator God. By The Grace Of The True Guru:
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2||

☬ ਪੰਜਾਬੀ ਵਿਆਖਿਆ :- ☬
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

☬ हिंदी में अर्थ :- ☬
हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..