Morning Hukamnama | Sri Harmandir Sahib ji | 01 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੦੧ ਅਗਸਤ ੨੦੧੭,ਮੰਗਲਵਾਰ,੧੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੫੨)
ਸਲੋਕੁ ਮ: ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮ: ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
(ਅੰਗ: ੬੫੨)

☬ ਪੰਜਾਬੀ ਵਿੱਚ ਵਿਆਖਿਆ :- ☬

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

☬ Translation in English:- ☬

SHALOK, FOURTH MEHL:
He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Tuesday, 17th Saawan (Samvat 549 Nanakshahi) (Ang: 652)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 31 July 2017

https://youtu.be/W5pv46JWM1M

☬ਸੰਧਿਆ(ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੧ ਜੁਲਾਈ ੨੦੧੭,ਸੋਮਵਾਰ,੧੬ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੨੯)
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

सूही महला १ घरु ६
ੴ सतिगुर प्रसादि ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥

☬ English Translation:- ☬

Soohee, First Mehl, Sixth House:
One Universal Creator God. By The Grace Of The True Guru:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause||

☬ ਪੰਜਾਬੀ ਵਿਆਖਿਆ :- ☬

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥

☬ हिंदी में अर्थ :- ☬

मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।१। मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।१।रहाउ ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 31 July 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੧ ਜੁਲਾਈ ੨੦੧੭,ਸੋਮਵਾਰ,੧੬ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੫੮)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
(ਅੰਗ: ੬੫੮)

☬ ਪੰਜਾਬੀ ਵਿੱਚ ਵਿਆਖਿਆ :- ☬

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩।ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

☬ Translation in English:- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Monday, 16th Saawan (Samvat 549 Nanakshahi) (Ang: 658)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji, Amritsar Sahib | 30 July 2017

https://youtu.be/D_quYX3GHvY

☬ਸੰਧਿਆ(ਸ਼ਾਮ) ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੩੦ ਜੁਲਾਈ ੨੦੧੭,ਐਤਵਾਰ,੧੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥*
*ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥*

*☬ ਪੰਜਾਬੀ ਵਿੱਚ ਵਿਆਖਿਆ :- ☬*

*ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥*

*सलोक ॥*

*संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥*

*☬ हिंदी में अर्थ :- ☬*

*जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥*

*Salok ||*

*Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam ||* *Seetal Theevai Naanakaa Japandarro Har Naam ||2|| Pourree || Charan* *Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17||*

*☬ English Translation:- ☬*

*The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||*

??????

*– NAAM JAPO G –*
*– KIRAT KARO G –*
*– VAND KE SHAKO G –*

??????

*WAHEGURU JI KA KHALSA*
*WAHEGURU JI KI FATEH*

* ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ *

Morning Hukamnama – Sri Harmandir Sahib ji, Amritsar Sahib – 30 July 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੦ ਜੁਲਾਈ ੨੦੧੭,ਐਤਵਾਰ,੧੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..