Morning Hukamnama | Sri Harmandir Sahib ji | 22 February 2020

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਫਰਵਰੀ ੨੦੨੦,ਸ਼ਨੀਵਾਰ,੧੧ ਫੱਗਣ (ਸੰਮਤ ੫੫੧ ਨਾਨਕਸ਼ਾਹੀ)
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ (ਅੰਗ:੭੧੩)

टोडी महला ५ घरु २ दुपदे ੴ सतिगुर प्रसादि ॥ मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥

Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||

ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

अर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6 ।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 17 January 2020

????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੭ ਜਨਵਰੀ ੨੦੨੦,ਸ਼ੁੱਕਰਵਾਰ,੪ ਮਾਘ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ (ਅੰਗ:੬੫੬)

रागु सोरठि बाणी भगत कबीर जी की घरु १
ੴ सतिगुर प्रसादि ॥
संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

☬ English Translation:- ☬

Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. ||2||10||

☬ ਪੰਜਾਬੀ ਵਿਆਖਿਆ :- ☬

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

☬ हिंदी में अर्थ :- ☬

हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, मेरा मन (उस प्रभु में है) मस्त हो गया है॥२॥१०॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 05 January 2020

??????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੫ ਜਨਵਰੀ ੨੦੨੦,ਐਤਵਾਰ,੨੧ ਪੋਹ (ਸੰਮਤ ੫੫੧ ਨਾਨਕਸ਼ਾਹੀ)
ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ (ਅੰਗ:੮੩੨)

बिलावलु महला १ ॥ मन का कहिआ मनसा करै ॥ इहु मनु पुंनु पापु उचरै ॥ माइआ मदि माते त्रिपति न आवै ॥ त्रिपति मुकति मनि साचा भावै ॥१॥ तनु धनु कलतु सभु देखु अभिमाना ॥ बिनु नावै किछु संगि न जाना ॥१॥ रहाउ ॥ कीचहि रस भोग खुसीआ मन केरी ॥ धनु लोकां तनु भसमै ढेरी ॥ खाकू खाकु रलै सभु फैलु ॥ बिनु सबदै नही उतरै मैलु ॥२॥

Bilaaval, First Mehl: The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. ||1|| Gazing upon his body, wealth, wife and all his possessions, he is proud. But without the Name of the Lord, nothing shall go along with him. ||1||Pause|| He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. ||2||

ਮਨਸਾ = ਬੁੱਧੀ, ਅਕਲ। ਉਚਰੈ = ਗੱਲਾਂ ਕਰਦਾ ਹੈ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ। ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ ॥੧॥ ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ! ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ। ਭਸਮੈ = ਸੁਆਹ ਦੀ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥

(प्रभु-नाम से बिसरे हुए मनुख की) बुद्धि (भी) मन के कहे अनुसार चलती है, और यह मन केवल यही बातें सोचता है की (शास्त्रों की मर्यादा अनुसार) पुन्य क्या है और पाप क्या है। माया के नशे में मस्त हुए मनुख को (माया की तरफ) से सब्र नहीं होता। माया का सब्र और माया के मोह से खलासी तभी होती है जब मनुख को सदा-थिर रहने वाला प्रभु मन में प्यारा लगने लग जाता है॥१॥ हे अभिमानी जीव! देख, यह शरीर, यह धन, यह स्त्री-यह सब (सदा साथ निभने वाले नहीं है)। परमात्मा के नाम के बिना कोई वस्तु (जीव के) साथ नहीं जाती॥१॥रहाउ॥ हम माया के रस का भोग करते हैं, माया की मौज मनाते हैं, (परन्तु मौत आने पर) धन (ओर) लोगों का बन जाता है और यह शारीर मिटटी की ढेरी हो जाता है। यह सारा ही पसारा (अंत) मिटटी में मिल जाता है। (मन पर विषे-विकारों की मैल इकठ्ठा होती रहती है, वह) मैल गुरु के शब्द के बिना नहीं उत्तरती॥२॥

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 03 January 2020

??????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩ ਜਨਵਰੀ ੨੦੨੦,ਸ਼ੁੱਕਰਵਾਰ,੧੯ ਪੋਹ (ਸੰਮਤ ੫੫੧ ਨਾਨਕਸ਼ਾਹੀ)
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ (ਅੰਗ:੫੫੮)

वडहंसु महला ३ घरु १
ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ म मैलु न उतरै हउमै मैलु न जाइ ॥२॥

Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2||

ਮਨਿ ਮੈਲੈ = (ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ। ਤਨਿ ਧੋਤੈ = ਧੋਤੇ ਹੋਏ ਸਰੀਰ ਦੀ ਰਾਹੀਂ, ਜੇ ਸਰੀਰ ਨੂੰ (ਤੀਰਥਾਂ ਆਦਿਕ ਤੇ) ਇਸ਼ਨਾਨ ਕਰਾ ਲਿਆ ਜਾਏ। ਭਰਮਿ = ਭੁਲੇਖੇ ਵਿਚ (ਪੈ ਕੇ) ॥੧॥ ਮਨ = ਹੇ ਮਨ! ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ॥ ਸਿਖੈ = ਸਿੱਖ ਲਏ। ਵਸਿ ਕਰਿ = ਵੱਸ ਵਿਚ ਕਰ ਕੇ।

ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ
। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥

राग वडहंस,घर १ में गुरु अमरदास जी की बाणी। अकालपुर्ख एक है और सतगुरु की कृपा द्वारा मिलता है। जो मनुख का मन (विकारों से) मैला हो जाता है तो सब कुछ मैला हो जाता है और सनान करने से मन पवित्र नहीं हो सकता। परन्तु यह संसार भ्रम में आ कर कुराह चला जा रहा है, कोई विरला ही (इस सचाई को समझता है॥१॥ हे मेरे मन! तू सिर्फ परमात्मा का एक नाम ही जपा कर। यह (नाम) खज़ाना मुझे गुरु ने दिया है॥१॥रहाउ॥ अगर मनुख करामाती जोगियों वाले आसन करने सीख ले और काम-वासना को जीत कर (आसनों के अभियास की) कमाई करने लग जाये, तो भी मन की मैल नहीं उतरती और (मन में से) अहंकार-हौमय की मैल नहीं जाती॥२॥

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 16 December 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੬ ਦਸੰਬਰ ੨੦੧੯,ਸੋਮਵਾਰ ,੨ ਪੋਹ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ (ਅੰਗ:੬੩੦)

सोरठि महला ५ ॥
सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

☬ English Translation : ☬

Sorat’h, Fifth Mehl:
The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

☬ हिंदी में अर्थ :- ☬

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..