Morning Hukamnama | Sri Harmandir Sahib ji | 15 December 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੫ ਦਸੰਬਰ ੨੦੧੯,ਐਤਵਾਰ,੩੦ ਮੱਘਰ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ (ਅੰਗ:੬੭੦)

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

Dhhanaasaree Mahalaa 4 ||
Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||

Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||

?✨?✨?✨?✨?✨?
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 30 November 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਨਵੰਬਰ ੨੦੧੯,ਸ਼ਨੀਵਾਰ,੧੫ ਮੱਘਰ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ (ਅੰਗ:੬੩੧)

सोरठि महला ९ ॥
मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥

☬ English Translation:- ☬

Sorat’h, Ninth Mehl:
The mind remains in the mind. He does not meditate on the Lord, nor does he perform service at sacred shrines, and so death seizes him by the hair. ||1||Pause|| Wife, friends, children, carriages, property, total wealth, the entire world – know that all of these things are false. The Lord’s meditation alone is true. ||1|| Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? ||2||2||

☬ ਪੰਜਾਬੀ ਵਿਚ ਵਿਆਖਿਆ :- ☬

(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ- ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੨॥੨॥

☬ हिंदी में अर्थ :- ☬

(हे भाई! देखो, माया धरी की मंद-भक्ति! उस के) मन की आस मन में ही रह गयी। ना उस ने परमात्मा का भजन किया, ना ही उस ने संत जानो की सेवा की, और मौत तो बोदी से आ पकड़ा॥१॥रहाउ॥ हे भाई! स्त्री, मित्र, पुत्र, गाड़िया, माल-असबाब, धन-पदार्थ सारी ही धरती-यह सब कुछ नास्वंत समझो। परमात्मा का भजन (ही) असली (साथी) है॥१॥ हे भाई! कई युग (योनियों में) भटक भटक कर तो थक गया था। (अब) तुझे मनुख सरीर मिला है। नानक कहता है-(हे भाई! परमात्मा को) मिलने की येही तेरी बारी है, अब तू सिमरन क्यों नहीं करता?॥२॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 24 November 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਨਵੰਬਰ ੨੦੧੯,ਐਤਵਾਰ,੯ ਮੱਘਰ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ (ਅੰਗ:੬੭੮)

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

☬ English Translation:- ☬

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

☬ ਪੰਜਾਬੀ ਵਿਆਖਿਆ :- ☬

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

☬ हिंदी में अर्थ :- ☬

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 24 November 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਨਵੰਬਰ ੨੦੧੯,ਐਤਵਾਰ,੯ ਮੱਘਰ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ (ਅੰਗ:੬੩੭)

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

Sorat’h, Third Mehl, First House, Ti-Tukas: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2||

ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 22 November 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਨਵੰਬਰ ੨੦੧੯,ਸ਼ੁੱਕਰਵਾਰ,੭ ਮੱਘਰ (ਸੰਮਤ ੫੫੧ ਨਾਨਕਸ਼ਾਹੀ)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ (ਅੰਗ:੭੦੯)

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..