Evening Hukamnama | Sri Harmandir Sahib ji | 01 February 2019

https://youtu.be/0df7tNcUDVc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਫਰਵਰੀ ੨੦੧੯,ਸ਼ੁੱਕਰਵਾਰ,੧੯ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ (ਅੰਗ:੬੭੪)

धनासरी महला ५ ॥
पूजा वरत तिलक इसनाना पुंन दान बहु दैन ॥ कहूं न भीजै संजम सुआमी बोलहि मीठे बैन ॥१॥ प्रभ जी को नामु जपत मन चैन ॥ बहु प्रकार खोजहि सभि ता कउ बिखमु न जाई लैन ॥१॥ रहाउ ॥

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ, ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ॥੧॥ ਰਹਾਉ॥

☬Translation in English:- ☬

Dhanaasaree, Fifth Mehl:
Worship, fasting, ceremonial marks on one’s forehead, cleansing baths, generous donations to charities and self-mortification -the Lord Master is not pleased with any of these rituals, no matter how sweetly one may speak. ||1|| Chanting the Name of God, the mind is soothed and pacified. Everyone searches for Him in different ways, but the search is so difficult, and He cannot be found. ||1||Pause||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ