Evening Hukamnama | Sri Harmandir Sahib Ji | 02 August 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨ ਅਗਸਤ ੨੦੨੦,ਐਤਵਾਰ,੧੮ ਸਾਵਣ (ਸੰਮਤ ੫੫੨ ਨਾਨਕਸ਼ਾਹੀ)
🌺🌹📖 “(ਅੰਗ : ੬੩੬)”🌹🌺
ਸੋਰਠਿ ਮਹਲਾ ੧ ॥
ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਅੈ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਅੈ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

ਸੋਰਠਿ ਮਹਲਾ ੧ ॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨।

In Hindi :

सोरठि महला १ ॥
जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अंम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥

Sorat’h, First Mehl:
Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? ||1||Pause|| I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।