Evening Hukamnama | Sri Harmandir Sahib ji | 02 November 2018

https://youtu.be/S4WfLLlhj4A

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੨ ਨਵੰਬਰ ੨੦੧੮,ਸ਼ੁੱਕਰਵਾਰ,੧੭ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ (ਅੰਗ:੬੯੭)

*ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧। ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ ‘ਜਿਨ’ ਅਤੇ ‘ਜਿਨਿ’ ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ।੨। ਸਾਧ = ਗੁਰੂ। ਸਭਿ = ਸਾਰੇ। ਕਿਲਬਿਖ = ਪਾਪ। ਦਾਣਾ = ਦਾਨਾ, ਸਿਆਣਾ। ਸਾਝਾ = ਸਾਂਝੀਵਾਲ।੩। ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ। ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ।੪।*

*ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥ ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥ ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਨਾਨਕ ਜੀ! (ਆਖੋ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥*

*जैतसरी महला ४ ॥*
*जिन हरि हिरदै नामु न बसिअो तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥ दरसनु साध मिलिओ वडभागी सभि किलबिख गए गवाझा ॥ सतिगुरु साहु पाइआ वड दाणा हरि कीए बहु गुण साझा ॥३॥ जिन कउ क्रिपा करी जगजीवनि हरि उरि धारिओ मन माझा ॥ धरम राइ दरि कागद फारे जन नानक लेखा समझा ॥४॥५॥*

*अर्थ: हे भाई! जिन मनुष्यों के हृदये में परमात्मा का नाम नहीं वस्ता, उनकी माँ को हरी बाँझ ही कर दिया कर (तो अच्छा है, क्योंकि) उनका शरीर हरी नाम से सूना रहता है, वह नाम के बिना ही रह* *रहे हैं, और कुछ कुछ खुआर हो हो कर आतमिक मौत बुलाते रहते हैं ॥१॥ हे* *मेरे मन! उस परमात्मा का नाम जपा कर, जो तेरे अंदर ही वस रहा है। हे भाई! कृपाल प्रभु ने (जिस मनुष्य ऊपर) कृपा की उस को गुरु ने आतमिक जीवन की समझ दी उस का मन (नाम जपने की कदर) समझ गया ॥ रहाउ ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया ॥२॥ हे भाई! जिस मनुष्य को बड़े भागों से गुरू का दर्शन प्रापत होता है, उस के सभी पाप दूर हो जाते हैं। जिस को वड्डा सियाणा और श़ाह गुरू मिल गया, गुरू ने परमातमा के बहुते गुनों से उसे सांझीवाल बना दिया ॥३॥ हे भाई! जगत के जीवन प्रभू ने जिन मनुष्यों पर कृपा की, उन्होने अपने मन मे हिरदे मे परमातमा का नाम टिका लिया। नानक जी! (कहो- हे भाई) धर्मराज के दर पर उन मनुष्यों के (किए कर्मों के लेखे के सभी) कागज़ फाड़ दिए गए, उन दासों का लेखा निबेड़ दिया ॥४॥५॥*

*Jaitsaree Mahalaa 4 ||*
*Jin Har Hirdai Naam N Baseo Tin Maat Keejai Har Baanjhaa || Tin Sunnjee Deh Fireh Bin Naavai Oue Khap Khap Mue Karaanjhaa ||1|| Mere Man Jap Raam Naam Har Maajhaa || Har Har Kirpaal Kirpaa Prabh Dhhaaree Gur Giaan Dheeo Man Samjhaa || Rahaau ||Har Keerat Kaljug Pad Ootam Har Paaeeai Satgur Maajhaa || Hau Balehaaree Satgur Apune Jin Gupat Naam Pargaajhaa ||2|| Darsan Saadhh Mileo Vaddbhaagee Sabh Kilbikh Gae Gavaajhaa || Satgur Saahu Paaeaa Vadd Daanaa Har Kie Bahu Gun Saajhaa ||3|| Jin Kau Kirpaa Karee Jagjeevan Har Our Dhhaareo Man Maajhaa || Dhharam Raae Dar Kaagad Faare Jan Naanak Lekhaa Samjhaa ||4||5||*

*Meaning: The Lord’s Name does not abide within their hearts – their mothers should have been sterile. These bodies wander around, forlorn and abandoned, without the Name; their lives waste away, and they die, crying out in pain. ||1|| O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. ||2|| By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. ||3|| Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; Daas Nanak Ji’s account has been settled. ||4||5||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ