Evening Hukamnama | Sri Harmandir Sahib Ji | 07 October 2021

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੦੭ ਅਕਤੂਬਰ ੨੦੨੧,ਵੀਰਵਾਰ,੨੨ ਅੱਸੂ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ: ੭੧੩ ” 🌹🌺
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

ਸਤਿਗੁਰ = ਹੇ ਗੁਰੂ! ਲਾਹਿ = ਦੂਰ ਕਰ।੧।ਰਹਾਉ। ਅਵਰ ਠਾਹਰ = ਕੋਈ ਹੋਰ ਆਸਰਾ। ਹਾਰਿ = ਹਾਰ ਕੇ। ਤਉ ਦੁਆਰੀ = ਤੇਰੇ ਦਰ ਤੇ। ਅਲੇਖੈ = ਬਿਨਾ ਲੇਖਾ ਕਰਨ ਦੇ। ਛੂਟਹ = ਅਸੀਂ ਸੁਰਖ਼ਰੂ ਹੋ ਸਕਦੇ ਹਾਂ। ਨਿਰਗੁਨ = ਗੁਣਹੀਨ। ਲੇਹੁ ਉਬਾਰੀ = ਉਬਾਰਿ ਲੇਹੁ, ਬਚਾ ਲੈ।੧। ਸਦ = ਸਦਾ। ਬਖਸਿੰਦੁ = ਬਖ਼ਸ਼ਸ਼ ਕਰਨ ਵਾਲਾ। ਦੇਇ = ਦੇਂਦਾ ਹੈ। ਅਧਾਰੀ = ਆਸਰਾ। ਸੰਤ ਪਾਛੈ = ਗੁਰੂ ਦੀ ਸਰਨ। ਇਹ ਬਾਰੀ = ਇਸ ਵਾਰੀ, ਇਸ ਜਨਮ ਵਿਰ।੨।

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

हे गुरु! मैं तेरी सरन मैं आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है)।१।रहाउ। हे प्रभु! (में और सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभु हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभु! हम गुणहीन जीवों को (विकारों से आप बचा लो)।१। हे भाई! परमात्मा सदा बक्शीश करने वाला है, सदा मेहर करने वाला है, वः सब जीवों को आसरा देता है। हे दास नानक। (तू भी अर्जोई कर और कह-) मैं गुरु की सरन आ पड़ा हूँ, मुझे इस जनम में (विकारों से) बचा के रख।२।४।९।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ