Evening Hukamnama | Sri Harmandir Sahib ji | 10 January 2019

https://youtu.be/n5vk-XgPjXc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੦ ਜਨਵਰੀ ੨੦੧੯,ਵੀਰਵਾਰ,੨੬ ਪੋਹ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ (ਅੰਗ:੬੨੧)

सोरठि महला ५ घरु ३ चउपदे
ੴ सतिगुर प्रसादि ॥
मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।੧।

☬ हिंदी में अर्थ :- ☬

हे भाई! नगर के पंचो से मिल के (कामादिक दुश्मनों से होने वाले) सहम-डर दूर नहीं किया जा सकता। काबिले के सरदार लोगों से भी तस्सली नहीं मिल सकती(की यह वैरी तंग नहीं करेंगे) सरकारी हाकिम के आगे भी यह झगडा (पेश करने से कुछ नहीं बनता) प्रभु पातशाह को मिल के फैसला हो जाता है (और, कामादिक वैरिओं का डर ख़तम हो जाता है)।१।

☬ English Translation:- ☬

Sorat’h, Fifth Mehl, Third House, Chau-Padas:
One Universal Creator God. By The Grace Of The True Guru:
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ