Evening Hukamnama | Sri Harmandir Sahib Ji | 16 October 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੬ ਅਕਤੂਬਰ ੨੦੨੦,ਸ਼ੁੱਕਰਵਾਰ,੩੧ ਅੱਸੂ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ :੬੪੩)”🌹🌺
*ਸਲੋਕੁ ਮਃ ੩ ॥*
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਸੈਣ ਸਜਣ = ਭਲੇ ਮਨੁੱਖ। ਅਨਦਿਨੁ = ਹਰ ਰੋਜ਼। ਵੇਕਾਰ = ਮੰਦੇ ਕੰਮ। ਸੁਆਰਥੀ = ਖ਼ੁਦ = ਗ਼ਰਜ਼।

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

सलोकु मः ३ ॥
पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पिछले किए कर्मों के अनुसार) आरंभ से जो (संस्कार-रूप लेख) लिखा (भावार्थ, लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गई है उस को गुणों का ख़ज़ाना हरी विसर गया है। (उस) संसार को जीवित ना समझो (जो) माया के मोह में मुर्दा पड़ा है, जिन्होंने सतिगुरू के सनमुख हो कर नाम नहीं सिमरा, उनको प्रभू पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा; संसार के लोगों में भी उनका मुख काला हुआ (भावार्थ, शर्मिंदा हुए) और रोते रहे; मनमुख का कोई विश्वास नहीं करता, उनका विश्वास ख़त्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरू के सनमुख हुए जो मनुष्य (आपा भाव भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उनको संत जन नहीं कहते जो माया के मोह में लग कर अहंकार और विकार करते हैं। मनमुख अपने मतलब के प्यारे (होने के कारण) किसे का काम नहीं संवार सकते; (परन्तु) हे नानक जी! (उन के सिर क्या दोष ?) (पिछले किए कर्मों के अनुसार) आरंभ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाया है; तूँ आप ही (माया के) तीन गुण बनाए हैं और आप ही माया का मोह (जगत में) बढ़ा दिया है। (इस मोह से पैदा) अहंकार में (लगने से) (दरगाह में) लेखा माँगते हैं और फिर जन्म मरण के चक्र में पड़ना पड़ता है; जिन ऊपर हरी आप मेहर करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा कुर्बाने जाता हूँ ॥३॥

Salok Ma 3 ||
Poorab Likheaa Kamaavnaa Je Kartai Aap Likheaas || Moh Thagaulee Paaeean Visreaa Guntaas || Mat Jaanahu Jag Jeevdaa Doojai Bhaae Mueaas || Jinee Gurmukh Naam Na Cheteo Se Behan Na Milnee Paas || Dukh Laagaa Bahu At Ghanaa Put Kalat Na Saathh Koee Jaas || Lokaa Vich Muhu Kaalaa Hoaa Andar Ubhe Saas || Manmukhaa No Ko Na Vishee Chuk Gaeaa Vesaas || Naanak Gurmukhaa No Sukh Aglaa Jinaa Antar Naam Nivaas ||1|| Ma 3 || Se Sain Se Sajnaa Je Gurmukh Mileh Subhaae || Satgur Kaa Bhaanaa Andin Kareh Se Sach Rahe Samaae || Doojai Bhaae Lage Sajan Na Aakheeah Je Abhimaan Kareh Vekaar || Manmukh Aap Suaarthhee Kaaraj Na Sakeh Savaar || Naanak Poorab Likheaa Kamaavnaa Koe Na Mettanhaar ||2|| Paurree || Tudhh Aape Jagat Upaae Kai Aap Khel Rachaaeaa || Trai Gun Aap Sirjeaa Maaeaa Mohu Vadhhaaeaa || Vich Haumai Lekhaa Mangeeai Fir Aavai Jaaeaa || Jinaa Har Aap Kirpaa Kare Se Gur Samjhaaeaa || Balehaaree Gur Aapne Sadaa Sadaa Ghumaaeaa ||3||

Meaning: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world – he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak Ji, the Gurmukhs live in absolute peace; the Naam, the Name of the Lord, abides within them. ||1|| Third Mahalaa : They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak Ji, they act according to their pre-ordained destiny; no one can erase it. ||2|| Paurree: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. ||3||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ

Leave a Reply

Your email address will not be published. Required fields are marked *