Evening Hukamnama | Sri Harmandir Sahib Ji | 19 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੯ ਨਵੰਬਰ ੨੦੨੦,ਵੀਰਵਾਰ,੦੫ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੬੩੦)”🌹🌺.
*ਸੋਰਠਿ ਮਹਲਾ ੫ ॥*
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਪਦਅਰਥ: ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹਿ’ ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨।

ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੧॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ॥ ਰਹਾਉ ॥ ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ॥੨॥੨੫॥੮੯॥

सोरठि महला ५ ॥
सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

अर्थ: हे भाई! गुरू सारे सुखों को देने वाला है, उस (गुरू) की शरण में आना चाहिए। गुरू का दर्शन करने से आतमिक आनंद प्राप्त होता है, प्रत्येक दुःख दूर हो जाता है, (गुरू की शरण आ के) परमात्मा की सिफ़त-सलाह करनी चाहिए ॥१॥ हे भाई! पूरे गुरू की शरण पड़ कर परमात्मा का नाम जपा करो, हर समय नाम ही सिमरा करो, परमात्मा का नाम-अमृत पीते रहा करो ॥ रहाउ ॥ परन्तु हे भाई! (यह नाम की दात गुरू के द्वार से) उस मनुष्य को मिलती है जिस की किस्मत में परमात्मा की हजूरी से इस की प्राप्ति लिखी होती है। वह मनुष्य सारे गुणों वाला हो जाता है। हे प्रभू जी! (तेरे दास) नानक की (भी तेरे दर पर यह) बेनती है-मैं तेरे नाम में सुरती जोड़ीे रखूँ ॥२॥२५॥८९॥

Sorath Mahalaa 5 ||
Sarab Sukhaa Kaa Daataa Satgur Taa Kee Sarnee Paaeeai || Darsan Bhettat Hot Anañdaa Dookh Gaeaa Har Gaaeeai ||1|| Har Ras Peevahu Bhaaee || Naam Japahu Naamo Aaraadhhahu Gur Poore Kee Saranaaee || Rahaau || Tiseh Praapat Jis Dhhur Likheaa Soee Pooran Bhaaee || Naanak Kee Benañtee Prabh Jee Naam Rahaa Liv Laaee ||2||25||89||
Meaning: The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ