Evening Hukamnama | Sri Harmandir Sahib Ji | 24 June 2021

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੪ ਜੂਨ ੨੦੨੧,ਵੀਰਵਾਰ,੧੦ ਹਾੜ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੬੬-੬੬੭ ” 🌹🌺
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

☬ ਵਿਆਖਿਆ ☬
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥

धनासरी महला ४ घरु १ चउपदे
ੴ सतिगुर प्रसादि ॥
जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥ हरि हरि जपनु जपउ दिनु राती जपि हरि हरि हरि उरि धारी ॥ हरि हरि हरि अउखधु जगि पूरा जपि हरि हरि हउमै मारी ॥३॥ हरि हरि अगम अगाधि बोधि अपर्मपर पुरख अपारी ॥ जन कउ क्रिपा करहु जगजीवन जन नानक पैज सवारी ॥४॥१॥

☬ अर्थ ☬
राग धनासरी, घर १ में गुरू रामदास जी की चार-बँदों वाली बाणी।
अकाल पुरख एक है और सतिगुरू की कृपा द्वारा मिलता है।
हे प्रभू! तेरे जो संत जो भगत तेरा सिमरन करते हैं, तूँ उनके (पिछले किए) सारे पाप दूर करने वाला हैं। हे मालिक-प्रभू! हमारे ऊपर भी मेहर कर, (हमें उस) साध संगत में रख जो तुझे प्यारी लगती है ॥१॥ हे हरी! हे प्रभू! में तेरे गुण बयान नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलों) को संसार-समुँद्र से पार निकाल ले ॥ रहाउ ॥ हे भाई! जीवों के अनेकों जन्मों के चिपके हुए पापों का ज़हर, पापों का जंगाल साध संगत की श़रण पड़ कर ऐसे ख़त्म हो जाता है, जैसे सोना अग्नि में तपाने से उस की सारी मैल कट जाती है, उतार दी जाती है ॥२॥ (हे भाई! इस लिए) मैं (भी) दिन रात परमातमा के नाम का जाप जपता हूँ, नाम जप कर उस को अपने हृदय में वसाई रखता हूँ। हे भाई! परमातमा का नाम जगत में एेसी दवाई है जो अपना असर करना कभी नहीं छोड़ती। यह नाम जप कर (अंदरों) हउमै ख़त्म हो सकती है ॥३॥ हे अपहुँच! हे मनुष्यों की समझ से परे! हे परे से परे! हे सर्व-व्यापक! हे बेअंत! हे जगत के जीवन! अपने दासों पर मेहर कर, और (इस विकार-भरे संसार-समुँद्र में से) हे नानक जी! (कहो-) दासों की लाज रख ले ॥४॥१॥

Dhhanaasaree Mahalaa 4 Ghar 1 Chaupade
Ik Oankaar Satgur Parsaad ||
Jo Har Seveh Sant Bhagat Tin Ke Sabh Paap Nivaaree || Ham Oopar Kirpaa Kar Suaamee Rakh Sangat Tum Ju Piaaree ||1|| Har Gun Keh Na Sakau Banvaaree || Ham Paapee Paathhar Neer Ddubat Kar Kirpaa Paakhan Ham Taaree || Rahaau ||Janam Janam Ke Laage Bikh Morchaa Lag Sangat Saadhh Savaaree || Jiu Kanchan Baisantar Taaeo Mal Kaattee Kattit Utaaree ||2|| Har Har Japan Japau Din Raatee Jap Har Har Har Ur Dhhaaree || Har Har Har Aukhadhh Jag Pooraa Jap Har Har Haumai Maaree ||3|| Har Har Agam Agaadhh Bodhh Aprampar Purakh Apaaree || Jan Kau Kirpaa Karahu Jagjeevan Jan Naanak Paij Savaaree ||4||1||

☬ Meaning ☬
Dhhanaasaree, Fourth Mahalaa, First House, Chaupade:
One Universal Creator God. By The Grace Of The True Guru:
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1|| I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. ||2|| I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3|| The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble daas, O Life of the world, and save the honor of daas Nanak Ji. ||4||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ