Evening Hukamnama | Sri Harmandir Sahib ji | 24 March 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏

☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਮਾਰਚ ੨੦੨੦,ਮੰਗਲਵਾਰ,੧੧ ਚੇਤ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ (ਅੰਗ:੬੨੫)

सोरठि महला ५ ॥
सिमरि सिमरि प्रभ भए अनंदा दुख कलेस सभि नाठे ॥ गुन गावत धिआवत प्रभु अपना कारज सगले सांठे ॥१॥ जगजीवन नामु तुमारा ॥ गुर पूरे दीओ उपदेसा जपि भउजलु पारि उतारा ॥ रहाउ ॥

☬ English Translation : ☬

Sorat’h, Fifth Mehl:
Remembering, remembering God in meditation, bliss ensues, and one is rid of all suffering and pain. Singing the Glorious Praises of God, and meditating on Him, all my affairs are brought into harmony. ||1|| Your Name is the Life of the world. The Perfect Guru has taught me, that by meditating, I cross over the terrifying world-ocean. ||Pause||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਪ੍ਰਭੂ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। (ਹੇ ਭਾਈ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ।੧। ਹੇ ਪ੍ਰਭੂ! ਤੇਰਾ ਨਾਮ ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ ਹੈ। ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ। ਰਹਾਉ।

☬ हिंदी में अर्थ :- ☬

हे भगवान ! तेरा नाम सिमर सिमर के (सुमिरन करने वाले मनुख) प्रसन्नचित् हो जाते हैं, (उन के अंदर से) सारे दु:ख-कलेश दूर हो जाते हैं। (हे भाई ! वड-भागी मनुख) अपने प्रभु के गुण गाते और उस का ध्यान करते हुए आपने सारे काम सवार लेते हैं।१। हे भगवान ! तेरा नाम जगत (के जीवों) को आत्मिक जीवन देने वाला है। पूरे सतिगुरु ने (जिस मनुख को तेरा नाम सुमिरन का) उपदेश दिया, (वह मनुख) नाम जप के संसार-सागर से पार निकल गया।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..