Evening Hukamnama | Sri Harmandir Sahib ji | 25 May 2019

https://youtu.be/8JwAc9NDWoU

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਮਈ ੨੦੧੯,ਸ਼ਨੀਵਾਰ,੧੧ ਜੇਠ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥ (ਅੰਗ:੭੪੮)

ਪਦਅਰਥ: ਮਹਾ ਅਗਨਿ ਤੇ = (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ = ਤੂੰ। ਦੇ = ਦੇ ਕੇ। ਤਾਣੁ = ਬਲ, ਤਾਕਤ। ਰਿਦ = ਹਿਰਦਾ। ਚੁਕਾਈ = ਦੂਰ ਕਰ ਦਿੱਤੀ।੧। ਰਾਮ ਰਾਇ = ਹੇ ਪ੍ਰਭੂ = ਪਾਤਿਸ਼ਾਹ! ਤੁਧੁ ਚਿਤਿ ਆਈਐ = ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ = ਡੁੱਬਣੋਂ ਬਚ ਗਏ। ਟੇਕ = ਆਸਰਾ। ਉਧਰੇ = ਵਿਕਾਰਾਂ ਤੋਂ ਬਚ ਗਏ।੧।ਰਹਾਉ। ਅੰਧ ਕੂਪ ਤੇ = ਹਨੇਰੇ ਖੂਹ ਵਿਚੋਂ। ਤੇ = ਤੋਂ, ਵਿਚੋਂ। ਸਾਰਿ = ਸਾਰ ਲੈ ਕੇ। ਸਮ੍ਹ੍ਹਾਲਿ = ਸੰਭਾਲ ਕਰ ਕੇ।੨। ਨਦਰਿ = ਮੇਹਰ ਦੀ ਨਿਗਾਹ। ਕਾਟਿ = ਕੱਟ ਕੇ। ਪ੍ਰਭਿ = ਪ੍ਰਭੂ ਨੇ।੩। ਭਰਮੁ = ਭਟਕਣਾ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਵਿਸੂਰਾ = ਝੋਰਾ, ਚਿੰਤਾ। ਸੁਖਦਾਤੈ = ਸੁਖਦਾਤੇ ਨੇ। ਭੇਟਿਆ = ਮਿਲ ਗਿਆ।੪।

ਅਰਥ: ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ ॥੧॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ ॥੧॥ ਰਹਾਉ ॥ ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ। ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ ॥੨॥ ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ (ਮੋਹ ਦੇ) ਬੰਧਨ ਕੱਟ ਕੇ ਉਹਨਾਂ ਨੂੰ ਵਿਕਾਰਾਂ ਤੋਂ ਛਡਾ ਲੈਂਦਾ ਹੈ। ਉਹਨਾਂ ਨੂੰ ਆਪ ਹੀ ਆਪਣੀ ਸੇਵਾ-ਭਗਤੀ ਵਿਚ ਜੋੜ ਲੈਂਦਾ ਹੈ। ਹੇ ਭਾਈ! ਪ੍ਰਭੂ ਨੇ ਉਹਨਾਂ ਪਾਸੋਂ ਆਪਣੀ ਭਗਤੀ ਆਪ ਹੀ ਕਰਾ ਲਈ ॥੩॥ (ਉਹਨਾਂ ਦੇ ਅੰਦਰੋਂ) ਭਟਕਣਾ ਦੂਰ ਹੋ ਗਈ, ਉਹਨਾਂ ਦੇ ਅੰਦਰੋਂ ਮੋਹ ਅਤੇ ਹੋਰ ਸਾਰੇ ਡਰ ਨਾਸ ਹੋ ਗਏ, ਉਹਨਾਂ ਦਾ ਸਾਰਾ ਚਿੰਤਾ-ਝੋਰਾ ਮੁੱਕ ਗਿਆ, ਹੇ ਨਾਨਕ ਜੀ! ਸੁਖ ਦੇਣ ਵਾਲੇ ਪ੍ਰਭੂ ਨੇ ਜਿਨ੍ਹਾਂ ਉਤੇ ਦਇਆ ਕੀਤੀ ਉਹਨਾਂ ਨੂੰ ਪੂਰਾ ਗੁਰੂ ਮਿਲ ਪਿਆ ॥੪॥੫॥੫੨॥

सूही महला ५ ॥
महा अगनि ते तुधु हाथ दे राखे पए तेरी सरणाई ॥ तेरा माणु ताणु रिद अंतरि होर दूजी आस चुकाई ॥१॥ मेरे राम राइ तुधु चिति आइऐ उबरे ॥ तेरी टेक भरवासा तुम्हरा जपि नामु तुम्हारा उधरे ॥१॥ रहाउ ॥ अंध कूप ते काढि लीए तुम्ह आपि भए किरपाला ॥ सारि सम्हालि सरब सुख दीए आपि करे प्रतिपाला ॥२॥ आपणी नदरि करे परमेसरु बंधन काटि छडाए ॥ आपणी भगति प्रभि आपि कराई आपे सेवा लाए ॥३॥ भरमु गइआ भै मोह बिनासे मिटिआ सगल विसूरा ॥ नानक दइआ करी सुखदातै भेटिआ सतिगुरु पूरा ॥४॥५॥५२॥

अर्थ: हे प्रभू! जो मनुष्य तेरी श़रण आ गए, तूँ उनको अपने हाथ दे कर (तृष्णा की) बड़ी अग्नी से बचा लिया। उन्होंने किसी अन्य की मदद की आस अपने दिल से ख़त्म कर दी, उनके हृदय में तेरा ही मान तेरा ही सहारा बना रहता है ॥१॥ हे मेरे प्रभू-पातश़ाह! अगर तूँ (जीवों के) मन में आ वसें, तो वह (संसार-समुँद्र में) डूबने से बच जाते हैं। वह मनुष्य तेरा नाम जप कर विकारों से मुक्ति पा लेते हैं, उनको (हर बात में) तेरा ही आसरा तेरी ही मदद का भरोसा बना रहता है ॥१॥ रहाउ ॥ हे प्रभू! जिन मनुष्यों पर तूँ आप दयावान हो गया, तूँ उनको (माया के मोह के) अँधेरे कुंए में से निकाल लिया। तूँ उनका खयाल कर के, उनकी संभाल कर के उनको सारे सुख बख़्श़ दिए। हे भाई! प्रभू आप उनकी पालना करता है ॥२॥ हे भाई! जिन मनुष्यों पर परमातमा अपनी मेहर की निगाह करता है, उनके (मोह के) बंधन काट कर उनको विकारों से मुक्त करवा लेता है। उनको आप ही अपनी सेवा-भगती में जोड़ लेता है। हे भाई! प्रभू ने उनसे अपनी भगती अाप ही करा ली ॥३॥ (उनके अंदर से) भटकना दूर हो गई, उनके अंदर से मोह और अन्य सभी डर नाश हो गए, उनकी सारी चिंता ख़त्म हो गई, हे नानक जी! सुख देने वाले प्रभू ने जिन पर दया की उनको पूरा गुरू मिल गया ॥४॥५॥५२॥

Soohee Mahalaa 5 ||
Mahaa Agan Te Tudhh Haathh De Raakhe Pae Teree Sarnaaee || Teraa Maan Taan Rid Antar Hor Doojee Aas Chukaaee ||1|| Mere Raam Raae Tudhh Chit Aaeai Ubre || Teree Ttek Bharvaasaa Tumhraa Jap Naam Tumhaaraa Udhhre ||1|| Rahaau || Andhh Koop Te Kaaddh Lee_e Tumh Aap Bhae Kirpaalaa || Saar Samhaal Sarab Sukh Dee_e Aap Kare Pratipaalaa ||2|| Aapnee Nadar Kare Parmesar Bandhhan Kaatt Shhaddaae || Aapnee Bhagat Prabh Aap Karaaee Aape Sevaa Laae ||3|| Bharam Gaeaa Bhai Moh Binaase Mitteaa Sagal Visooraa || Naanak Daeaa Karee Sukhdaatai Bhetteaa Satgur Pooraa ||4||5||52||

Meaning: Giving me Your Hand, You saved me from the terrible fire, when I sought Your Sanctuary. Deep within my heart, I respect Your strength; I have abandoned all other hopes. ||1|| O my Sovereign Lord, when You enter my consciousness, I am saved. You are my support. I count on You. Meditating on You, I am saved. ||1|| Pause || You pulled me up out of the deep, dark pit. You have become merciful to me. You care for me, and bless me with total peace; You Yourself cherish me. ||2|| The Transcendent Lord has blessed me with His Glance of Grace; breaking my bonds, He has delivered me. God Himself inspires me to worship Him; He Himself inspires me to serve Him. ||3|| My doubts have gone, my fears and infatuations have been dispelled, and all my sorrows are gone. O Nanak Ji, the Lord, the Giver of peace has been merciful to me. I have met the Perfect True Guru. ||4||5||52||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ