Evening Hukamnama | Sri Harmandir Sahib ji | 26 January 2018

https://youtu.be/gFUNiHZJq54

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਜਨਵਰੀ ੨੦੧੮,ਸ਼ੁੱਕਰਵਾਰ,੧੩ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੧੮)
ਸੋਰਠਿ ਮਃ ੫ ॥
ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥ ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥

सोरठि मः ५ ॥
भए क्रिपाल गुरू गोविंदा सगल मनोरथ पाए ॥ असथिर भए लागि हरि चरणी गोविंद के गुण गाए ॥१॥ भलो समूरतु पूरा ॥ सांति सहज आनंद नामु जपि वाजे अनहद तूरा ॥१॥ रहाउ ॥ मिले सुआमी प्रीतम अपुने घर मंदर सुखदाई ॥ हरि नामु निधानु नानक जन पाइआ सगली इछ पुजाई ॥२॥८॥३६॥

☬ Translation in English:- ☬

Sorat’h, Fifth Mehl:
The Guru, the Lord of the Universe, became merciful to me, and I obtained all of my mind’s desires. I have become stable and steady, touching the Lord’s Feet, and singing the Glorious Praises of the Lord of the Universe. ||1|| It is a good time, a perfectly auspicious time. I am in celestial peace, tranquility and ecstasy, chanting the Naam, the Name of the Lord; the unstruck melody of the sound current vibrates and resounds. ||1||Pause|| Meeting with my Beloved Lord and Master, my home has become a mansion filled with happiness. Servant Nanak has attained the treasure of the Lord’s Name; all his desires have been fulfilled. ||2||8||36||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ ਸ਼ੁਭ ਹੁੰਦਾ ਹੈ, ਜਦੋਂ ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ।੧।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ ਵਿਚ ਲਗਨ ਲਾ ਕੇ ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੋਲਣੋਂ ਹਟ ਜਾਂਦਾ ਹੈ।੧।ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਨੂੰ ਇਹ ਘਰ-ਘਾਟ ਸੁਖ ਦੇਣ ਵਾਲੇ ਪ੍ਰਤੀਤ ਹੁੰਦੇ ਹਨ। ਹੇ ਦਾਸ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ।੨।੮।੩੬।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..