Evening Hukamnama | Sri Harmandir Sahib Ji | 26 June 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੬ ਜੂਨ ੨੦੨੦,ਸ਼ੁੱਕਰਵਾਰ,੧੩ ਹਾੜ (ਸੰਮਤ ੫੫੨ ਨਾਨਕਸ਼ਾਹੀ)
ਸਲੋਕ ॥
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥ ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥ ਪਉੜੀ ॥ ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥ (ਅੰਗ:੭੦੭)

ਸਲੋਕ ॥
ਘਰ ਦੀਆਂ ਬੇਅੰਤ ਸਜਾਵਟਾਂ, ਮਨ ਵਿਚ ਚਾਉ ਮਲ੍ਹਾਰ, ਸੁਆਦਲੇ ਪਦਾਰਥਾਂ ਦੇ ਚਸਕੇ— (ਇਹਨਾਂ ਵਿਚ ਲੱਗ ਕੇ) ਹੇ ਨਾਨਕ! ਜੋ ਮਨੁੱਖ ਕਦੇ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਉਹ (ਮਾਨੋ) ਵਿਸ਼ਟੇ ਦੇ ਕੀੜੇ ਹਨ ।੧। ਬੜੀ ਸਜ-ਧਜ ਹੋਵੇ, ਹਰੇਕ ਸ਼ੈ (ਮਿਲੀ) ਹੋਵੇ, ਹਿਰਦੇ ਵਿਚ (ਇਹਨਾਂ ਦੁਨੀਆਵੀ ਪਦਾਰਥਾਂ ਦੀ) ਮੁਹੱਬਤਿ ਤੇ ਖਿੱਚ ਹੋਵੇ— ਇਹਨਾਂ ਦੇ ਕਾਰਨ, ਹੇ ਨਾਨਕ! ਜਿਸ ਨੂੰ ਸਾਈਂ (ਦੀ ਯਾਦ) ਭੁੱਲ ਗਈ ਹੈ ਉਹ ਸਰੀਰ (ਮਾਨੋ) ਸੁਆਹ (ਹੀ) ਹੈ ।੨। ਪਉੜੀ ॥ ਜੇ ਸੋਹਣੀ ਸੇਜ ਮਿਲੀ ਹੋਵੇ, ਅਨੇਕਾਂ ਸੁਖ ਹੋਣ, ਸਭ ਕਿਸਮ ਦੇ ਸੁਆਦਲੇ ਭੋਗ ਭੋਗਣ ਨੂੰ ਹੋਣ । ਜੇ ਮੋਤੀ ਹੀਰਿਆਂ ਨਾਲ ਜੁੜੇ ਹੋਏ ਸੋਨੇ ਦੇ ਘਰ ਹੋਣ ਜਿਨ੍ਹਾਂ ਵਿਚ ਚੰਦਨ ਦੀ ਸੁਗੰਧੀ ਹੋਵੇ । ਜੇ ਮਨੁੱਖ ਮਨਮੰਨੀਆਂ ਮੌਜਾਂ ਮਾਣਦਾ ਹੋਵੇ, ਤੇ ਕੋਈ ਚਿੰਤਾ ਝੌਰਾ ਨਾਹ ਹੋਵੇ, (ਪਰ ਇਹ ਸਭ ਕੁਝ ਹੁੰਦਿਆਂ) ਜੇ (ਇਹ ਦਾਤਾਂ ਦੇਣ ਵਾਲਾ) ਉਹ ਪ੍ਰਭੂ ਮਨ ਵਿਚ ਯਾਦ ਨਹੀਂ ਹੈ ਤਾਂ (ਇਹ ਭੋਗ ਭੋਗਣ ਵਾਲਿਆਂ ਨੂੰ) ਗੰਦ ਦੇ ਕੀੜੇ ਜਾਣੋ, (ਕਿਉਂਕਿ) ਪ੍ਰਭੂ ਦੇ ਨਾਮ ਤੋਂ ਬਿਨਾ ਸ਼ਾਂਤੀ ਨਹੀਂ ਮਿਲਦੀ, ਹੋਰ ਕਿਸੇ ਤਰ੍ਹਾਂ ਭੀ ਮਨ ਧੀਰਜ ਨਹੀਂ ਫੜਦਾ ।੬।

In Hindi :

सलोक ॥
ग्रिह रचना अपारं मनि बिलास सुआदं रसह ॥ कदांच नह सिमरंति नानक ते जंत बिसटा क्रिमह ॥१॥ मुचु अडंबरु हभु किहु मंझि मुहबति नेह ॥ सो सांई जैं विसरै नानक सो तनु खेह ॥२॥ पउड़ी ॥ सुंदर सेज अनेक सुख रस भोगण पूरे ॥ ग्रिह सोइन चंदन सुगंध लाइ मोती हीरे ॥ मन इछे सुख माणदा किछु नाहि विसूरे ॥ सो प्रभु चिति न आवई विसटा के कीरे ॥ बिनु हरि नाम न सांति होइ कितु बिधि मनु धीरे ॥६॥

Shalok:
They are involved in their beautiful houses and the pleasures of the mind’s desires. They never remember the Lord in meditation; O Nanak, they are like maggots in manure. ||1|| They are engrossed in ostentatious displays, lovingly attached to all their possessions. That body which forgets the Lord, O Nanak, shall be reduced to ashes. ||2|| Pauree: He may enjoy a beautiful bed, countless pleasures and all sorts of enjoyments. He may possess mansions of gold, studded with pearls and rubies, plastered with fragrant sandalwood oil. He may relish in the pleasures of his mind’s desires, and have no anxiety at all. But if he does not remember God, he is like a maggot in manure. Without the Lord’s Name, there is no peace at all. How can the mind be comforted? ||6||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।