Evening Hukamnama | Sri Harmandir Sahib Ji | 27 June 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੭ ਜੂਨ ੨੦੨੦,ਸ਼ਨੀਵਾਰ,੧੪ ਹਾੜ (ਸੰਮਤ ੫੫੨ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ (ਅੰਗ:੬੭੩)

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)? ।੧। ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ । ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ ।੧।ਰਹਾਉ। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ । ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ ।੨।

Dhanaasaree, Fifth Mehl:
She controls the three qualities and the four directions of the world. She destroys sacrificial feasts, cleansing baths, penances and sacred places of pilgrimage; what is this poor person to do? ||1|| I grasped God’s Support and Protection, and then I was emancipated. By the Grace of the Holy Saints, I sang the Praises of the Lord, Har, Har, Har, and my sins and afflictions were taken away. ||1||Pause|| She is not heard – she does not speak with a mouth; she is not seen enticing mortals. She administers her intoxicating drug, and so confuses them; thus she seems sweet to everyone’s mind. ||2||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।