Evening Hukamnama | Sri Harmandir Sahib Ji | 28 June 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੮ ਜੂਨ ੨੦੨੦,ਐਤਵਾਰ,੧੫ ਹਾੜ (ਸੰਮਤ ੫੫੨ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ (ਅੰਗ:੬੬੨)

ਪਦਅਰਥ: ਸਲਾਹੇ = ਸਿਫ਼ਤ ਕਰੇ, ਖ਼ੁਸ਼ਾਮਦ ਕਰੇ। ਭੀਜੈ = ਭਿੱਜਦਾ, ਪਤੀਜਦਾ। ਬਦੀ = ਬੁਰਿਆਈ, ਨਿੰਦਿਆ। ਤਸੂ = ਰਤਾ ਭੀ। ਛੀਜੈ = ਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾ। ਹਾਮਾ = ਹਮਾਇਤ, ਜ਼ਾਮਨੀ {ਹਾਮਾ ਭਰਨੀ = ਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ}। ਕੀਆ = ਕੀਤਾ ਗਿਆ, ਬਣਾਇਆ ਗਿਆ। ਕਿਉ ਹੋਇ = ਨਹੀਂ ਹੋ ਸਕਦਾ।੧। ਮਨ = ਹੇ ਮਨ! ਕੁਤੇ = ਕੁੱਤੇ ਵਾਂਗ ਲਾਲਚੀ। ਕੂੜਿਆਰ = ਹੇ ਝੂਠੇ! ਬੂਝੀਐ = ਪਛਾਣਿਆ ਜਾਂਦਾ ਹੈ। ਸਚਿਆਰ = ਸੱਚਾ ਮਨੁੱਖ।੧।ਰਹਾਉ। ਸੁਆਲਿਉ = ਸੋਹਣਾ। ਦੁਗਾਣਾ = ਦੋ ਗੰਢੇ ਕੌਡੀਆਂ ਦੇ।੨। ਬੀਜਿ = ਬੀਜ ਕੇ। ਆਪੇ = ਆਪ ਹੀ। ਖਾਇ = ਕਸਮਾਂ ਖਾਏ, ਸਹੁੰਆਂ ਚੁੱਕੇ। ਵਡਿਆਈਆ = ਗੁਣ। ਤੇਹੈ ਰਾਹਿ = ਉਹੋ ਜਿਹੇ ਰਾਹ ਤੇ। ਜਾਇ = ਜਾਂਦਾ ਹੈ। ਸੁਰਤਿ = ਭਾਵਨਾ, ਮਨ ਦੀ ਵਾਸਨਾ।੩। ਕੂੜੀਆ = ਝੂਠੀਆਂ ਗੱਲਾਂ। ਕੂੜੁ = ਝੂਠ। ਕਬਾੜੁ = ਕੂੜਾ ਕਰਕਟ, ਟੁੱਟਾ = ਭੱਜਾ ਮਾਲ, ਵਿਅਰਥ ਕੰਮ। ਭਾਵੈ ਆਖਉ = ਬੇਸ਼ੱਕ ਪਿਆ ਆਖੇ। ਤੁਧੁ ਭਾਵੈ = ਹੇ ਪ੍ਰਭੂ! ਤੈਨੂੰ ਪਸੰਦ ਆ ਜਾਏ। ਅਧੀ = {ਧੀ = ਅਕਲ} ਅਕਲ = ਹੀਨ ਮਨੁੱਖ, ਸਿੱਧੜ। ਜਾਣੁ = ਜਾਨਣਹਾਰ ਪ੍ਰਭੂ। ਸੁਜਾਣੁ = ਸਿਆਣਾ।੪।

ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧। ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ। ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨। ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩। (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।

धनासरी महला १ ॥
चोरु सलाहे चीतु न भीजै ॥ जे बदी करे ता तसू न छीजै ॥ चोर की हामा भरे न कोइ ॥ चोरु कीआ चंगा किउ होइ ॥१॥ सुणि मन अंधे कुते कूड़िआर ॥ बिनु बोले बूझीऐ सचिआर ॥१॥ रहाउ ॥ चोरु सुआलिउ चोरु सिआणा ॥ खोटे का मुलु एकु दुगाणा ॥ जे साथि रखीऐ दीजै रलाइ ॥ जा परखीऐ खोटा होइ जाइ ॥२॥ जैसा करे सु तैसा पावै ॥ आपि बीजि आपे ही खावै ॥ जे वडिआईआ आपे खाइ ॥ जेही सुरति तेहै राहि जाइ ॥३॥ जे सउ कूड़ीआ कूड़ु कबाड़ु ॥ भावै सभु आखउ संसारु ॥ तुधु भावै अधी परवाणु ॥ नानक जाणै जाणु सुजाणु ॥४॥४॥६॥

अर्थ: अगर कोई चोर (उस हाकिम की जिसके सामने उसका मुकदमा पेश है) खुशमद करे तो उसे (ये) यकीन नहीं बन सकता (कि ये सच्चा है), अगर वह चोर (हाकिम की) बुराई करे तो भी थोड़ा सा भी नहीं घबराता। कोई भी मनुष्य किसी चोर के अच्छे होने की गवाही नहीं दे सकता। जो मनुष्य (लोगों की नजरों में) चोर माना गया, वह (खुशमदों व बद्खोईयों से औरों के सामने) अच्छा नहीं बन सकता।1। हे अँधे लालची व झूठे मन! (ध्यान से) सुन। सच्चा मनुष्य बिना बोले ही पहचाना जाता है।1। रहाउ। चोर भले ही समझदार बने चतुर बने (पर आखिर है वह चोर ही, उसकी कद्र-कीमत नहीं पड़ती, जैसे) खोटे रुपए का मूल्य दो कौड़ी बराबर ही है। अगर खोटे रुपए को (खरों में) रख दें, (खरों में) मिला दें, तो भी जब उसकी परख होती है तब वह खोटा ही कहा जाता है।2। मनुष्य जैसा काम करता है वैसा ही वह उसका फल पाता है। हर कोई खुद (कर्मों के बीज) बीज के खुद ही फल खाता है। अगर कोई मनुष्य (हो तो खोटा, पर) अपनी महानताओं (अच्छाईयां बखान किए जाए) की कस्में उठाए जा (उसका ऐतबार नहीं बन सकता, क्योंकि) मनुष्य की जैसी मनो-कामना है वैसे ही रास्ते पर वह चलता है।3। (अपना ऐतबार जमाने के लिए चालाक बन के) चाहे सारे संसार को झूठी बातें और गप्पें मारता रहे (पर, हे प्रभू! कोई मनुष्य तुझे धोखा नहीं दे सकता)। (हे प्रभू! जो दिल का खरा हो तो) एक सीधा मनुष्य भी तुझे पसंद आ जाता है, तेरे दर पर कबूल हो जाता है। हे नानक! घट घट की जानने वाला सुजान प्रभू (सब कुछ) जानता है।4।3।6।

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ

Leave a Reply

Your email address will not be published. Required fields are marked *