Evening Hukamnama | Sri Harmandir Sahib Ji | 29 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੯ ਨਵੰਬਰ ੨੦੨੦,ਐਤਵਾਰ,੧੫ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੭੨੯)”🌹🌺
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

सूही महला १ घरु ६
ੴ सतिगुर प्रसादि ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥

☬ ਪੰਜਾਬੀ ਵਿਆਖਿਆ :- ☬

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥

☬ हिंदी में अर्थ :- ☬

मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।१। मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।१।रहाउ ।

☬ English Translation:- ☬

Soohee, First Mehl, Sixth House:
One Universal Creator God. By The Grace Of The True Guru:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause||
WAHEGURU JI KA KHALSA WAHEGURU JI KI FATEH ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ