Evening Hukamnama | Sri Harmandir Sahib ji | 31 January 2019

https://youtu.be/bTG4NnBlX1g

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਜਨਵਰੀ ੨੦੧੯,ਵੀਰਵਾਰ,੧੮ ਮਾਘ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ (ਅੰਗ:੬੫੮)

रागु सोरठि बानी भगत रविदास जी की
ੴ सतिगुर प्रसादि ॥
दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अनरस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥

☬ ਪੰਜਾਬੀ ਵਿਆਖਿਆ :- ☬

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

☬ हिंदी में अर्थ :- ☬

यह मनुख जनम बहुत मुश्किल मिलता है, (पहले किये) भले कामो के फल सवरूप हमें मिला है, परन्तु हमारी अज्ञानता मैं यह व्यर्थ ही जा रहा है, (हमने कभी सोचा ही नहीं की) जो प्रभु की बंदगी से दूर रहे तो (देवतायों के राजा) इन्दर के स्वर्ग के महल भी किसी काम न आएंगे।१। (हम मायाधारी जीवों ने) जगत-प्रभु परमात्मा के नाम के उस आनंद को कभी नहीं बिचारा, जिस आनंद की बार्कर से (माया के) और सारे चस्के दूर हो जाते है।१।रहाउ। (हे प्रभु!) जानते बुझते हुए भी हम पागल व् मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम=वासना बढ रही है, विचार-शक्ति घाट रही है, इस बात को हमने कभी नहीं सोचा की हमारी सब से बड़ी जरुरत क्या है।२।

☬ English Translation:- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? ||1|| You have not considered the sublime essence of the Name of the Lord, our King; this sublime essence shall cause you to forget all other essences. ||1||Pause|| We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ