Hukamnama Sahib

Morning Hukamnama – Sri Harmandir Sahib,Amritsar Sahib : 30 JULY 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੦ ਜੁਲਾਈ ੨੦੧੭,ਐਤਵਾਰ,੧੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 29 JULY 2017

☬ਸੰਧਿਆ(ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੨੯ ਜੁਲਾਈ ੨੦੧੭,ਸ਼ਨੀਵਾਰ,੧੪ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੬)
*ਸਲੋਕ ॥*
*ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥*

*☬ ਪੰਜਾਬੀ ਵਿੱਚ ਵਿਆਖਿਆ :- ☬*

*ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ ਜੀ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ॥੧॥ ਜੇਹੜੀ ਪ੍ਰੀਤ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ। ਪਰ, ਹੇ ਨਾਨਕ ਜੀ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ॥੨॥ ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ। ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ। ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ। ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ ॥੪॥*

*सलोक ॥*

*कुट्मब जतन करणं माइआ अनेक उदमह ॥ हरि भगति भाव हीणं नानक प्रभ बिसरत ते प्रेततह ॥१॥ तुटड़ीआ सा प्रीति जो लाई बिअंन सिउ ॥ नानक सची रीति सांई सेती रतिआ ॥२॥ पउड़ी ॥ जिसु बिसरत तनु भसम होइ कहते सभि प्रेतु ॥ खिनु ग्रिह महि बसन न देवही जिन सिउ सोई हेतु ॥ करि अनरथ दरबु संचिआ सो कारजि केतु ॥ जैसा बीजै सो लुणै करम इहु खेतु ॥ अकिरतघणा हरि विसरिआ जोनी भरमेतु ॥४॥*

*☬ English Translation:- ☬*

*For his family, he works very hard; for the sake of Maya, he makes countless efforts. But without loving devotional worship of the Lord, O Nanak Ji, he forgets God, and then, he is a mere ghost. ||1|| That love shall break, which is established with any other than the Lord. O Nanak Ji, that way of life is true, which inspires love of the Lord. ||2|| Paurree: Forgetting Him, one’s body turns to dust, and everyone calls him a ghost. And those, with whom he was so much in love – they do not let him stay in their home, even for an instant. Practicing exploitation, he gathers wealth, but what use will it be in the end ? As one plants, so does he harvest; the body is the field of actions. The ungrateful wretches forget the Lord, and wander in reincarnation. ||4||*

??????

*– NAAM JAPO G –*
*– KIRAT KARO G –*
*– VAND KE SHAKO G –*

??????

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 29 JULY 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੨੯ ਜੁਲਾਈ ੨੦੧੭,ਸ਼ਨੀਵਾਰ,੧੪ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੫੮)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
रागु सोरठि बाणी भगत रविदास जी की
ੴ सतिगुर प्रसादि ॥
जिओ हम बांधे मोह फास जम प्रेम बधनि तुम बाधे ॥ अपने छूटन को जतनु करहु सुम छूट़े तुम आराधे ॥१॥
☬ English Translation : ☬
Raag Sorat’h, The Word Of Devotee Ravi Daas Jee:
One Universal Creator God. By The Grace Of The True Guru:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1||
☬ ਪੰਜਾਬੀ ਵਿੱਚ ਵਿਆਖਿਆ :- ☬
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?
☬ हिंदी में अर्थ :- ☬
(सो, हे माधो! ) अगर हम मोह की फाही में बंधे हुए थे, तो हमने तुम्हे अपने प्यार की रस्सी से बांध लिया है । ( हम तो उस मोह की रस्सी में से तुम्हे सिमर कर निकल आये, पर तुम हमारे प्यार की जकड में से कैसे निकलोगे ?
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 28 JULY 2017

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ

ਅੱਜ ਦਾ ਮੁਖਵਾਕ-੨੮ ਜੁਲਾਈ ੨੦੧੭,ਸ਼ੁੱਕਰਵਾਰ,੧੩ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੯)

ਜੈਤਸਰੀ ਮਹਲਾ ੪ ॥
ਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
(ਅੰਗ: ੬੯੭)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।੩। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

☬ Translation in English:- ☬

JAITSREE, FOURTH MEHL:
The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||

Friday, 13th Saawan (Samvat 549 Nanakshahi)(Ang: 697)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 28 JULY 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੨੮ ਜੁਲਾਈ ੨੦੧੭,ਸ਼ੁੱਕਰਵਾਰ,੧੩ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
(ਅੰਗ: ੬੯੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

☬ Translation in English:- ☬

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Friday, 13th Saawan (Samvat 549 Nanakshahi)(Ang: 696)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

 Evening Hukamnama – Sri Harmandir Sahib,Amritsar Sahib : 27 JULY 2017

ਅੱਜ ਦਾ ਮੁਖਵਾਕ-੨੭ ਜੁਲਾਈ ੨੦੧੭,ਵੀਰਵਾਰ,੧੨ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੮)
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

सलोक ॥
राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥

☬ English Translation:- ☬

Shalok:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

☬ हिंदी में अर्थ :- ☬

हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 27 JULY 2017

ਅੱਜ ਦਾ ਮੁਖਵਾਕ-੨੭ ਜੁਲਾਈ ੨੦੧੭,ਵੀਰਵਾਰ,੧੨ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੨੭)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी
ੴ सतिगुर प्रसादि ॥
बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

☬ English Translation:- ☬

Tilang, The Word Of Devotee Kabeer Jee:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

☬ ਪੰਜਾਬੀ ਵਿਚ ਵਿਆਖਿਆ :- ☬

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

☬ हिंदी में अर्थ :- ☬

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥१॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 26 JULY 2017

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ

ਅੱਜ ਦਾ ਮੁਖਵਾਕ-੨੬ ਜੁਲਾਈ ੨੦੧੭,ਬੁੱਧਵਾਰ,੧੧ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

धनासरी, भगत रवि दास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

☬ English Translation:- ☬

Dhanaasaree, Devotee Ravi Daas Jee:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

☬ ਪੰਜਾਬੀ ਵਿਚ ਵਿਆਖਿਆ :- ☬

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

☬ हिंदी में अर्थ :- ☬

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 26 JULY 2017

ਅੱਜ ਦਾ ਮੁਖਵਾਕ-੨੬ ਜੁਲਾਈ ੨੦੧੭,ਬੁੱਧਵਾਰ,੧੧ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੩੬)
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
(ਅੰਗ : ੬੩੬)

☬ ਪੰਜਾਬੀ ਵਿੱਚ ਵਿਆਖਿਆ :- ☬

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

☬ Translation in English:- ☬

SORAT’H, FIRST MEHL:
Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Wednesday, 11th Saawan (Samvat 549 Nanakshahi) (Ang: 636)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 25 JULY 2017

ਅੱਜ ਦਾ ਮੁਖਵਾਕ-੨੫ ਜੁਲਾਈ ੨੦੧੭,ਮੰਗਲਵਾਰ,੧੦ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੧੧)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
रागु टोडी महला ४ घरु १ ॥
हरि बिनु रहि न सकै मनु मेरा ॥ मेरे प्रीतम प्रान हरि प्रभु गुरु मेले बहुरि न भवजलि फेरा ॥१॥ रहाउ ॥ मेरै हीअरै लोच लगी प्रभ केरी हरि नैनहु हरि प्रभ हेरा ॥ सतिगुरि दइआलि हरि नामु द्रिड़ाइआ हरि पाधरु हरि प्रभ केरा ॥१॥

☬ English Translation in English :- ☬

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:
Raag Toddee, Chau-Padas, Fourth Mehl, First House:
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. ||1|| Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. ||1||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ॥੧॥ ਰਹਾਉ ॥ ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ॥੧॥

☬ हिंदी में अर्थ :- ☬

हे भाई ! मेरा मन परमात्मा की याद के बिना रह नहीं सकता। गुरु (जिस मनुख को) जीवन का प्यारा भगवान मिला देता है, उस को संसार-सागर में फिर नहीं आना पड़ता।१।रहाउ। हे भाई ! मेरे हृदय में भगवान (के मिलाप) की चाह लगी हुई थी (मेरा मन करता था कि) मैं (अपनी) आँखों के साथ हरि-भगवान को देख लूं। दयाल गुरु ने परमात्मा का नाम मेरे हृदय में पक्का कर दिया-यही है हरि-भगवान (को मिलने) का सही मार्ग।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 25 JULY 2017

ਅੱਜ ਦਾ ਮੁਖਵਾਕ-੨੫ ਜੁਲਾਈ ੨੦੧੭,ਮੰਗਲਵਾਰ,੧੦ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬

Dhanaasaree, Fourth Mehl:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 24 JULY 2017

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ

ਅੱਜ ਦਾ ਮੁਖਵਾਕ-੨੪ ਜੁਲਾਈ ੨੦੧੭,ਸੋਮਵਾਰ,੦੯ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੨)
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥

Jaitsree, Fifth Mehl: After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12||

ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Morning Hukamnama – Sri Harmandir Sahib,Amritsar Sahib : 24 JULY 2017

ਅੱਜ ਦਾ ਮੁਖਵਾਕ-੨੪ ਜੁਲਾਈ ੨੦੧੭,ਸੋਮਵਾਰ,੦੯ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੩੧)
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

सूही महला ४ ॥
हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥

☬ English Translation:- ☬

Soohee, Fourth Mehl:
I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. ||1|| O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ।

☬ हिंदी में अर्थ :- ☬

हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama – Sri Harmandir Sahib,Amritsar Sahib : 23 JULY 2017

ਅੱਜ ਦਾ ਮੁਖਵਾਕ-੨੩ ਜੁਲਾਈ ੨੦੧੭,ਐਤਵਾਰ,੦੮ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੩੩)
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
(ਅੰਗ: ੭੩੩)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।

☬ Translation in English:- ☬

SOOHEE, FOURTH MEHL, SIXTH HOUSE:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Sunday, 8th Saawan (Samvat 549 Nanakshahi) (Ang:733)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 23 JULY 2017

 Evening Hukamnama – Sri Harmandir Sahib,Amritsar Sahib : 22 JULY 2017

ਅੱਜ ਦਾ ਮੁਖਵਾਕ-੨੨ ਜੁਲਾਈ ੨੦੧੭,ਸ਼ਨੀਵਾਰ,੦੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੫੦)
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
(ਅੰਗ: ੬੫੦)

☬ ਪੰਜਾਬੀ ਵਿੱਚ ਵਿਆਖਿਆ :- ☬

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

☬ Translation in English:- ☬

SHALOK, THIRD MEHL:
Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

Saturday, 7th Saawan (Samvat 549 Nanakshahi) (Ang: 650)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama – Sri Harmandir Sahib,Amritsar Sahib : 22 JULY 2017

☬ ਅੰਮ੍ਰਿਤ ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ, ਸ੍ਰੀ #ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੨੨ ਜੁਲਾਈ ੨੦੧੭,ਸ਼ਨੀਵਾਰ,੦੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੮੮)
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

धनासरी महला १ ॥
जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

☬ English Translation:- ☬

Dhanaasaree, First Mehl:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

☬ ਪੰਜਾਬੀ ਵਿਆਖਿਆ :- ☬

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

☬ हिंदी में अर्थ :- ☬

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।