Evening Hukamnama | Sri Harmandir Sahib Ji | 28 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੮ ਨਵੰਬਰ ੨੦੨੦,ਸ਼ਨੀਵਾਰ,੧੪ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੬੭੦)”🌹🌺
*ਧਨਾਸਰੀ ਮਹਲਾ ੪ ॥*
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

Dhhanaasaree Mahalaa 4 ||
Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||

Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ

Morning Hukamnama | Sri Harmandir Sahib Ji | 28 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੮ ਨਵੰਬਰ ੨੦੨੦,ਸ਼ਨੀਵਾਰ,੧੪ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੭੩੨)”🌹🌺
ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਗੁਰਮਤਿ = ਗੁਰੂ ਦੀ ਮੱਤ ਲੈ ਕੇ। ਨਗਰੀ = ਸਰੀਰ (-ਨਗਰੀ)। ਖੋਜਿ = ਖੋਜ ਕਰ ਕੇ। ਖੋਜਾਈ = ਖੋਜ ਕਰਾਈ। ਪਾਈ = ਲੱਭ ਲਿਆ ॥੧॥ ਮੇਰੈ ਮਨਿ = ਮੇਰੇ ਮਨ ਵਿਚ। ਤਿਸਨਾ ਅਗਨਿ = ਮਾਇਆ ਦੀ ਤ੍ਰਿਸ਼ਨਾ ਦੀ ਅੱਗ। ਗੁਰਿ ਮਿਲਿਐ = ਗੁਰੂ ਮਿਲਣ ਨਾਲ ॥੧॥ ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਮਾਈ = ਹੇ ਮਾਂ! ਸਤਿਗੁਰਿ = ਸਤਿਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਈ = ਪੱਕਾ ਕਰ ਦਿੱਤਾ ਹੈ ॥੨॥ ਹਉ = ਮੈਂ। ਢੂਢਾਈ = ਭਾਲ ਕਰਾਂਦਾ ਹਾਂ। ਮਿਲਿ = ਮਿਲ ਕੇ ॥੩॥ ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਤੁਠਾ = ਪ੍ਰਸੰਨ। ਭਾਈ = ਹੇ ਭਾਈ! ॥੪॥੧॥੫॥

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥

सूही महला ४ घरु २
ੴ सतिगुर प्रसादि ॥ गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥

राग सूही , घर २ में गुरु राम दास जी की बाणी। अकाल पुरख एक है और सतगुरु की कृपा से प्राप्त होता है। गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५॥

Soohee, Fourth Mehl, Second House:
One Universal Creator God. By The Grace Of The True Guru: Following the Guru’s Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 27 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੭ ਨਵੰਬਰ ੨੦੨੦,ਸ਼ੁੱਕਰਵਾਰ,੧੩ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੬੯੫)”🌹🌺
*ਧੰਨਾ ॥*
ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥

ਪਦਅਰਥ: ਆਰਤਾ = ਲੋੜਵੰਦਾ, ਦੁਖੀਆ, ਮੰਗਤਾ {Skt. आर्तं}।੧।ਰਹਾਉ। ਸੀਧਾ = ਆਟਾ। ਮਾਗਉ = ਮੰਗਦਾ ਹਾਂ। ਜੀਉ = ਜਿੰਦ, ਮਨ। ਪਨ੍ਹ੍ਹੀਆ = ਜੁੱਤੀ {Skt. उपानह् }। ਛਾਦਨੁ = ਕਪੜਾ। ਨੀਕਾ = ਸੋਹਣਾ। ਸਤ ਸੀ ਕਾ ਅਨਾਜ = ਸੱਤ ਸੀਆਂ ਵਾਲਾ ਅੰਨ, ਉਹ ਅੰਨ ਜੋ ਪੈਲੀ ਨੂੰ ਸੱਤ ਵਾਰੀ ਵਾਹ ਕੇ ਪੈਦਾ ਕੀਤਾ ਹੋਵੇ।੧। ਲਾਵੇਰੀ = ਦੁੱਧ ਦੇਣ ਵਾਲੀ। ਤਾਜਨਿ ਤੁਰੀ = ਅਰਬੀ ਘੋੜੀ। ਗੀਹਨਿ = {Skt. गृहिनी} ਇਸਤ੍ਰੀ। ਮੰਗੀ = ਮੰਗਿ, ਮੰਗ ਕੇ।੨।

ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ॥੧॥ ਰਹਾਉ ॥ ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ॥੧॥ ਹੇ ਗੋਪਾਲ ਜੀ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਘਰ ਦੀ ਚੰਗੀ ਇਸਤ੍ਰੀ ਵੀ- ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਲੈਂਦਾ ਹਾਂ ॥੨॥੪॥

धंना ॥
गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥

अर्थ: हे पृथ्वी के पालने वाले प्रभू! मैं तेरे दर का मंगता हूँ (मेरी जरूरतों को पूरा करो); जो जो मनुष्य​ तेरी भगती करते हैं आप उनके काम पूरे करते हों ॥१॥ रहाउ ॥ मैं (तेरे दर से) दाल,आटा और घी मांगता हूँ, जो मेरी जिन्द को रोज सुखी रखे, जुती और सुंदर कपड़े भी मांगता हूँ, और सात प्रकारों​ का अन्न भी (आपसे ही) मांगता हूँ ॥१॥ हे गोपाल जी! मैं गऊ भैस लवेरी (भी) मांगता हूँ, और एक अच्छी अरबी घोडी भी चाहिए। घर की अच्छी स्त्री भी- मैं तेरा दास धंना आपसे माँग कर लेता हूँ ॥२॥४॥

Dhhannaa ||
Gopaal Teraa Aartaa || Jo Jan Tumree Bhagat Karante Tin Ke Kaaj Savaartaa ||1|| Rahaau || Daal Seedhhaa Maagau Gheeu || Hamraa Khusee Karai Nit Jeeu || Panheeaa Shhaadan Neekaa || Anaaj Magau Sat See Kaa ||1|| Gaoo Bhais Magau Laaveree || Ik Taajan Turee Changeree || Ghar Kee Geehan Changee || Jan Dhhannaa Levai Mangee ||2||4||

Meaning: O Lord of the world, this is Your lamp-lit worship service. You are the Arranger of the affairs of those humble beings who perform Your devotional worship service. ||1| Pause || Lentils, flour and ghee – these things, I beg of You. My mind shall ever be pleased. Shoes, fine clothes, And grain of seven kinds – I beg of You. ||1|| A milk cow, and a water buffalo, I beg of You, And a fine Turkestani horse. A good wife to care for my home – Your humble servant Dhanna begs for these things, Lord Ji. ||2||4||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ

Morning Hukamnama | Sri Harmandir Sahib Ji | 27 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੭ ਨਵੰਬਰ ੨੦੨੦,ਸ਼ੁੱਕਰਵਾਰ,੧੩ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੬੬੧)”🌹🌺
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥

ਪਦ ਅਰਥ :- ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।

ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

Dhanaasaree, First Mehl: My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||

धनासरी महला १ ॥ जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥

अर्थ :- (सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 26 November 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੬ ਨਵੰਬਰ ੨੦੨੦,ਵੀਰਵਾਰ,੧੨ ਮੱਘਰ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ:੬੫੮)”🌹🌺
*ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥*
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਪਦਅਰਥ: ਬਾਂਧੇ = ਬੱਝੇ ਹੋਏ ਹਾਂ। ਫਾਸ = ਫਾਹੀ। ਬਧਨਿ = ਰੱਸੀ ਨਾਲ। ਤੁਮ = ਤੈਨੂੰ। ਕੋ = ਦਾ।੧। ਜਾਨਤ ਹਹੁ = ਤੁਸੀ ਜਾਣਦੇ ਹੋ। ਜੈਸੀ = ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ = ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ = ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) ।੧।ਰਹਾਉ। ਮੀਨੁ = ਮੱਛੀ। ਪਕਰਿ = ਫੜ ਕੇ। ਫਾਂਕਿਓ = ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ = ਰਿੰਨ੍ਹ ਲਈ। ਬਹੁ ਬਾਨੀ = ਕਈ ਤਰੀਕਿਆਂ ਨਾਲ। ਖੰਡ = ਟੋਟਾ। ਤਊ = ਤਾਂ ਭੀ।੨। ਬਾਪੈ = ਪਿਉ ਦੀ (ਮਲਕੀਅਤ) । ਭਾਵਨ ਕੋ = ਪ੍ਰੇਮ ਦਾ (ਬੱਧਾ ਹੋਇਆ) । ਰਾਜਾ = ਜਗਤ ਦਾ ਮਾਲਕ (ਨੋਟ: ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ = ਪਰਦਾ। ਬਿਆਪਿਓ = ਛਾਇਆ ਹੋਇਆ ਹੈ। ਸੰਤਾਪ = (ਮੋਹ ਦਾ) ਕਲੇਸ਼।੩। ਭਗਤਿ ਇਕ = ਇੱਕ ਪ੍ਰਭੂ ਦੀ ਭਗਤੀ। ਬਾਢੀ = ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ = ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ = ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ = ਹੁਣ ਤੱਕ।੪।

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ॥੨॥ ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ॥੩॥ ਰਵਿਦਾਸ ਜੀ ਆਖਦੇ ਹਨ – (ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ, ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ॥੪॥੨॥

जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥
रागु सोरठि बाणी भगत रविदास जी की

अर्थ: राग सोरठि में भगत रविदास जी की बाणी।
(सो, हे माधो!) अगर हम मोह के फंदे में बंधे हुए थे, तो हमनें तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर कर निकल आए हैं, तूँ हमारे प्यार की जकड़ में से कैसे निकलेंगा ? ॥१॥ हे माधो! तेरे भगत जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं)। ऐसी प्रीत के होते तूँ जरूर उनको मोह से बचाई रखता हैं ॥१॥ रहाउ ॥ (हमारा तेरे साथ प्यार भी वह है जो मछली को पानी के साथ होता है, हम मर कर भी तेरी याद नहीं छोड़ेंगे) मछली (पानी में से) पकड़ कर अलग कर दें, टोटे कर दें और कई तरह उबाल लें, फिर टुकड़े टुकड़े कर के खा लें, फिर भी उस मछली को पानी नहीं भुलता (जिस खाने वाले के पेट में जाती है उस को भी पानी की प्यास लगा देती है) ॥२॥ जगत का मालिक हरी किसी के पिता की (पैदाइशी मलकीयत) नहीं है, वह तो प्रेम का बंधा हुआ है। (इस प्रेम से वंचित हुआ सारा जगत) मोह के परदे में फँसा पड़ा है, परन्तु (प्रभू के साथ प्रेम करने वाले) भगतों को (इस मोह का) कोई कलेश़ नहीं होता ॥३॥ रविदास जी कहते हैं – (हे माधो!) मैं एक तेरी भगती (अपने हृदय में) इतनी पक्की की है कि मुझे अब किसी के साथ यह गिला करने की जरूरत ही नहीं रह गई, जिस मोह से बचने के लिए मैं तेरा सिमरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निश़ान ही नहीं रह गया) ॥४॥२॥

Jau Ham Baandhhe Moh Faas Ham Prem Badhhan Tum Baadhhe || Apne Shhoottan Ko Jatan Karahu Ham Shhootte Tum Aaraadhhe ||1|| Maadhhve Jaanat Hahu Jaisee Taisee || Ab Kahaa Karhuge Aisee ||1|| Rahaau || Meen Pakar Faankeo Ar Kaatteo Raandhh Keeo Bahu Baanee || Khandd Khandd Kar Bhojan Keeno Taoo N Bisreo Paanee ||2|| Aapan Baapai Naahee Kisee Ko Bhaavan Ko Har Raajaa || Moh Pattal Sabh Jagat Biaapeo Bhagat Nahee Santaapaa ||3|| Keh Ravidaas Bhagat Ik Baaddhee Ab Eh Kaa Siu Kaheeai || Jaa Kaaran Ham Tum Aaraadhhe So Dukh Ajahoo Saheeai ||4||2||
Raag Sorath Baanee Bhagat Ravidaas Jee Kee

Meaning: Raag Sorath, The Word Of Devotee Ravidaas Jee:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do ? ||1|| Pause || A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. ||3|| Says Ravidaas Ji, my devotion to the One Lord is increasing; now, who can I tell this to ? That which brought me to worship and adore You – I am still suffering that pain. ||4||2||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ