Evening Hukamnama | Sri Harmandir Sahib Ji | 04 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੪ ਦਸੰਬਰ ੨੦੨੧,ਸ਼ਨੀਵਾਰ,੧੯ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੫੨” 🌹🌺
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ। ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ। ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥
Salok Ma 4 ||
Antar Agiaan Bhaee Mat Madhhim Satgur Kee Parteet Naahee || Andar Kapatt Sabh Kapatto Kar Jaanai Kapatte Khapeh Khapaahee || Satgur Kaa Bhaanaa Chit N Aavai Aapnai Suaae Firaahee || Kirpaa Kare Je Aapnee Taa Naanak Shabad Samaahee ||1|| Ma 4 || Manmukh Maaeaa Moh Viaape Doojai Bhaae Manooaa Thhir Naahe || Andin Jalat Raheh Din Raatee Houmai Khapeh Khapaah || Antar Lobh Mahaa Gubaaraa Tin Kai Nikatt N Koee Jaahe || Oue Aap Dukhee Sukh Kabahoo N Paaveh Janam Mareh Mar Jaahe || Naanak Bakhas Lae Prabh Saachaa Je Gur Charnee Chit Laahe ||2|| Pourree || Sant Bhagat Parvaan Jo Prabh Bhaaeaa || Se_ee Bichkhan Jant Jinee Har Dhhiaaeaa || Amrit Naam Nidhhaan Bhojan Khaaeaa || Sant Janaa Kee Dhhoor Mastak Laaeaa || Naanak Bhae Puneet Har Teerathh Naaeaa ||26||
Meaning: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak Ji is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. Nanak Ji, the True Lord God forgives those, who focus their consciousness on the Guru’s feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. Nanak Ji, they are purified, bathing in the sacred shrine of the Lord. ||26||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Morning Hukamnama | Sri Harmandir Sahib Ji | 04 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੪ ਦਸੰਬਰ ੨੦੨੧,ਸ਼ਨੀਵਾਰ,੧੯ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੭੪੦” 🌹🌺
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् =ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ =ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ =ਕੰਨਾਂ ਨੂੰ ਆਸਰਾ ਦੇਂਦਾ ਹਾਂ।੨।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥

हे भाई! गुरु की शब्द के द्वारा मैं अपने ह्रदय में परमात्मा का ध्यान धर्ता हूँ, और अपने जिव्हा से परमात्मा (के नाम) का जाप जपता हूँ।१। हे भाई! गुरु की हस्ती मनुख जीवन का फल देने वाली है। मैं (गुरु के) दर्शन करका सदके जाता हूँ। गुरु के कोमल चरणों को मैं अपने मन का जीवन का सहारा बनाता हूँ।१।रहाउ। हे भाई! गुरु की संगत में (रह कर) मैं जनम मरण का चक्र ख़तम कर लिया है, और आत्मिक जीवन देने वाली सिफत सलाह कानो से सुनके ( इस को अपने जीवन का) सहारा बना रहा हूँ।२।

Soohee, Fifth Mehl: Within my heart, I meditate on the Word of the Guru’s Teachings. With my tongue, I chant the Chant of the Lord.||1|| The image of His vision is fruitful; I am a sacrifice to it.His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2||

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 02 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੨ ਦਸੰਬਰ ੨੦੨੧,ਵੀਰਵਾਰ,੧੭ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੮੨ ” 🌹🌺
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥


ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧। ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ। ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨।


ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ ਜੀ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥


धनासरी महला ५ ॥
जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ: हे भाई! उस मनुष्य को बद-किस्मत समझो, जिस को जिंद का मालिक-प्रभू विसर जाता है। जिस मनुष्य का मन परमात्मा के कोमल चरणों का प्रेमी हो जाता है, वह मनुष्य आतमिक जीवन देने वाले नाम-जल का सरोवर खोज लेता है ॥१॥ हे प्रभू! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई!) प्रीतम-प्रभू के साथ जुड़ा रहता है ॥ रहाउ ॥ हे भाई! (उस के सिमरन की बरकत के साथ) मैं (भी) जिस जिस तरफ देखता हूँ, वहाँ वहाँ परमात्मा ही सभी शरीरों में मौजूद दिखता है जैसे धागा (सभी मोतियों में पिरोया होता है)। हे नानक जी! प्रभू के दास उस का नाम-जल पीते हुए ही अन्य सभी मोह-प्यार छोड़ देते हैं ॥२॥१६॥४७॥


Dhhanaasaree Mahalaa 5 ||
Jis Kau Bisrai Praanpat Daataa Soee Ganhu Abhaagaa || Charan Kamal Jaa Kaa Man Raageo Amea Sarovar Paagaa ||1|| Teraa Jan Raam Naam Rang Jaagaa || Aalas Shheej Gaeaa Sabh Tan Te Preetam Siu Man Laagaa || Rahaau || Jeh Jeh Pekho Teh Naaraaen Sagal Ghattaa Meh Taagaa || Naam Oudak Peevat Jan Naanak Tiaage Sabh Anuraagaa ||2||16||47||


Meaning: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, Daas Nanak Ji has renounced all other loves. ||2||16||47||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Morning Hukamnama | Sri Harmandir Sahib Ji | 02 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੨ ਦਸੰਬਰ ੨੦੨੧,ਵੀਰਵਾਰ,੧੭ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੮੦ ” 🌹🌺
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨।

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

अर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

Dhanaasaree, Fifth Mehl:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 01 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੧ ਦਸੰਬਰ ੨੦੨੧,ਬੁੱਧਵਾਰ,੧੬ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੭੦ ” 🌹🌺
🙏🌹🙏🌹🙏🌹
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ।ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧।ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨।ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩।ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

पद्अर्थ: दरसन सुखु = दर्शन का आत्मिक आनंद। होइ = मिल जाए। बेदनि = (दिल की) पीड़ा, वेदना। अवरु कोइ = और कोई। रहाउ।सचु = सदा स्थिर रहने वाला। कउ = को। किस कउ = (शब्द ‘किस’ का संबंधक ‘कउ’ के कारण हटा दिया गया है)।1।वरतदा = मौजूद। सभि = सारे। थावहु = पास से। तू इक = एक तू ही।2।सभु को = हरेक जीव। ते = से। जीअ = (‘जीव’ का बहुवचन)। माहि = में।3।साह = हे शाह! पतसाह = हे पातशाह! सचु = सदा स्थिर।4।

अर्थ: हे मेरे पातशाह! (मेहर कर) मुझे तेरे दर्शनों का आनंद प्राप्त हो जाए। हे मेरे पातशाह! मेरे दिल की पीड़ा को तू ही जानता है। कोई और क्या जान सकता है?। रहाउ।हे मेरे पातशाह! तू सदा कायम रहने वाला मालिक है, तू अटल है। जो कुछ तू करता है, उसमें कोई भी कमी खामी नहीं है। हे पातशाह! (सारे संसार में तेरे बिना) और कोई नहीं है (इस वास्ते) किसी को झूठा नहीं कहा जा सकता।1।हे मेरे पातशाह! तू सब जीवों में मौजूद है, सारे जीव दिन-रात तेरा ही ध्यान धरते हैं। हे मेरे पातशाह! सारे जीव तुझसे ही (मांगें) मांगते हैं। एक तू ही सब जीवों को दातें दे रहा है।2।हे मेरे पातशाह! हरेक जीव तेरे हुकम में है, तुझसे आकी कोई जीव हो ही नहीं सकता। हे मेरे पातशाह! सारे जीव तेरे पैदा किए हुए हैं, ये सारे तेरे में ही लीन हो जाते हैं।3।हे मेरे प्यारे पातशाह! तू सब जीवों की आशाएं-उम्मीदें पूरी करता है सारे जीव तेरा ही ध्यान धरते हैं। हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तू ही सदा कायम रहने वाला है।4।7।13।

Dhanaasaree, Fourth Mehl:
O my King, beholding the Blessed Vision of the Lord’s Darshan, I am at peace.
You alone know my inner pain, O King; what can anyone else know? ||Pause||
O True Lord and Master, You are truly my King; whatever You do, all that is True.
Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King.
As it pleases You, protect and preserve me, O my Beloved; You are the True King of Nanak. ||4||7||13||

Waheguru Ji Ka Khalsa Wahguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ