Morning Hukamnama | Sri Harmandir Sahib ji | 01 August 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਅਗਸਤ ੨੦੧੯,ਵੀਰਵਾਰ,੧੭ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ (ਅੰਗ:੬੩੬)

ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

सोरठि महला १ ॥
जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

Sorath Mahalaa 1 ||
Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||

Meaning: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. ||4||

By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 31 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਜੁਲਾਈ ੨੦੧੯,ਬੁੱਧਵਾਰ,੧੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸਲੋਕੁ ਮਃ ੩ ॥*
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ (ਅੰਗ:੬੪੮)

ਪਦਅਰਥ: ਹਿਰਿ ਲਇਆ = ਚੁਰਾਇਆ ਜਾਂਦਾ ਹੈ। ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ। ਮਨਿ ਚਿਤਿ = ਮਨ ਨਾਲ ਤੇ ਚਿਤ ਨਾਲ, ਮਨੋਂ ਚਿਤੋਂ ਪੂਰੀ ਖਿੱਚ ਨਾਲ। ਮਸਤਕਿ = ਮੱਥੇ ਤੇ। ਗੁਣੀ = ਗੁਣਾਂ ਵਾਲਾ ਪ੍ਰਭੂ। ਨਾਮਿ = ਨਾਮ ਵਿਚ।

ਅਰਥ: ਹੇ ਨਾਨਕ ਜੀ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ॥੧॥ ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ। ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ। ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ। ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ ਜੀ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ॥੨॥ ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ। ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ। ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ॥੧੭॥

सलोकु मः ३ ॥
नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ पउड़ी ॥ जो हरि नामु धिआइदे से हरि हरि नामि रते मन माही ॥ जिना मनि चिति इकु अराधिआ तिना इकस बिनु दूजा को नाही ॥ सेई पुरख हरि सेवदे जिन धुरि मसतकि लेखु लिखाही ॥ हरि के गुण नित गावदे हरि गुण गाइ गुणी समझाही ॥ वडिआई वडी गुरमुखा गुर पूरै हरि नामि समाही ॥१७॥

अर्थ: हे नानक जी! नाम से दूर हो चुके मनुष्यों का लोक परलोक सब व्यर्थ जाता है; उनका जप तप संजम सब नाश हो जाता है, और माया के मोह में (उनकी मत) ठगी जाती है; जम द्वार पर बांध मारते हैं और बहुत सज़ा (उनको) मिलती है ॥१॥ निंदक मनुष्य संत जनों से वैर करते हैं और दुर्जनों से मोह प्यार रखते हैं। उनको लोक परलोक में कहीं सुख नहीं मिलता। बार बार दुबिधा में परेशान हो हो कर, जन्म लेते हैं और मरते हैं; उनकी तृष्णा कभी कम नहीं होती। हरी के सच्चे दरबार में उन निंदकों के मुँह काले होते हैं। हे नानक जी! नाम से दूर रहने वालों को ना इस लोक में और ना परलोक में (सहारा) मिलता है ॥२॥ जो मनुष्य हरी का नाम सिमरते हैं, वह अंदर से हरी-नाम में रंगे जाते हैं। जिन्होंने एकाग्र चित हो कर एक हरी को सिमरा है, वह उस के अलावा किसी अन्य को नहीं जानते। (पिछले किए कार्यों अनुसार) शुरू से जिन के माथे पर (संस्कार-रूप) लेख लिखा हुआ है, वह मनुष्य हरी को जपते हैं। वह सदा हरी के गुण गाते हैं, गुण गा कर गुणों के मालिक हरी की (अन्यों को) शिक्षा देते हैं। गुरमुखों में एक बड़ा गुण है कि पूरे सतिगुरू के द्वारा हरी के नाम में लीन होते हैं ॥੧੭॥

Salok Ma 3 ||
Naanak Naavahu Ghuthheaa Halat Palat Sabh Jaae || Jap Tap Sanjam Sabh Hir Laeaa Muthee Doojai Bhaae || Jam Dar Badhe Maareeah Bahutee Milai Sajaae ||1|| Ma 3 || Santaa Naal Vair Kamaavde Dusttaa Naal Mohu Peaar || Agai Pishhai Sukh Nahee Mar Jameh Vaaro Vaar || Trisnaa Kade N Bujhee Dubedhaa Hoe Khuaar || Muh Kaale Tinaa Nindkaa Tit Sachai Darbaar || Naanak Naam Vihooneaa Naa Urvaar N Paar ||2|| Paurree || Jo Har Naam Dhheaaede Se Har Har Naam Rate Man Maahee || Jinaa Man Chit Ik Araadhheaa Tinaa Ekas Bin Doojaa Ko Naahee || Se_ee Purakh Har Sevde Jin Dhhur Mastak Lekh Likhaahee || Har Ke Gun Nit Gaavde Har Gun Gaae Gunee Samjhaahee || Vaddeaaee Vaddee Gurmukhaa Gur Poorai Har Naam Samaahee ||17||

Meaning: O Nanak Ji, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mahalaa: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak Ji, without the Naam, they find no shelter on either this shore, or the one beyond. ||2|| Paurree: Those who meditate on the Lord’s Name are imbued with the Name of the Lord Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. ||17||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 31 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਜੁਲਾਈ ੨੦੧੯,ਬੁੱਧਵਾਰ,੧੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ (ਅੰਗ:੭੫੨)

सूही महला १ ॥ जिउ आरणि लोहा पाइ भंनि घड़ाईऐ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥ मेलहि तुझहि रजाइ सबदु कमाईऐ ॥२॥

Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2||

ਆਰਣਿ = ਭੱਠੀ ਵਿਚ। ਭੰਨਿ = ਭੰਨ ਕੇ, ਗਾਲ ਕੇ। ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜ੍ਹਿਆ ਜੀਵ। ਭਵੈ = ਭਟਕਦਾ ਹੈ, ਭੌਂਦਾ ਹੈ। ਭਵਾਈਐ = (ਜੂਨਾਂ ਵਿਚ) ਪਾਇਆ ਜਾਂਦਾ ਹੈ ॥੧॥ ਆਵੈ ਜਾਇ = ਜੰਮਦਾ ਮਰਦਾ ਹੈ ॥੧॥ ਗੁਰਮੁਖਿ = ਗੁਰੂ ਦੀ ਸਰਨ ਪਿਆ ਮਨੁੱਖ। ਮੇਲਹਿ = (ਹੇ ਪ੍ਰਭੂ!) ਤੂੰ (ਗੁਰੂ) ਮਿਲਾਂਦਾ ਹੈਂ ॥੨॥

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

जैसे भठ्ठी में लोहा डाल कर (और) गला कर (नये तौर) से बनाया जाता है (लोहे के काम आने वाली चीजें बनाई जाती है)उसी प्रकार माया के मोह में फसा जीव, जनम मरण के फेर में घूमता रहता है (और आखिर में गुरु की कृपा द्वारा सुमति सीखता है।१। (सही जीवन) की समझ के बिना मनुख (जो भी) कर्म करता है (दुःख पैदा करने वाले करता है) दुःख ही दुःख (एकत्र करता ) है। अहंकार के कारण मनुख जनम मरण के चक्कर में फसा रहता है, और भटकन में आ के गलत रस्ते पर ही रहता है।१।रहाउ। हे प्रभु! (भटक भटक कर आखिर ) जो मनुख गुरु की शरण पड़ता है तो तूँ उसको (चौरासी के चक्र से बचा लेता है, वह, हे प्रभु! तेरा नाम सुमिरन करता है। गुरु (भी तू अपनी रजा अनुसार मिलाता है ( जिस को मिलाता है) वह गुरु के शबद को कमाता है ( गुरु के शबद के अनुसार आचरण बनाता है)॥२॥

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਜੁਲਾਈ ੨੦੧੯,ਮੰਗਲਵਾਰ,੧੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥* (ਅੰਗ:੬੯੨)

ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧। ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ। ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥ ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ ਜੀ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? ॥੧॥ ਰਹਾਉ ॥ (ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥

रागु धनासरी बाणी भगत कबीर जी की
जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

अर्थ: राग धनासरी में भगत कबीर जी की बाणी।
जो भी मनुष्य प्रभू-प्रेम और प्रभू-भगती के साथ साँझ बनाता है (उस का प्रभू के साथ एक-रूप हो जाना कोई बड़ी बात नहीं है​), इस में कोई अनोखी बात नहीं है, जैसे पानी पानी में मिल कर (फिर) अलग नहीं हो सकता, उसी प्रकार (कबीर) जुलाहा​ (भी) आपा-भाव मिटा कर परमात्मा में मिल गया है ॥१॥ हे संत जनो! (लोगों के विचार में) मैं मति का कमला ही सही (भावार्थ, लोग मुझे चाहे मूर्ख कहें कि मैं काँशी छोड़ कर मगहर आ गया हूँ)। (परन्तु,) हे कबीर जी! अगर तूँ काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ? क्योंकि काँशी में तो वैसे ही इन लोगों के विचार अनुसार मरने पर मुक्ति मिल जाती है, तो फिर सिमरन का क्या लाभ ? ॥१॥ रहाउ ॥ (परन्तु) कबीर जी कहते हैं – हे लोगों! सुनो, कोई मनुष्य किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह प्रभू में लीन हो सकते हैं) ॥२॥३॥

Raag Dhhanaasaree Baanee Bhagat Kabeer Jee Kee

Jo Jan Bhaau Bhagat Kashh Jaanai Taa Ko Acharaj Kaaho || Jiu Jal Jal Meh Pais N Nikasai Tio Dhur Miliou Julaaho ||1|| Har Ke Logaa Mai To MathKaa Bhoraa || Jo Tan Kaasee Tajeh Kabeeraa Rameeai Kehaa Nihoraa ||1|| Rahaau || Kehat Kabeer Sunahu Re Loee Bharam N Bhoolahu Koee || Keaa Kaasee Kiaa Ookhar Magehar Raam Ridhai Jo Hoee ||2||3||

Meaning: Raag Dhhanaasaree, The Word Of Devotee Kabeer Jee:
That humble being, who knows even a little about loving devotional worship – what surprises are there for him ? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord ? ||1|| Pause || Says Kabeer Ji, listen, O people – do not be deluded by doubt. What is the difference between Benares and the barren land of Maghar, if the Lord is within one’s heart ? ||2||3||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib Ji | 30 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਜੁਲਾਈ ੨੦੧੯,ਮੰਗਲਵਾਰ,੧੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ (ਅੰਗ:੭੨੫)

तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥

Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru’s Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. ||2||

ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ