Evening Hukamnama | Sri Harmandir Sahib ji | 29 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਜੁਲਾਈ ੨੦੧੯,ਸੋਮਵਾਰ,੧੪ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਜੈਤਸਰੀ ਮਹਲਾ ੪ ॥*
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ (ਅੰਗ:੬੯੭)

ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧। ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ ‘ਜਿਨ’ ਅਤੇ ‘ਜਿਨਿ’ ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ।੨। ਸਾਧ = ਗੁਰੂ। ਸਭਿ = ਸਾਰੇ। ਕਿਲਬਿਖ = ਪਾਪ। ਦਾਣਾ = ਦਾਨਾ, ਸਿਆਣਾ। ਸਾਝਾ = ਸਾਂਝੀਵਾਲ।੩। ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ। ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ।੪।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥ ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥ ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਨਾਨਕ ਜੀ! (ਆਖੋ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥

जैतसरी महला ४ ॥
जिन हरि हिरदै नामु न बसिअो तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥ दरसनु साध मिलिओ वडभागी सभि किलबिख गए गवाझा ॥ सतिगुरु साहु पाइआ वड दाणा हरि कीए बहु गुण साझा ॥३॥ जिन कउ क्रिपा करी जगजीवनि हरि उरि धारिओ मन माझा ॥ धरम राइ दरि कागद फारे जन नानक लेखा समझा ॥४॥५॥

अर्थ: हे भाई! जिन मनुष्यों के हृदये में परमात्मा का नाम नहीं वस्ता, उनकी माँ को हरी बाँझ ही कर दिया कर (तो अच्छा है, क्योंकि) उनका शरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आतमिक मौत बुलाते रहते हैं ॥१॥ हे मेरे मन! उस परमात्मा का नाम जपा कर, जो तेरे अंदर ही वस रहा है। हे भाई! कृपाल प्रभु ने (जिस मनुष्य ऊपर) कृपा की उस को गुरु ने आतमिक जीवन की समझ दी उस का मन (नाम जपने की कदर) समझ गया ॥ रहाउ ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया ॥२॥ हे भाई! जिस मनुष्य को बड़े भागों से गुरू का दर्शन प्रापत होता है, उस के सभी पाप दूर हो जाते हैं। जिस को वड्डा सियाणा और श़ाह गुरू मिल गया, गुरू ने परमातमा के बहुते गुनों से उसे सांझीवाल बना दिया ॥३॥ हे भाई! जगत के जीवन प्रभू ने जिन मनुष्यों पर कृपा की, उन्होने अपने मन मे हिरदे मे परमातमा का नाम टिका लिया। नानक जी! (कहो- हे भाई) धर्मराज के दर पर उन मनुष्यों के (किए कर्मों के लेखे के सभी) कागज़ फाड़ दिए गए, उन दासों का लेखा निबेड़ दिया ॥४॥५॥

Jaitsaree Mahalaa 4 ||
Jin Har Hirdai Naam N Baseo Tin Maat Keejai Har Baanjhaa || Tin Sunnjee Deh Fireh Bin Naavai Oue Khap Khap Mue Karaanjhaa ||1|| Mere Man Jap Raam Naam Har Maajhaa || Har Har Kirpaal Kirpaa Prabh Dhhaaree Gur Giaan Dheeo Man Samjhaa || Rahaau ||Har Keerat Kaljug Pad Ootam Har Paaeeai Satgur Maajhaa || Hau Balehaaree Satgur Apune Jin Gupat Naam Pargaajhaa ||2|| Darsan Saadhh Mileo Vaddbhaagee Sabh Kilbikh Gae Gavaajhaa || Satgur Saahu Paaeaa Vadd Daanaa Har Kie Bahu Gun Saajhaa ||3|| Jin Kau Kirpaa Karee Jagjeevan Har Our Dhhaareo Man Maajhaa || Dhharam Raae Dar Kaagad Faare Jan Naanak Lekhaa Samjhaa ||4||5||

Meaning: The Lord’s Name does not abide within their hearts – their mothers should have been sterile. These bodies wander around, forlorn and abandoned, without the Name; their lives waste away, and they die, crying out in pain. ||1|| O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. ||2|| By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. ||3|| Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; Daas Nanak Ji’s account has been settled. ||4||5||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 29 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਜੁਲਾਈ ੨੦੧੯,ਸੋਮਵਾਰ,੧੪ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ (ਅੰਗ:੬੪੪)

ਪਦਅਰਥ: ਘਰਿ ਘਰਿ = ਘਰ ਘਰ ਵਿਚ। ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ) , ਅਨੇਕਾਂ ਪੰਡਿਤ। ਭੂਪਤਿ = ਰਾਜਾ। ਸਿਰਿ = ਸਿਰ ਤੇ।

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ਜੀ! (ਆਖੋ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ ਜੀ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥

सलोकु मः ३ ॥
सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसु्मभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥

अर्थ: अगर कोई मनुष्य चित लगा कर सेवा करे, तो सतिगुरू की (बताई) सेवा जरूर फल लगाती है; मन-इच्छत फल मिलता है, अहंकार मन में से दूर होता है; (गुरू की बताई कार माया के) बंधनों को तोड़ती है (बंधनों से) खलासी हो जाती है और सच्चे हरी में मनुष्य समाया रहता है। इस संसार में हरी का नाम दुर्लभ है, सतिगुरू के सनमुख मनुष्य के मन में आ कर वसता है; हे नानक जी! (कहो-) मैं सदके हूँ उन से जो अपने सतिगुरू की बताई कार करते हैं ॥१॥ मनमुख का मन उस के काबू से बाहर है, क्योंकि वह माया में जा कर लगा हुआ है; (नतीजा यह कि) उस को सपने में भी सुख नहीं मिलता, (उस की उम्र) सदा दुख में ही गुज़रती है। अनेकों पंडित लोग पढ़ पढ़ कर और सिध समाधियाँ लगा लगा कर थक गए हैं, कई कर्म कर के थक गए हैं; (पढ़ने से और समाधियों से) यह मन काबू नहीं आता। भेख करने वाले मनुष्य (भावार्थ, साधू लोग) कई भेख कर के और अठाहठ तीरर्थों पर नहा कर थक गए हैं; हउमै और भ्रम में भुले होया को मन की सोझी नहीं आई। बड़े भाग्य से सतिगुरू की कृपा द्वारा प्रभू का डर पैदा होता है और प्रभू मन में आ कर वसता है। (हरी का) डर पैदा होने से ही, और हउमै सतिगुरू के श़ब्द से जला कर ही मन वस में आता है। जो मनुष्य ज्योती-प्रभू में अपनी बिरती मिला कर सच्चे में रंगे गए हैं, वह निर्मल हो गए हैं; (पर) हे नानक जी! सतिगुरू के मिलने पर ही नाम मिलता है और सुख में लीन हो जाते हैं ॥२॥ राजों और राणों के यह रंग चार दिनों (भावार्थ, थोड़े समय) के लिए शोभनीय होते हैं; माया का यह रंग कसुंभे का रंग है (भावार्थ कसुंभे की तरह खिन में उत्तर जाता है), थोड़े समय में लह जाता है, (संसार से) चलने के समय माया साथ नहीं जाती, (पर इस के कारण किए) पाप अपने सिर पर लै जाते हैं। जब जम-काल ने पकड़ कर आगे ला लिया, तो (जीव) बहुत भय-भीत होता है; (मनुष्य-जन्म वाला) वह समय फिर मिलता नहीं, इस लिए पछताता है ॥६॥

Salok Ma 3 ||
Satgur Kee Sevaa Safal Hai Jae Ko Kare Chit Laae || Man Chindeaa Fal Paavnaa Haumai Vichahu Jaae || Bandhhan Torrai Mukat Hoe Sache Rahai Samaae || Is Jag Meh Naam Alabh Hai Gurmukh Vasai Man Aae || Naanak Jo Gur Seveh Aapnaa Hau Tin Balehaarai Jaau ||1|| Ma 3 || Manmukh Mann Ajit Hai Doojai Lagai Jaae || Tis No Sukh Supnai Nahee Dukhe Dukh Vihaae || Ghar Ghar Parr Parr Panddit Thhake Sidhh Samaadhh Lagaae || Ehu Man Vas N Aavee Thhake Karam Kamaae || Bhekhdhhaaree Bhekh Kar Thhake Athsath Teerathh Naae || Man Kee Saar N Jaananee Haumai Bharam Bhulaae || Gur Parsaadee Bhau Paeaa Vaddbhaag Vasea Man Aae || Bhai Paeai Man Vas Hoaa Haumai Shabad Jalaae || Sach Rate Se Nirmale Jotee Jot Milaae || Satgur Mileai Naau Paaeaa Naanak Sukh Samaae ||2|| Paurree || Eh Bhoopat Raane Rang Din Chaar Suhaavnaa || Ehu Maaeaa Rang Kasumbh Khin Meh Leh Jaavnaa || Chaldeaa Naal N Chalai Sir Paap Lai Jaavnaa || Jaå Pakarr Chalaaeaa Kaal Taå Kharaa Ddaraavnaa || Oh Velaa Hathh N Aavai Fir Pashhutaavnaa ||6||

Meaning: Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak Ji, I am a sacrifice to one who serves his True Guru. ||1|| Third Mahalaa: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak Ji, he is absorbed in peace. ||2|| Pauree: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 28 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ ਜੁਲਾਈ ੨੦੧੯,ਐਤਵਾਰ,੧੩ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥*
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ (ਅੰਗ:੬੭੩)

ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩। ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥

अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०॥

Dhhanaasaree Mahalaa 5 ||
Paanee Pakhaa Peesau Sant Aagai Gun Govind Jas Gaaee || Saas Saas Man Naam Samhaarai Ihu Bisraam Nidhh Paaee ||1|| Tumh Karhu Daeaa Mere Saaee || Aisee Mat Deejai Mere Thaakur Sadaa Sadaa Tudhh Dhhiaaee ||1|| Rahaau || Tumharee Kirpaa Te Mohu Maan Shhoottai Binas Jaae Bharmaaee || Anad Roop Raveo Sabh Madhhe Jat Kat Pekhau Jaaee ||2|| Tumh Daeaal Kirpaal Kirpaa Nidhh Patit Paavan Gosaaee || Kott Sookh Aanand Raaj Paae Mukh Te Nimakh Bulaaee ||3|| Jaap Taap Bhagat Saa Pooree Jo Prabh Kai Man Bhaaee || Naam Japat Trisnaa Sabh Bujhee Hai Naanak Tripat Aghaaee ||4||10||

Meaning: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1|| Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2|| You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. ||3|| That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; O Nanak Ji is satisfied and fulfilled. ||4||10||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 28 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ ਜੁਲਾਈ ੨੦੧੯,ਐਤਵਾਰ,੧੩ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ (ਅੰਗ:੫੩੭)

रागु बिहागड़ा छंत महला ४ घरु १ ੴ सतिगुर प्रसादि ॥
हरि हरि नामु धिआईऐ मेरी जिंदुड़ीए गुरमुखि नामु अमोले राम ॥ हरि रसि बीधा हरि मनु पिआरा मनु हरि रसि नामि झकोले राम ॥ गुरमति मनु ठहराईऐ मेरी जिंदुड़ीए अनत न काहू डोले राम ॥ मन चिंदिअड़ा फलु पाइआ हरि प्रभु गुण नानक बाणी बोले राम ॥१॥

ਧਿਆਈਐ = ਧਿਆਉਣਾ ਚਾਹੀਦਾ ਹੈ। ਜਿੰਦੁੜੀਏ = ਹੇ ਸੋਹਣੀ ਜਿੰਦੇ! ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਮੋਲੇ = ਜੇਹੜਾ ਕਿਸੇ ਮੁੱਲ ਤੋਂ ਨਾਹ ਮਿਲ ਸਕੇ। ਰਸਿ = ਰਸ ਵਿਚ, ਆਨੰਦ ਵਿਚ। ਬੀਧਾ = ਵਿੱਝਾ ਹੋਇਆ। ਨਾਮਿ = ਨਾਮ ਵਿਚ। ਝਕੋਲੇ = ਚੁੱਭੀ ਲਾਂਦਾ ਹੈ। ਠਹਰਾਈਐ = ਟਿਕਾਣਾ ਚਾਹੀਦਾ ਹੈ। ਅਨਤ = {अन्यत्र} ਹੋਰ ਪਾਸੇ। ਕਾਹੂ ਅਨਤ = ਕਿਸੇ ਹੋਰ ਪਾਸੇ। ਚਿੰਦਿਅੜਾ = ਚਿਤਵਿਆ।੧।

ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

राग बेहागडा, घर १ में गुरु रामदास जी की बानी ‘छन्त’ । अकाल पुरख एक हे और सतगुरु की कृपा द्वारा मिलता है। हे मेरी सुंदर जिन्दे। सदा परमात्मा का नाम जपना चाहिये, परमात्मा का अमोलक नाम गुरु के द्वारा (hi) मिलता है। जो मन परमत्मा के नाम-रस में रम जाता है, वह मन प्रम्तामा को प्यारा लगता है, वः मन आनंद से प्रभु के नाम में डुबकी लगाई रखता है। हे मेरी सुंदर जान(जिन्द)! गुरु की बुद्धि पर चल के इस मन को (प्रभु चरणों में) टिकाना चाहिये (गुरु की बुद्धि की बरकत से मन) किसी और तरफ नहीं डोलता। हे नानक! जो मनुख (गुरमत के रस्ते चल के) प्रभु के गुणों वाली बनी उच्चारता रहता है, वेह मन-चाहा फल पा लेता है।१।

Raag Bihaagraa, Chhant, Fourth Mehl, First House: One Universal Creator God. By The Grace Of The True Guru:
Meditate on the Name of the Lord, Har, Har, O my soul; as Gurmukh, meditate on the invaluable Name of the Lord. My mind is pierced through by the sublime essence of the Lord’s Name. The Lord is dear to my mind. With the sublime essence of the Lord’s Name, my mind is washed clean. Under Guru’s Instructions, hold your mind steady; O my soul, do not let it wander anywhere. One who utters the Bani of the Praises of the Lord God, O Nanak, obtains the fruits of his heart’s desires. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 27 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਜੁਲਾਈ ੨੦੧੯,ਸ਼ਨੀਵਾਰ,੧੨ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥*
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (ਅੰਗ:੬੭੫)

ਪਦਅਰਥ: ਲਾਗੋ = ਲੱਗ ਗਿਆ ਹੈ। ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ।੧।ਰਹਾਉ।ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ।੨।

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ, ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

धनासरी महला ५ ॥
मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥

अर्थ: हे भाई! (उस गुरू की कृपा से) मेरा परमात्मा के साथ प्यार बन गया है, वह गुरू मेरा भी सदा के लिए मददगार बन गया है, जिस गुरू ने (शरण आए प्रत्येक मनुष्य​ का) बोदी वाला तारा ही सदा काट दिया है (जो गुरू प्रत्येक शरण आए मनुष्य के दुखों की जड़ ही काट देता है) ॥१॥ रहाउ ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना कर उनका सारा दुख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुँह काले करता है ॥१॥ सदा कायम रहने वाला मालिक (अपने सेवकों का आप) रक्षक बनता है, उनको अपने गले से लगा कर रखता है। हे नानक जी! परमात्मा के सेवक परमात्मा के गुण गा गा कर, और, सदा आतमिक आनंद मान कर (दुखों क्लेशों से) निडर हो जाते हैं ॥२॥१७॥

Dhhanaasaree Mahalaa 5 ||
Meraa Laago Raam Siu Het || Satgur Meraa Sadaa Sahaaee Jin Dukh Kaa Kaatteaa Ket ||1|| Rahaau || Haathh De_e Raakheo Apunaa Kar Birthhaa Sagal Mittaaee || Nindak Ke Mukh Kaale Keene Jan Kaa Aap Sahaaee ||1|| Saachaa Saahib Hoaa Rakhvaalaa Raakh Lee_e Kanth Laae || Nirbhau Bhae Sadaa Sukh Maane Naanak Har Gun Gaae ||2||17||

Meaning: I have fallen in love with the Lord. My True Guru is always my help and support; He has torn down the banner of pain. ||1|| Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak Ji has become fearless, and he enjoys eternal peace, singing the Glorious Praises of the Lord. ||2||17||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????