Evening Hukamnama | Sri Harmandir Sahib ji | 24 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਜੁਲਾਈ ੨੦੧੯,ਬੁੱਧਵਾਰ,੯ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥* (ਅੰਗ:੬੯੨)

ਪਦਅਰਥ: ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨। ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩। ਤਜਿ = ਛੱਡ ਦੇਹ। ਬਿਧਿ ਕਰਮ = ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

रागु धनासरी बाणी भगत कबीर जी की
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥

अर्थ: रागु धनासरी में भगत कबीर जी की बाणी।
हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥

Raam Simar Raam Simar Raam Simar Bhaaee || Raam Naam Simran Bin Booddte Adhhikaaee ||1|| Rahaau || Banitaa Sut Deh Greh Sanpat Sukhdaaee || Inh Mai Kashh Naahe Tero Kaal Avadhh Aaee ||1|| Ajaamal Gaj Ganekaa Patit Karam Keene || Teoo Outar Paar Pare Raam Naam Leene ||2|| Sookar Kookar Jon Bharme Taoo Laaj N Aaee || Raam Naam Shhaadd Amrit Kaahe Bikh Khaaee ||3|| Taj Bharam Karam Bidhh Nikhedhh Raam Naam Lehee || Gur Parsaad Jan Kabeer Raam Kar Sanehee ||4||5||
Raag Dhhanaasaree Baanee Bhagat Kabeer Jee Kee

Meaning: Raag Dhhanaasaree, The Word Of Devotee Kabeer Jee:
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1|| Pause || Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world – ocean, by chanting the Lord’s Name. ||2|| You have wandered in reincarnation, as pigs and dogs – did you feel no shame ? Forsaking the Ambrosial Name of the Lord, why do you eat poison ? ||3|| Abandon your doubts about do’s and dont’s, and take to the Lord’s Name. By Guru’s Grace, O Daas Kabeer Ji, love the Lord. ||4||5||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 24 July 2019

https://youtu.be/hGbYazESY2I

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਜੁਲਾਈ ੨੦੧੯,ਬੁੱਧਵਾਰ,੯ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ:੭੦੯)

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥

Salok ||
Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam || Seetal Theevai Naanakaa Japandarro Har Naam ||2|| Pourree || Charan Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17||

Meaning: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 23 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਜੁਲਾਈ ੨੦੧੯,ਮੰਗਲਵਾਰ,੮ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ (ਅੰਗ:੬੫੮)

ਪਦਅਰਥ: ਬਾਂਧੇ = ਬੱਝੇ ਹੋਏ ਹਾਂ। ਫਾਸ = ਫਾਹੀ। ਬਧਨਿ = ਰੱਸੀ ਨਾਲ। ਤੁਮ = ਤੈਨੂੰ। ਕੋ = ਦਾ।੧। ਜਾਨਤ ਹਹੁ = ਤੁਸੀ ਜਾਣਦੇ ਹੋ। ਜੈਸੀ = ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ = ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ = ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) ।੧।ਰਹਾਉ। ਮੀਨੁ = ਮੱਛੀ। ਪਕਰਿ = ਫੜ ਕੇ। ਫਾਂਕਿਓ = ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ = ਰਿੰਨ੍ਹ ਲਈ। ਬਹੁ ਬਾਨੀ = ਕਈ ਤਰੀਕਿਆਂ ਨਾਲ। ਖੰਡ = ਟੋਟਾ। ਤਊ = ਤਾਂ ਭੀ।੨। ਬਾਪੈ = ਪਿਉ ਦੀ (ਮਲਕੀਅਤ) । ਭਾਵਨ ਕੋ = ਪ੍ਰੇਮ ਦਾ (ਬੱਧਾ ਹੋਇਆ) । ਰਾਜਾ = ਜਗਤ ਦਾ ਮਾਲਕ (ਨੋਟ: ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ = ਪਰਦਾ। ਬਿਆਪਿਓ = ਛਾਇਆ ਹੋਇਆ ਹੈ। ਸੰਤਾਪ = (ਮੋਹ ਦਾ) ਕਲੇਸ਼।੩। ਭਗਤਿ ਇਕ = ਇੱਕ ਪ੍ਰਭੂ ਦੀ ਭਗਤੀ। ਬਾਢੀ = ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ = ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ = ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ = ਹੁਣ ਤੱਕ।੪।

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ॥੨॥ ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ॥੩॥ ਰਵਿਦਾਸ ਜੀ ਆਖਦੇ ਹਨ – (ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ, ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ॥੪॥੨॥

रागु सोरठि बाणी भगत रविदास जी की
जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

अर्थ: राग सोरठि में भगत रविदास जी की बाणी।
(सो, हे माधो!) अगर हम मोह के फंदे में बंधे हुए थे, तो हमनें तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर कर निकल आए हैं, तूँ हमारे प्यार की जकड़ में से कैसे निकलेंगा ? ॥१॥ हे माधो! तेरे भगत जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं)। ऐसी प्रीत के होते तूँ जरूर उनको मोह से बचाई रखता हैं ॥१॥ रहाउ ॥ (हमारा तेरे साथ प्यार भी वह है जो मछली को पानी के साथ होता है, हम मर कर भी तेरी याद नहीं छोड़ेंगे) मछली (पानी में से) पकड़ कर अलग कर दें, टोटे कर दें और कई तरह उबाल लें, फिर टुकड़े टुकड़े कर के खा लें, फिर भी उस मछली को पानी नहीं भुलता (जिस खाने वाले के पेट में जाती है उस को भी पानी की प्यास लगा देती है) ॥२॥ जगत का मालिक हरी किसी के पिता की (पैदाइशी मलकीयत) नहीं है, वह तो प्रेम का बंधा हुआ है। (इस प्रेम से वंचित हुआ सारा जगत) मोह के परदे में फँसा पड़ा है, परन्तु (प्रभू के साथ प्रेम करने वाले) भगतों को (इस मोह का) कोई कलेश़ नहीं होता ॥३॥ रविदास जी कहते हैं – (हे माधो!) मैं एक तेरी भगती (अपने हृदय में) इतनी पक्की की है कि मुझे अब किसी के साथ यह गिला करने की जरूरत ही नहीं रह गई, जिस मोह से बचने के लिए मैं तेरा सिमरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निश़ान ही नहीं रह गया) ॥४॥२॥

Raag Sorath Baanee Bhagat Ravidaas Jee Kee
Jau Ham Baandhhe Moh Faas Ham Prem Badhhan Tum Baadhhe || Apne Shhoottan Ko Jatan Karahu Ham Shhootte Tum Aaraadhhe ||1|| Maadhhve Jaanat Hahu Jaisee Taisee || Ab Kahaa Karhuge Aisee ||1|| Rahaau || Meen Pakar Faankeo Ar Kaatteo Raandhh Keeo Bahu Baanee || Khandd Khandd Kar Bhojan Keeno Taoo N Bisreo Paanee ||2|| Aapan Baapai Naahee Kisee Ko Bhaavan Ko Har Raajaa || Moh Pattal Sabh Jagat Biaapeo Bhagat Nahee Santaapaa ||3|| Keh Ravidaas Bhagat Ik Baaddhee Ab Eh Kaa Siu Kaheeai || Jaa Kaaran Ham Tum Aaraadhhe So Dukh Ajahoo Saheeai ||4||2||

Meaning: Raag Sorath, The Word Of Devotee Ravidaas Jee:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do ? ||1|| Pause || A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. ||3|| Says Ravidaas Ji, my devotion to the One Lord is increasing; now, who can I tell this to ? That which brought me to worship and adore You – I am still suffering that pain. ||4||2||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 23 July 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਜੁਲਾਈ ੨੦੧੯,ਮੰਗਲਵਾਰ,੮ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ (ਅੰਗ:੭੩੨)

सूही महला ४ घरु २
ੴ सतिगुर प्रसादि ॥ गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥

Soohee, Fourth Mehl, Second House:
One Universal Creator God. By The Grace Of The True Guru: Following the Guru’s Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5||


ਗੁਰਮਤਿ = ਗੁਰੂ ਦੀ ਮੱਤ ਲੈ ਕੇ। ਨਗਰੀ = ਸਰੀਰ (-ਨਗਰੀ)। ਖੋਜਿ = ਖੋਜ ਕਰ ਕੇ। ਖੋਜਾਈ = ਖੋਜ ਕਰਾਈ। ਪਾਈ = ਲੱਭ ਲਿਆ ॥੧॥ ਮੇਰੈ ਮਨਿ = ਮੇਰੇ ਮਨ ਵਿਚ। ਤਿਸਨਾ ਅਗਨਿ = ਮਾਇਆ ਦੀ ਤ੍ਰਿਸ਼ਨਾ ਦੀ ਅੱਗ। ਗੁਰਿ ਮਿਲਿਐ = ਗੁਰੂ ਮਿਲਣ ਨਾਲ ॥੧॥ ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਮਾਈ = ਹੇ ਮਾਂ! ਸਤਿਗੁਰਿ = ਸਤਿਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਈ = ਪੱਕਾ ਕਰ ਦਿੱਤਾ ਹੈ ॥੨॥ ਹਉ = ਮੈਂ। ਢੂਢਾਈ = ਭਾਲ ਕਰਾਂਦਾ ਹਾਂ। ਮਿਲਿ = ਮਿਲ ਕੇ ॥੩॥ ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਤੁਠਾ = ਪ੍ਰਸੰਨ। ਭਾਈ = ਹੇ ਭਾਈ! ॥੪॥੧॥੫॥
ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥


राग सूही , घर २ में गुरु राम दास जी की बाणी। अकाल पुरख एक है और सतगुरु की कृपा से प्राप्त होता है। गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५॥
www.facebook.com/roohanigurbani
Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ !!
?????????????????????????

Evening Hukamnama | Sri Harmandir Sahib ji | 22 July 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਜੁਲਾਈ ੨੦੧੯,ਸੋਮਵਾਰ,੭ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਰਾਗੁ ਧਨਾਸਿਰੀ ਮਹਲਾ ੩ ਘਰੁ ੪*
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥(ਅੰਗ:੬੬੬)

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨। ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

रागु धनासिरी महला ३ घरु ४
ੴ सतिगुर प्रसादि ॥
हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी।
अकाल पुरख एक है और सतिगुरू की कृपा द्वारा मिलता है।
हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥

Raag Dhhanaasaree Mahalaa 3 Ghar 4
Ik Oankaar Satgur Parsaad ||
Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||

Meaning: Raag Dhhanaasaree, Third Mahalaa, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1|| Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak Ji, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. ||3||1||9||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????