Morning Hukamnama | Sri Harmandir Sahib ji | 22 July 2019

???????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਜੁਲਾਈ ੨੦੧੯,ਸੋਮਵਾਰ,੭ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸਲੋਕੁ ਮ: ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ (ਅੰਗ:੫੫੪)

सलोकु मः ३ ॥
नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥

Shalok, Third Mehl:
O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2||

ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥

हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की सारी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनाओगे॥२॥

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 21 July 2019

???????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਜੁਲਾਈ ੨੦੧੯,ਐਤਵਾਰ,੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ:੭੦੮)

ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

सलोक ॥
राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

Salok ||
Raaj Kapttang Roop Kapttang Dhhan Kapttang Kul Garbateh || Sanchant Bikheaa Shhalang Shhidrang Naanak Bin Har Sang N Chaalte ||1|| Pekhandarro Kee Bhul Tumaa Disam Sohnaa || Addh N Lahandarro Mul Naanak Saathh N Julee Maaeaa ||2|| Paurree || Chaldeaa Naal N Chalai So Kiu Sanjeeai || Tis Kaa Kahu Keaa Jatan Jis Te Vanjeeai || Har Bisreai Kiu Triptaavai Naa Man Ranjeeai || Prabhoo Shhodd An Laagai Narak Samanjeeai || Hohu Kirpaal Daeaal Naanak Bhau Bhanjeeai ||10||

Meaning: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Morning Hukamnama | Sri Harmandir Sahib ji | 21 July 2019

???????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਜੁਲਾਈ ੨੦੧੯,ਐਤਵਾਰ,੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ (ਅੰਗ:੭੩੭)

ਪਦਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧। ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ। ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨। ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩। ਬਿਨਉ = {विनय} ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ। ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩। ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

सूही महला ५ ॥
धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥

पद्अर्थ: धनु = धन्य भाग्य वाली, सराहनीय। सोहागनि = सौभाग्यनी, सौहाग भाग वाली। पछानै = सांझ डालती है। मानै = मानती है। प्रिअ सिउ = प्यारे के साथ। राती = मगन, रंगी हुई। रलीआ = आत्मिक आनंद। मानै = माणती है।1। सखीऐ = हे सहेली! अरपि = भेटा कर दे। तजि = त्याग दे। लाज लोकानी = लोक लाज, लोगों की लाज के खातिर काम करने।1। रहाउ। कउ = को। प्रभ भावै = प्रभू को अच्छा लगे। सा = वह (स्त्रीलिंग)। अंकि = गोद में।2। गरबि = अहंकार में। गहेली = फसी हुई। महलु = ठिकाना। रैणि = (जिंदगी की) रात। करम हीणि = दुर्भाग्यणी। मनमुखि = अपने मन के पीछे चलने वाली।3। बिनउ = विनय, विनती। करी = मैं करता हूँ। जाण = मैं जानूँ। रहिआ भरपूरि = हर जगह मौजूद। देखि = देख के। हजूरि = अंग संग, हाजर नाजर।4।

अर्थ: हे सखिए! परमात्मा को मिलने की निशानी (मुझसे) सुन ले। (वह निशानी वह तरीका ये है कि) लोक-लाज की खातिर काम करने छोड़ के अपना मन अपना शरीर परमात्मा के हवाले कर दे।1। रहाउ। हे सखिए! वह जीव-स्त्री सराहनीय है, सोहाग भाग वाली है, जो प्रभू-पति के साथ सांझ बनाती है, जो अहंकार छोड़ के प्रभू-पति का हुकम मानती रहती है। वह जीव-स्त्री प्रभू पति (के प्यार-रंग) में रंगी हुई उसके मिलाप का आत्मिक आनन्द लेती रहती है।1। (एक सत्संगी) सहेली (दूसरी सत्संगी) सहेली को (प्रभू-पति के मिलाप के तरीके के बारे में) समझाती है (और कहती है कि) जो जीव-स्त्री वही कुछ करती है जो प्रभू-पति को पसंद आ जाता है, वह सोहाग-भाग वाली जीव-स्त्री उस प्रभू के चरणों में लीन रहती है।2। (पर) जो जीव-स्त्री अहंकार में फसी रहती है, वह प्रभू-पति के चरणों में जगह प्राप्त नहीं कर सकती। जब (जिंदगी की) रात बीत जाती है, तब वह पछताती है। अपने मन के पीछे चलने वाली वह दुर्भाग्यपूर्ण जीव-स्त्री सदा दुख पाती रहती है।3। हे भाई! (लोक-लाज की खातिर मैं तब ही परमात्मा के दर पर) अरदास करूँ, अगर मैं उसको कहीं दूर बसता समझूँ। वह नाश-रहित परमात्मा तो हर जगह व्यापक है। दास नानक (तो उसको अपने) अंग-संग (बसता) देख के उसकी सिफत सालाह करता है।4।3।

Soohee, Fifth Mehl:
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. ||1|| Listen, O my companions – these are the signs on the Path to meet God. Dedicate your mind and body to Him; stop living to please others. ||1||Pause|| One soul-bride counsels another, to do only that which pleases God. Such a soul-bride merges into the Being of God. ||2|| One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. ||3|| I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. ||4||3||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????

Evening Hukamnama | Sri Harmandir Sahib ji | 20 July 2019

???????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਜੁਲਾਈ ੨੦੧੯,ਸ਼ਨੀਵਾਰ,੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥(ਅੰਗ:੬੯੪)

ਧਨਾਸਰੀ ਭਗਤ ਰਵਿਦਾਸ ਜੀ ਕੀ
ੴਸਤਿਗੁਰ ਪ੍ਰਸਾਦਿ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ । (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ।ਰਹਾਉ। ਰਵਿਦਾਸ ਆਖਦਾ ਹੈ—ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀੳੂਂਦਾ ਹਾਂ ।੨।੧।

In Hindi :

धनासरी भगत रविदास जी की
ੴ सतिगुर प्रसादि ॥
हम सरि दीनु दइआलु न तुम सरि अब पतीआरु किआ कीजै ॥ बचनी तोर मोर मनु मानै जन कउ पूरनु दीजै ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्ह्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।
???????????????????????????

Morning Hukamnama | Sri Harmandir Sahib ji | 20 July 2019

???????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਜੁਲਾਈ ੨੦੧੯,ਸ਼ਨੀਵਾਰ,੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ (ਅੰਗ:੬੨੬)

ਪਦਅਰਥ: ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ। ਚਿੰਦਿਆ = ਚਿਤਵਿਆ।੧।ਤਿਸੁ ਬਿਨੁ = ਉਸ ਪਰਮਾਤਮਾ ਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ = ਉਹੀ।ਰਹਾਉ।ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।੨।

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

सोरठि महला ५ ॥ गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ {पन्ना 626}

पद्अर्थ: गुर बलिहारी = गुरू से सदके। जिनि = जिस (गुरू) ने। पूरन = पूरी तरह। पैज = लाज, इज्जत। चिंदिआ = चितवा हुआ।1।तिसु बिनु = उस परमात्मा के बिना। करण = जगत। कारण = मूल। सोई = वही। रहाउ।प्रभि = प्रभू ने। वर = बख्शिशें। जीअ = (‘जीव’ का बहुवचन)। वसि = अपने वश।2।

अर्थ: हे संत जनो! उस परमात्मा के बिना (जीवों का) कोई और (रक्षक) नहीं है। वही परमात्मा जगत का मूल है। रहाउ।हे संत जनो! मैं अपने गुरू से कुर्बान जाता हूँ, जिसने (प्रभू के नाम की दाति दे के) पूरी तरह से (मेरी) इज्जत रख ली है। हे भाई! जो भी मनुष्य सदा अपने प्रभू का ध्यान धरता है वह मन-मांगी मुरादें प्राप्त कर लेता है।1।हे संत जनो! प्यारे प्रभू ने (जीवों को) सब वर दिए हुए हैं, सारे जीवों को उसने अपने वश में किया हुआ है। हे दास नानक! (कह– जब भी किसी ने) परमात्मा का नाम सिमरा, तब उसने अपने सारे दुख दूर कर लिए।2।5।69।

Sorat’h, Fifth Mehl:

I am a sacrifice to my Guru.He has totally preserved my honor.I have obtained the fruits of my mind’s desires.I meditate forever on my God. ||1||O Saints, without Him, there is no other at all.He is God, the Cause of causes. ||Pause||My God has given me His Blessing.He has made all creatures subject to me.Servant Nanak meditates on the Naam, the Name of the Lord,and all his sorrows depart. ||2||5||69||

?✨?✨?✨?✨?✨?
https://www.facebook.com/roohanigurbani/
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
?✨?✨?✨?✨?✨?
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa Waheguru Ji Ki Fateh Ji ੴ
????????????????????????