Evening Hukamnama | Sri Harmandir Sahib ji | 01 June 2019

https://youtu.be/Kyg90sAkc0w

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਜੂਨ ੨੦੧੯,ਸ਼ਨੀਵਾਰ,੧੮ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥ (ਅੰਗ:੬੮੦)

ਪਦਅਰਥ: ਨੇਤ੍ਰ = ਅੱਖਾਂ। ਪੁਨੀਤ = ਪਵਿਤ੍ਰ। ਪੇਖੇ = ਪੇਖਿ, ਵੇਖ ਕੇ। ਮਾਥੈ = ਮੱਥੇ ਉੱਤੇ। ਪਰਉ = ਪਈ ਰਹੇ। ਰਵਾਲ = ਚਰਨ = ਧੂੜ। ਰਸਿ = ਸੁਆਦ ਨਾਲ। ਗਾਵਉ = ਗਾਵਉਂ, ਮੈਂ ਗਾਂਦਾ ਹਾਂ। ਮੋਰੈ ਹਿਰਦੈ = ਮੇਰੇ ਹਿਰਦੇ ਵਿਚ।੧। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲਾ। ਸੁਘਰ = ਸੁੱਘੜ, ਸੁਚੱਜੀ ਘਾੜਤ ਵਾਲਾ, ਸਿਆਣਾ।੧।ਰਹਾਉ। ਅਨੂਪ = ਉਪਮਾ = ਰਹਿਤ, ਬਹੁਤ ਸੋਹਣੇ। ਰਸਾਲ = ਰਸ = ਭਰੇ {ਰਸ = ਆਲਯ}। ਹਿਰਦੈ = ਹਿਰਦੇ ਵਿਚ। ਕੋ = ਦਾ। ਪਾਲ = ਪੱਲੇ।੨।

ਅਰਥ: ਹੇ ਪ੍ਰਭੂ! ਤੇਰਾ ਦਰਸਨ ਕਰ ਕੇ ਅੱਖਾਂ ਪਵਿੱਤ੍ਰ ਹੋ ਜਾਂਦੀਆਂ ਹਨ (ਵਿਕਾਰਾਂ ਵੱਲੋਂ ਹਟ ਜਾਂਦੀਆਂ ਹਨ। ਮੇਰੇ ਉੱਤੇ ਅਜਿਹੀ ਕ੍ਰਿਪਾ ਕਰੋ ਕਿ) ਮੇਰੇ ਮੱਥੇ ਉੱਤੇ ਤੇਰੀ ਚਰਨ-ਧੂੜ ਟਿਕੀ ਰਹੇ। ਹੇ ਸ੍ਰਿਸ਼ਟੀ ਦੇ ਪਾਲਣਹਾਰ! ਮੇਰੇ ਹਿਰਦੇ ਵਿਚ ਆ ਵੱਸ। ਮੈਂ ਬੜੇ ਸੁਆਦ ਨਾਲ ਤੇਰੇ ਗੁਣ ਗਾਂਦਾ ਰਹਾਂ ॥੧॥ ਹੇ ਦਇਆ ਦੇ ਘਰ ਪ੍ਰਭੂ! ਤੂੰ ਤਾਂ (ਸਭ ਜੀਵਾਂ ਦੀ) ਰੱਖਿਆ ਕਰਨ ਦੀ ਸਮਰਥਾ ਵਾਲਾ ਹੈਂ। ਤੂੰ ਸੋਹਣਾ ਹੈਂ, ਸਿਆਣਾ ਹੈਂ, ਬੇਅੰਤ ਹੈਂ। ਹੇ ਪਿਤਾ ਪ੍ਰਭੂ! (ਮੇਰੇ ਉੱਤੇ ਭੀ) ਦਇਆਵਾਨ ਹੋ ॥੧॥ ਰਹਾਉ ॥ ਹੇ ਪ੍ਰਭੂ! ਤੂੰ ਆਨੰਦ-ਸਰੂਪ ਹੈਂ, ਤੂੰ ਮੰਗਲ-ਰੂਪ ਹੈਂ (ਆਨੰਦ ਹੀ ਆਨੰਦ; ਖ਼ੁਸ਼ੀ ਹੀ ਖ਼ੁਸ਼ੀ ਤੇਰਾ ਵਜੂਦ ਹੈ। ਹੇ ਪ੍ਰਭੂ! ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਸੁੰਦਰ ਹੈ ਰਸੀਲੀ ਹੈ। ਹੇ ਨਾਨਕ ਜੀ! ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਪੱਲੇ ਬੰਨ੍ਹ ਲਈ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਵੱਸੇ ਰਹਿੰਦੇ ਹਨ ॥੨॥੭॥੩੮॥

धनासरी महला ५ ॥
नेत्र पुनीत भए दरस पेखे माथै परउ रवाल ॥ रसि रसि गुण गावउ ठाकुर के मोरै हिरदै बसहु गोपाल ॥१॥ तुम तउ राखनहार दइआल ॥ सुंदर सुघर बेअंत पिता प्रभ होहु प्रभू किरपाल ॥१॥ रहाउ ॥ महा अनंद मंगल रूप तुमरे बचन अनूप रसाल ॥ हिरदै चरण सबदु सतिगुर को नानक बांधिओ पाल ॥२॥७॥३८॥

अर्थ: हे प्रभू! तेरा दर्शन कर के आँखें पवित्र हो जाती हैं (विकारों की तरफ़ से हट जाती हैं। मेरे ऊपर ऐसी कृपा करो कि) मेरे माथे पर तेरी चरण-धूल टिकी रहे। हे सृष्टि के पालनहार! मेरे हृदय में आ वसो। मैं बड़े स्वाद के साथ तेरे गुण गाता रहूँ ॥१॥ हे दया के घर प्रभू! तूँ तों (सब जीवों की) रक्षा करने की समर्था वाला हैं। तूँ सुंदर हैं, समझदार हैं, बेअंत हैं। हे पिता प्रभू! (मेरे ऊपर भी) दयावान हो ॥१॥ रहाउ ॥ हे प्रभू! तूँ आनंद-स्वरूप हैं, तूँ मंगल-रूप हैं (आनंद ही आनंद; ख़ुश़ी ही ख़ुश़ी तेरा वजूद है। हे प्रभू! तेरी सिफ़त-सलाह की बाणी सुंदर है रसीली है। हे नानक जी! जिस मनुष्य ने सतिगुरू की बाणी को अपने हृदय में वसा लिया, उस के हृदय में परमात्मा के चरण वसे रहते हैं ॥२॥७॥३८॥

Dhhanaasaree Mahalaa 5 ||
Netar Puneet Bhae Daras Pekhe Maathhai Parau Ravaal || Ras Ras Gun Gaavau Thaakur Ke Morai Hirdai Basahu Gopaal ||1|| Tum Tau Raakhanhaar Daeaal || Sundar Sughar Beant Pitaa Prabh Hohu Prabhoo Kirpaal ||1|| Rahaau || Mahaa Anand Mangal Roop Tumre Bachan Anoop Rasaal || Hirdai Charan Shabad Satgur Ko Naanak Baandhheo Paal ||2||7||38||

Meaning: My eyes have been purified, gazing upon the Blessed Vision of the Lord’s Darshan, and touching my forehead to the dust of His feet. With joy and happiness, I sing the Glorious Praises of my Lord and Master; the Lord of the World abides within my heart. ||1|| You are my Merciful Protector, Lord. O beautiful, wise, infinite Father God, be Merciful to me, God. ||1|| Pause || O Lord of supreme ecstasy and blissful form, Your Word is so beautiful, so drenched with Nectar. With the Lord’s lotus feet enshrined in his heart, Nanak Ji has tied the Shabad, the Word of the True Guru, to the hem of his robe. ||2||7||38||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 June 2019

https://youtu.be/L6QanmAfRXQ

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਜੂਨ ੨੦੧੯,ਸ਼ਨੀਵਾਰ,੧੮ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ (ਅੰਗ:੬੭੮)

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे

भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. ||3||1||29||

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 31 May 2019

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਮਈ ੨੦੧੯,ਸ਼ੁੱਕਰਵਾਰ,੧੭ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ:੬੯੪)

धनासरी, भगत रवि दास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

☬ ਪੰਜਾਬੀ ਵਿਆਖਿਆ :- ☬

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

☬ हिंदी में अर्थ :- ☬

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

☬ English Translation:- ☬

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

WAHEGURU JI KA KHALSA WAHEGURU JI KI FATEH JI

Morning Hukamnama | Sri Harmandir Sahib ji | 31 May 2019

https://youtu.be/H3dsfbCxbqY

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਮਈ ੨੦੧੯,ਸ਼ੁੱਕਰਵਾਰ,੧੭ ਜੇਠ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ (ਅੰਗ:੬੯੨)

रागु धनासरी बाणी भगत कबीर जी की ੴ सतिगुर प्रसादि ॥
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1||Pause|| Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world-ocean, by chanting the Lord’s Name. ||2||

ਭਾਈ = ਹੇ ਭਾਈ! ਬੂਡਤੇ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ।। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

हे भाई! प्रभु का सुमिरन कर, प्रभु का सुमिरन कर। सदा राम का सुमिरन कर। प्रभु का सिमरन किये बिना बहुत जीव (विकारों में) डूबते हैं।१।रहाउ। पत्नी, पुत्र, सरीर, घर, दौलत -यह सरे सुख देने वाले लगते हैं, परन्तु जब मौत-रूप तेरा अंत समां आया, तो इन में से कोई भी तेरा अपना नहीं रह जायेगा ।१। अजामल, गज, गणिका- ये तीनो विकार करते रहे, परन्तु जब परमात्मा का नाम इन्होने जपा, तो यह भी इन विकारों से पार निकल गए।२।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 May 2019

https://youtu.be/lmjNnEmX0bc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਮਈ ੨੦੧੯,ਵੀਰਵਾਰ,੧੬ ਜੇਠ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ (ਅੰਗ:੬੨੮)

सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥

ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧। ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ। ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।

(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

(हे भाई!) जब गुरु को अच्छा लगता है, जब गुरु प्रसन्न होता है) तब ही परमात्मा का नाम जपा जा सकता है। परमात्मा ने कृपा की (गुरु मिलाया! गुरु की कृपा से हमना नाम सुमिरा, तब) परमात्मा ने हमारी लाज रख ली (हमे ठगने से बचा लिया)।१। हे भाई! परमात्मा के चरण सदा सुख देने वाले हैं। ( जो मनुख हरी-चरणों का सहारा लेते हैं, वेह) जो कुछ (परमात्मा से) मांगते हैं वो ही फल प्राप्त कर लेते हैं। (परमात्मा के ऊपर राखी हुई को भी) आस खली नहीं जाती।१।रहाउ। हे भाई! जीवन का मालिक दातार प्रभु जिस मनुख ऊपर कृपा करता है वह संत (सवभाव बन जाता है, और) परमात्मा के सिफत सलाह के गीत गता है। उस मनुख का मन परमात्मा की प्यार-भरी भक्ति में मस्त हो जाता है, वह मनुख परमात्मा के मन को प्यारा लगने लग जाता है।

Sorat’h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord’s feet are forever peace-giving. Whatever fruit one desires, he receives; his hopes shall not go in vain. ||1||Pause|| That Saint, unto whom the Lord of Life, the Great Giver, extends His Mercy – he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ