Morning Hukamnama | Sri Harmandir Sahib ji | 25 May 2019

https://youtu.be/rDUwKLy8sT4

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਮਈ ੨੦੧੯,ਸ਼ਨੀਵਾਰ,੧੧ ਜੇਠ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ (ਅੰਗ:੭੫੦)

सूही महला ५ ॥ सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥ रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥

ਸਗਲ = ਸਾਰੇ (ਆਸਰੇ)। ਤਿਆਗਿ = ਛੱਡ ਕੇ। ਰਾਖਣਹਾਰੇ = ਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁ = ਜਿਸ (ਕੰਮ) ਵਿਚ। ਤਿਸੁ = ਉਸ (ਕੰਮ) ਵਿਚ। ਹਮ ਲਾਗਹ = ਅਸੀਂ (ਜੀਵ) ਲੱਗ ਪੈਂਦੇ ਹਾਂ। ਏਹਿ = {ਲਫ਼ਜ਼ ‘ਏਹ’ ਤੋਂ ਬਹੁ-ਵਚਨ}।੧। ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਗੁਰਦੇਵ = ਹੇ ਗੁਰਦੇਵ! ਗਾਵਾ = ਗਾਵਾਂ, ਮੈਂ ਗਾਵਾਂ।੧।ਰਹਾਉ। ਧਿਆਈਐ = ਸਿਮਰਨਾ ਚਾਹੀਦਾ ਹੈ। ਪ੍ਰਸਾਦਿ = ਕਿਰਪਾ ਨਾਲ। ਭਉ = ਭਵ-ਸਾਗਰ, ਸੰਸਾਰ-ਸਮੁੰਦਰ। ਤਰੀਐ = ਪਾਰ ਲੰਘ ਸਕੀਦਾ ਹੈ। ਆਪੁ = ਆਪਾ-ਭਾਵ। ਰੇਣਾ = ਚਰਨ-ਧੂੜ। ਇਉ = ਇਸ ਤਰ੍ਹਾਂ। ਜੀਵਤਿਆ ਮਰੀਐ = ਦੁਨੀਆ ਦਾ ਕਾਰ-ਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ ॥੨॥

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀਂ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ॥੨॥

हे रक्षा करने वाले समरथ प्रभु! मेरी रक्षा कर। मैं सारे (सहारे) छोड़ कर गुरु की शरण में आया हूँ। हे प्रभु! इन बेचारे जीवों की क्या हस्ती है ? तुम जिस काम में हम जीवों को लगा लेते हो, हम उसी काम में लग जाते हैं।१। हे मेरे राम जी! हे मेरे प्रभु! तुम (मेरे) दिल की जानने वाले हो। हे दया के खजाने गुरदेव! हे स्वामी ! कृपा करो, मैं सदा तुम्हारे गुण गाता रहूँ।१।रहाउ। आठो पहर अपने मालिक-प्रभु का ध्यान करना चाहिये, (इस प्रकार) गुरु की कृपा से संसार-सागर से पार निकल जाते हैं। आपना आप-भाव छोड़ कर गुरु के चरणों की धूड (माटी) बन जाना चाहिये, इस प्रकार दुनिया की किरत-करते ही निरमोह हो जातें है॥२॥

Soohee, Fifth Mehl: Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? ||1|| O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause|| Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 24 May 2019

https://youtu.be/4bNWAPqXF10

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਮਈ ੨੦੧੯,ਸ਼ੁੱਕਰਵਾਰ,੧੦ ਜੇਠ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (ਅੰਗ: ੭੦੨)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

☬ Translation in English:- ☬

JAITSREE, FIFTH MEHL:
After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

Friday, 10th Jayt’h (Samvat 551 Nanakshahi) (Ang: 702)

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 24 May 2019

https://youtu.be/-6QSRtcnBz0

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਮਈ ੨੦੧੯,ਸ਼ੁੱਕਰਵਾਰ,੧੦ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥(ਅੰਗ:੬੮੮)

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 23 May 2019

https://youtu.be/BTE-bg56mOo

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਮਈ ੨੦੧੯,ਵੀਰਵਾਰ,੯ ਜੇਠ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ੍ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
(ਅੰਗ: ੬੬੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

☬ Translation in English:- ☬

RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Thursday, 9th Jayt’h (Samvat 551 Nanakshahi) (Ang: 666)

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 23 May 2019

https://youtu.be/WwoSNYXaMvY

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਮਈ ੨੦੧੯,ਵੀਰਵਾਰ,੯ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ (ਅੰਗ:੬੬੮)

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

धनासरी महला ४ ॥
हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥

Dhhanaasaree Mahalaa 4 ||
Har Har Boond Bhae Har Suaamee Ham Chaatrik Bilal Bil_laatee || Har Har Kirpaa Karahu Prabh Apnee Mukh Devahu Har Nimkhaatee ||1|| Har Bin Reh N Sakau Ik Raatee || Jiu Bin Amlai Amlee Mar Jaaee Hai Tiu Har Bin Ham Mar Jaatee || Rahaau || Tum Har Sarvar At Agaah Ham Leh N Sakeh Ant Maatee || Too Parai Parai Aprampar Suaamee Mit Jaanahu Aapan Gaatee ||2|| Har Ke Sant Janaa Har Japeo Gur Rang Chaloolai Raatee || Har Har Bhagat Banee At Sobhaa Har Japeo Ootam Paatee ||3|| Aape Thaakur Aape Sevak Aap Banaavai Bhaatee || Naanak Jan Tumree Sarnaaee Har Raakhahu Laaj Bhagaatee ||4||5||

Meaning: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ