Evening Hukamnama | Sri Harmandir Sahib ji | 22 May 2019

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਮਈ ੨੦੧੯,ਬੁੱਧਵਾਰ,੮ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥*
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥(ਅੰਗ:੬੬੮)

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

धनासरी महला ४ ॥
हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥

Dhhanaasaree Mahalaa 4 ||
Har Har Boond Bhae Har Suaamee Ham Chaatrik Bilal Bil_laatee || Har Har Kirpaa Karahu Prabh Apnee Mukh Devahu Har Nimkhaatee ||1|| Har Bin Reh N Sakau Ik Raatee || Jiu Bin Amlai Amlee Mar Jaaee Hai Tiu Har Bin Ham Mar Jaatee || Rahaau || Tum Har Sarvar At Agaah Ham Leh N Sakeh Ant Maatee || Too Parai Parai Aprampar Suaamee Mit Jaanahu Aapan Gaatee ||2|| Har Ke Sant Janaa Har Japeo Gur Rang Chaloolai Raatee || Har Har Bhagat Banee At Sobhaa Har Japeo Ootam Paatee ||3|| Aape Thaakur Aape Sevak Aap Banaavai Bhaatee || Naanak Jan Tumree Sarnaaee Har Raakhahu Laaj Bhagaatee ||4||5||

Meaning: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 22 May 2019

https://youtu.be/9pnBq4G7RAg

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਮਈ ੨੦੧੯,ਬੁੱਧਵਾਰ,੮ ਜੇਠ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥

Sorat’h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord’s feet are forever peace-giving. Whatever fruit one desires, he receives; his hopes shall not go in vain. ||1||Pause|| That Saint, unto whom the Lord of Life, the Great Giver, extends His Mercy – he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2||

ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧। ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ। ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।

(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

(हे भाई!) जब गुरु को अच्छा लगता है, जब गुरु प्रसन्न होता है) तब ही परमात्मा का नाम जपा जा सकता है। परमात्मा ने कृपा की (गुरु मिलाया! गुरु की कृपा से हमना नाम सुमिरा, तब) परमात्मा ने हमारी लाज रख ली (हमे ठगने से बचा लिया)।१। हे भाई! परमात्मा के चरण सदा सुख देने वाले हैं। ( जो मनुख हरी-चरणों का सहारा लेते हैं, वेह) जो कुछ (परमात्मा से) मांगते हैं वो ही फल प्राप्त कर लेते हैं। (परमात्मा के ऊपर राखी हुई को भी) आस खली नहीं जाती।१।रहाउ। हे भाई! जीवन का मालिक दातार प्रभु जिस मनुख ऊपर कृपा करता है वह संत (सवभाव बन जाता है, और) परमात्मा के सिफत सलाह के गीत गता है। उस मनुख का मन परमात्मा की प्यार-भरी भक्ति में मस्त हो जाता है, वह मनुख परमात्मा के मन को प्यारा लगने लग जाता है।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 21 May 2019

https://youtu.be/7gb1PSqUwYw

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਮਈ ੨੦੧੯,ਮੰਗਲਵਾਰ,੭ ਜੇਠ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ: ੬੯੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

☬ Translation in English:- ☬

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Tuesday, 7th Jayt’h (Samvat 551 Nanakshahi) (Ang: 696)

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 21 May 2019

https://youtu.be/J_E4YBAC1Gg

☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਮਈ ੨੦੧੯,ਮੰਗਲਵਾਰ,੭ ਜੇਠ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ (ਅੰਗ:੭੬੯)

सूही महला ३ ॥ सबदि सचै सचु सोहिला जिथै सचे का होइ वीचारो राम ॥ हउमै सभि किलविख काटे साचु रखिआ उरि धारे राम ॥ सचु रखिआ उर धारे दुतरु तारे फिरि भवजलु तरणु न होई ॥ सचा सतिगुरु सची बाणी जिनि सचु विखालिआ सोई ॥ साचे गुण गावै सचि समावै सचु वेखै सभु सोई ॥ नानक साचा साहिबु साची नाई सचु निसतारा होई ॥१॥

ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਸੋਹਿਲਾ = {सुख केल:} ਆਤਮਕ ਆਨੰਦ ਦੇਣ ਵਾਲਾ ਗੀਤ। ਜਿਥੈ = ਜਿਸ ਹਿਰਦੇ-ਘਰ ਵਿਚ। ਸਭਿ ਕਿਲਵਿਖ = ਸਾਰੇ ਪਾਪ। ਸਚੁ = ਸਦਾ-ਥਿਰ। ਉਰਿ = ਹਿਰਦੇ ਵਿਚ। ਦੁਤਰੁ = ਜਿਸ ਨੂੰ ਤਰਨਾ ਬਹੁਤ ਔਖਾ ਹੈ। ਭਵਜਲੁ = ਸੰਸਾਰ-ਸਮੁੰਦਰ। ਤਰਣੁ ਨ ਹੋਈ = ਤਰਨ ਦੀ ਲੋੜ ਨਹੀਂ ਪੈਂਦੀ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਬਾਣੀ। ਜਿਨਿ = ਜਿਸ (ਗੁਰੂ) ਨੇ। ਸਚੁ = ਸਦਾ-ਥਿਰ ਪ੍ਰਭੂ। ਸਚਿ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ। ਨਾਈ = ਵਡਿਆਈ {स्ना, ਅਰਬੀ ਲਫ਼ਜ਼}। ਸਚੁ ਨਿਸਤਾਰਾ = ਸਦਾ ਲਈ ਪਾਰ-ਉਤਾਰਾ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ। ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ। (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ। ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ।੧।

हे भाई! जिस मनुख के हिर्दय घर में सच्चे सहबद के द्वारा सदा थिर प्रभु की सिफत सलाह का गीत होता रहता है, सदा-थिर प्रभु के गुणों की विचार होती रहती है, उस के अंदर से अहंकार आदि सारे पाप कट जाते हैं, वेह मनुख सदा कायम रहने वाले परमात्मा को अपने हिर्दय घर में बसी रखता है और मुश्किल से पार होने वाले संसार सागर से पार निकल जाता है। संसार सागर से बार बार पार जाने की जरुरत नहीं रहती। हे भाई! जिस गुरु ने उसको सदा-थिर प्रभु का दर्शन करा दिया है, वह सवयं भी प्रभु का रूप है, उस की बानी प्रभु की सिफत सलाह से भरपूर है। (गुरु की कृपा द्वारा) वह मनुख सदा- थिर प्रभु के गुण गता रहता है, उसी में लीं रहता है, और उस को हर जगह बसा देखता है। हे नानक! जो परमात्मा सवयं सदा-स्थिर है, जिस की महिमा सदा थिर है, वह मनुख को हमेशां के लिए संसार सागर से पार कर देता है।१।

Soohee, Third Mehl: Through the True Word of the Shabad, true happiness prevails, there where the True Lord is contemplated. Egotism and all sins are eradicated, when one keeps the True Lord enshrined in the heart. One who keeps the True Lord enshrined in the heart, crosses over the terrible and dreadful world-ocean; he shall not have to cross over it again. True is the True Guru, and True is the Word of His Bani; through it, the True Lord is seen. One who sings the Glorious Praises of the True Lord merges in Truth; he beholds the True Lord everywhere. O Nanak, True is the Lord and Master, and True is His Name; through Truth, comes emancipation. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 20 May 2019

https://youtu.be/FzW-jBFnoL8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਮਈ ੨੦੧੯,ਸੋਮਵਾਰ,੬ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ (ਅੰਗ: ੬੭੦)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

☬ Translation in English:- ☬

DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Monday, 6th Jayt’h (Samvat 551 Nanakshahi) (Ang: 670)

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ