Evening Hukamnama | Sri Harmandir Sahib ji | 10 February 2019

https://youtu.be/g82oEKeT-jU

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੦ ਫਰਵਰੀ ੨੦੧੯,ਐਤਵਾਰ,੨੮ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ: ੭੦੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

☬ Translation in English:- ☬

SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Sunday, 28th Maagh (Samvat 550 Nanakshahi) (Ang: 706)

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 10 February 2019

https://youtu.be/xJExy4a7tDo

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਫਰਵਰੀ ੨੦੧੯,ਐਤਵਾਰ,੨੮ ਮਾਘ (ਸੰਮਤ ੫੫੦ ਨਾਨਕਸ਼ਾਹੀ)
ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ (ਅੰਗ:੮੭੧)

ਪਦਅਰਥ: ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। ਗਲਿ = ਗਲ ਵਿਚ। ਸੋਹੈ– ਸੁਹਣਾ ਲੱਗਦਾ ਹੈ। ਬਿਖੁ = ਜ਼ਹਿਰ। ਬਿਗਸੈ = ਖ਼ੁਸ਼ ਹੁੰਦਾ ਹੈ। ਪਖਿਆਰੀ = ਵੇਸਵਾ। ਠਿਠਕੀ = ਫਿਟਕਾਰੀ ਹੋਈ।੨। ਓਹ = ਉਹ ਮਾਇਆ। ਮਾਰਹੁ = (ਸੰਤਾਂ ਦੀ) ਮਾਰ ਤੋਂ। ਪਿੰਡ ਪਰਾਇਣਿ = ਸਰੀਰ ਦਾ ਆਸਰਾ, ਜਿੰਦ = ਜਾਨ। ਦ੍ਰਿਸਟਿ ਪਰੈ = ਦਿੱਸਦੀ ਹੈ। ਤ੍ਰਖਿ = ਤ੍ਰਿਖੀ, ਭਿਆਨਕ।੩। ਭੇਉ = ਭੇਤ। ਬਾਹਰਿ ਪਰੀ = ਮਨ ਵਿਚੋਂ ਨਿਕਲ ਗਈ ਹੈ। ਅੰਚਲਿ = ਪੱਲੇ। ਲਰੀ = ਲੱਗੀ।੪

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

गोंड ॥
खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ सोहागनि गलि सोहै हारु ॥ संत कउ बिखु बिगसै संसारु ॥ करि सीगारु बहै पखिआरी ॥ संत की ठिठकी फिरै बिचारी ॥२॥ संत भागि ओह पाछै परै ॥ गुर परसादी मारहु डरै ॥ साकत की ओह पिंड पराइणि ॥ हम कउ द्रिसटि परै त्रखि डाइणि ॥३॥ हम तिस का बहु जानिआ भेउ ॥ जब हूए क्रिपाल मिले गुरदेउ ॥ कहु कबीर अब बाहरि परी ॥ संसारै कै अंचलि लरी ॥४॥४॥७॥

अर्थ: (ये माया) एक एैसी सोहागन नारि है जिसको सारा जगत प्यार करता है, सारे जीव-जंतु इसको अपनी स्त्री बना के रखना चाहते हैं (अपने वश में रखना चाहते हैं)।1। रहाउ। (पर इस माया को स्त्री बना के रखने वाला) मनुष्य (आखिर) मर जाता है, ये (माया) पत्नी (उसके मरने पर) रोती भी नहीं, क्योंकि इसका रखवाला (पति) कोई पक्ष और बन जाता है (सो, ये कभी भी विधवा नहीं होती)। (इस माया का) रखवाला मर जाता है, मनुष्य यहाँ इस माया के भोगों (में मस्त रहने) के कारण आगे (अपने लिए) नर्क बना लेता है।1। इस सोहागनि नारी के गले में हार शोभा देता है (भाव, जीवों का मन-मोहनें के लिए सदा सजी-धजी सुंदर बनी रहती है)। (इस को देख-देख के) जगत खुश होता है, पर संतों को ये जहर (जैसी) लगती है। वेश्वा (की तरह) सदा श्रृंगार किए रहती है, पर संतों द्वारा धिक्कारी हुई बेचारी (संतों से) परे-परे ही फिरती है।2। (ये माया) भाग के संतों की शरण पड़ने की कोशिश करती है, पर (संतों पर) गुरू की मेहर होने के कारण (ये संतों की) मार से डरती है (इस वास्ते नजदीक नहीं आती)। ये माया प्रभू से टूटे हुए लोगों की जिंद-जान बनी रहती है, पर मुझे (तो) ये भयानक डायन दिखती है।3। जब मेरे सतिगुरू जी मेरे पर दयालु हुए और मुझे मिल गए, तब से मैंने इस माया के भेद को पा लिया है। हे कबीर! अब तू बेशक कह- मुझसे तो यह माया परे हट गई है, और संसारी जीवों के पल्ले जा लगी है।4।4।7।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 09 February 2019

https://youtu.be/tZQtvyp9ufI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੯ ਫਰਵਰੀ ੨੦੧੯,ਸ਼ਨੀਵਾਰ,੨੭ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ:੭੦੮)

ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

सलोक ॥
राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

Salok ||
Raaj Kapttang Roop Kapttang Dhhan Kapttang Kul Garbateh || Sanchant Bikheaa Shhalang Shhidrang Naanak Bin Har Sang N Chaalte ||1|| Pekhandarro Kee Bhul Tumaa Disam Sohnaa || Addh N Lahandarro Mul Naanak Saathh N Julee Maaeaa ||2|| Paurree || Chaldeaa Naal N Chalai So Kiu Sanjeeai || Tis Kaa Kahu Keaa Jatan Jis Te Vanjeeai || Har Bisreai Kiu Triptaavai Naa Man Ranjeeai || Prabhoo Shhodd An Laagai Narak Samanjeeai || Hohu Kirpaal Daeaal Naanak Bhau Bhanjeeai ||10||

Meaning: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 09 February 2019

https://youtu.be/hE1BwfSDNWI

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਫਰਵਰੀ ੨੦੧੯,ਸ਼ਨੀਵਾਰ,੨੭ਮਾਘ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (ਅੰਗ:੬੧੯)

सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

Waheguru Ji Ka Khalsa Waheguru Ji Ki Fathe Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 08 February 2019

https://youtu.be/E6WUOuVXEWc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੮ ਫਰਵਰੀ ੨੦੧੯,ਸ਼ੁੱਕਰਵਾਰ,੨੬ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ (ਅੰਗ:੬੬੩-੬੬੪)

ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧। ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ। ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨। ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩। ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।

ਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥

धनासरी महला ३ घरु २ चउपदे
ੴ सतिगुर प्रसादि ॥
इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥ एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥

अर्थ: राग धनासरी, घर २ में गुरू अमरदास जी की चार-बंदों वाली बाणी।
अकाल पुरख एक है और सतिगुरू की कृपा से मिलता है।
हे भाई! यह नाम-खजाना कभी खत्म होने वाला नहीं, ना यह (खर्च करने से) खत्म होता है, ना यह गुम होता है। (इस धन की यह सिफ़त मुझे) पूरे गुरु ने दिखा दी है। (हे भाई!) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ॥१॥ (हे भाई! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुष्य परमात्मा के नाम में सुरति जोड़ के (आतमिक जीवन के) शाह बन गए। हे भाई! यह नाम-धन परमात्मा की कृपा के साथ मन में आ के बसता है ॥ रहाउ ॥ (हे भाई! गुरु शरण आ मनुष्य के) औगुण दूर कर के परमात्मा की सिफ़त-सालाह (उस के) हृदय में वसा देता है। (हे भाई!) पूरे गुरु की (उचारी हुई) सदा-थिर भगवान की सिफ़त-सालाह वाली बाणी (मनुष्य के) मन में आतमिक हुलारे पैदा करती है। (इस बाणी की बरकत के साथ) आतमिक अढ़ोलता हृदय में समाई हुई रहती है ॥२॥ हे भाई जनों! एक हैरान करन वाला तमाश़ा देखो। (गुरू मनुष्य के अंदरों) तेर-मेर मिटा के परमात्मा (का नाम उस के) मन में वसा देता है। हे भाई! परमात्मा का नाम अमुल्य है, (किसे भी दुनियावी कीमत से) नहीं मिल सकता। गुरू की कृपा से मन में आ वसता है ॥३॥ (हे भाई! जाहे) वह एक परमात्मा आप ही सब में वसता है, (पर) गुरू की मत पर चलिया ही (मनुष के) हिरदे में प्रगट होता है। आतमिक अडोलता में टिक के जिस मनुष्य ने प्रभू से गहरी सांझ पा कर (उस को अपने अंदर वसता) पछाण लिया है, नानक जी! उस को परमात्मा का नाम (सदा के लिए) प्रापत हो जाता है, उस का मन (परमात्मा की याद में) लगा रहता है ॥४॥१॥

Dhhanaasaree Mahalaa 3 Ghar 2 Choupade
Ik Oankaar Satgur Parsaad ||
Ehu Dhhan Akhutt N Nikhuttai N Jaae || Poorai Satgur Deeaa Dikhaae || Apune Satgur Kau Sad Bal Jaaee || Gur Kirpaa Te Har Mann Vasaaee ||1|| Se Dhhanvant Har Naam Liv Laae || Gur Poorai Har Dhhan Pargaaseaa Har Kirpaa Te Vasai Man Aae || Rahaau || Avgun Kaatt Gun Ridhai Samaae || Poorae Gur Kai Sehaj Subhaae || Poore Gur Kee Saachee Baanee || Sukh Man Antar Sehaj Samaanee ||2|| Ek Acharaj Jan Dekhahu Bhaaee || Dubidhhaa Maar Har Mann Vasaaee || Naam Amolak N Paaeaa Jaae || Gur Parsaad Vasai Man Aae ||3|| Sabh Meh Vasai Prabh Eko Soe || Gurmatee Ghatt Paragatt Hoe || Sehaje Jin Prabh Jaan Pashhaaneaa || Naanak Naam Milai Man Maaneaa ||4||1||

Meaning: Dhhanaasaree Mahalaa 3 Ghar 2 Choupade
One Universal Creator God. By The Grace Of The True Guru:
This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2|| O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. ||3|| He is the One God, abiding within all. Through the Guru’s Teachings, He is revealed in the heart. One who intuitively knows and realizes God, Nanak Ji, obtains the Naam; his mind is pleased and appeased. ||4||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ