Morning Hukamnama | Sri Harmandir Sahb ji | 03 February 2019

https://youtu.be/W951MPuH4eE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩ ਫਰਵਰੀ ੨੦੧੯,ਐਤਵਾਰ,੨੧ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ (ਅੰਗ:੬੬੪)

धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥

ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥

Dhanaasaree, Third Mehl: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. ||1|| Serving the Guru, one obtains the wealth of the Lord’s Name. He is illumined and enlightened within, and he meditates on the Lord’s Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 02 February 2019

https://youtu.be/hFJHIeQqUf0

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨ ਫਰਵਰੀ ੨੦੧੯,ਸ਼ਨੀਵਾਰ,੨੦ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ (ਅੰਗ:੬੪੯)

सलोकु मः ३ ॥
सतिगुर की सेवा गाखड़ी सिरु दीजै आपु गवाइ ॥ सबदि मरहि फिरि ना मरहि ता सेवा पवै सभ थाइ ॥ पारस परसिऐ पारसु होवै सचि रहै लिव लाइ ॥ जिसु पूरबि होवै लिखिआ तिसु सतिगुरु मिलै प्रभु आइ ॥ नानक गणतै सेवकु ना मिलै जिसु बखसे सो पवै थाइ ॥१॥

☬ ਪੰਜਾਬੀ ਵਿੱਚ ਵਿਆਖਿਆ :- ☬

ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੁੰਦੀ ਹੈ); ਜੋ ਮਨੁੱਖ ਸਤਿਗੁਰੂ ਦੀ ਸਿੱਖਿਆ ਦੁਆਰਾ (ਸੰਸਾਰ ਵਲੋਂ) ਮਰਦੇ ਹਨ, ਉਹ ਫਿਰ ਜਨਮ ਮਰਨ ਵਿਚ ਨਹੀਂ ਰਹਿੰਦੇ, ਉਹਨਾਂ ਦੀ ਸਾਰੀ ਸੇਵਾ ਕਬੂਲ ਪੈ ਜਾਂਦੀ ਹੈ। ਜੋ ਮਨੁੱਖ ਸੱਚੇ ਨਾਮ ਵਿਚ ਬ੍ਰਿਤੀ ਜੋੜੀ ਰੱਖਦਾ ਹੈ ਉਹ (ਮਾਨੋ) ਪਾਰਸ ਨੂੰ ਛੋਹ ਕੇ ਪਾਰਸ ਹੀ ਹੋ ਜਾਂਦਾ ਹੈ; ਜਿਸ ਦੇ ਹਿਰਦੇ ਵਿਚ ਮੁੱਢ ਤੋਂ (ਸੰਸਕਾਰ-ਰੂਪ) ਲੇਖ ਉੱਕਰਿਆ ਹੋਵੇ, ਉਸ ਨੂੰ ਸਤਿਗੁਰੂ ਤੇ ਪ੍ਰਭੂ ਮਿਲਦਾ ਹੈ। ਹੇ ਨਾਨਕ! ਲੇਖੈ ਕੀਤਿਆਂ ਸੇਵਕ (ਹਰੀ ਨੂੰ) ਨਹੀਂ ਮਿਲ ਸਕਦਾ, ਜਿਸ ਨੂੰ ਹਰੀ ਬਖ਼ਸ਼ਦਾ ਹੈ, ਉਹੀ ਕਬੂਲ ਪੈਂਦਾ ਹੈ।1।

☬ हिंदी में अर्थ :- ☬

सतिगुरु के हुक्म में चलना बड़ी मुश्किल कार है, सिर देना पड़ता है, और अपना आप गवा के (सेवा करनी होती है); जो मनुख सतिगुरु की शिक्षा द्वारा (संसार की तरफ से) मरते हैं, वह फिर जन्म मरन में नहीं रहते, उन की सारी सेवा कबूल हो जाती है ।जो मनुख सच्चे नाम में वृती जोड़ी रखता है वह (मानो) पारस को छोह के पारस ही हो जाता है; जिस के हृदय में शुरू से (संस्कार-रूप) लेख उॅकरिआ हो, उस को सतिगुरु और भगवान मिलता है । -हे नानक ! लेखै करने से सेवक (हरि को) नहीं मिल सकता, जिस को हरि बख्शता है, वही कबूल पड़ता है ।१।

☬ English Translation:- ☬

Shalok, Third Mehl:
It is very difficult to serve the True Guru; offer your head, and eradicate self-conceit. One who dies in the Word of the Shabad shall never have to die again; his service is totally approved. Touching the philosopher’s stone, one becomes the philosopher’s stone, which transforms lead into gold; remain lovingly attached to the True Lord. One who has such pre-ordained destiny, comes to meet the True Guru and God. O Nanak, the Lord’s servant does not meet Him because of his own account; he alone is acceptable, whom the Lord forgives. ||1||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 02 February 2019

https://youtu.be/InC3yXF-kQc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨ ਫਰਵਰੀ ੨੦੧੯,ਸ਼ਨੀਵਾਰ,੨੦ ਮਾਘ (ਸੰਮਤ ੫੫੦ ਨਾਨਕਸ਼ਾਹੀ)
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ (ਅੰਗ:੬੫੪)

राग सोरठि, घर १ में भगत कबीर जी की बाणी
ੴ सतिगुर प्रसादि ॥ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥

ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥ ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥ ਮਧੁ = ਸ਼ਹਿਦ। ਸਠੋਰਿ = ਸਠੋਰ ਨੇ {ਸੰ. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥

(मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥

Raag sorth, House 1, Baani Bhagat Kabir ji One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 01 February 2019

https://youtu.be/0df7tNcUDVc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਫਰਵਰੀ ੨੦੧੯,ਸ਼ੁੱਕਰਵਾਰ,੧੯ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ (ਅੰਗ:੬੭੪)

धनासरी महला ५ ॥
पूजा वरत तिलक इसनाना पुंन दान बहु दैन ॥ कहूं न भीजै संजम सुआमी बोलहि मीठे बैन ॥१॥ प्रभ जी को नामु जपत मन चैन ॥ बहु प्रकार खोजहि सभि ता कउ बिखमु न जाई लैन ॥१॥ रहाउ ॥

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ, ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ॥੧॥ ਰਹਾਉ॥

☬Translation in English:- ☬

Dhanaasaree, Fifth Mehl:
Worship, fasting, ceremonial marks on one’s forehead, cleansing baths, generous donations to charities and self-mortification -the Lord Master is not pleased with any of these rituals, no matter how sweetly one may speak. ||1|| Chanting the Name of God, the mind is soothed and pacified. Everyone searches for Him in different ways, but the search is so difficult, and He cannot be found. ||1||Pause||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 February 2019

https://youtu.be/snS01TXXCUw

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਫਰਵਰੀ ੨੦੧੯,ਸ਼ੁੱਕਰਵਾਰ,੧੯ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ (ਅੰਗ:੬੭੮)

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ