Evening Hukamnama | Sri Harmandir Sahib ji | 26 January 2019

https://youtu.be/VHTrwipv5N4

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਜਨਵਰੀ ੨੦੧੯,ਸ਼ਨੀਵਾਰ,੧੩ ਮਾਘ (ਸੰਮਤ ੫੫੦ ਨਾਨਕਸ਼ਾਹੀ)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ (ਅੰਗ:੭੨੭)

ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥

तिलंग बाणी भगता की कबीर जी
ੴ सतिगुर प्रसादि ॥
बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥

अर्थ: राग तिलंग में भगतों की बाणी; कबीर जी की।
अकाल पुरख एक है और सतिगुरू की कृपा द्वारा मिलता है।
हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति​ है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य​ ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥

Tilang Baanee Bhagtaa Kee Kabeer Jee
Ik Oankaar Satgur Parsaad ||
Bed Kateb Iftraa Bhaaee Dil Kaa Fikar N Jaae || Ttuk Dam Karaaree Jau Karahu Haajir Hajoor Khudaae ||1|| Bande Khoj Dil Har Roj Naa Fir Paresaanee Maahe || Eh Ju Duneeaa Sehar Melaa Dasatgeeree Naahe ||1|| Rahaau || Darog Parr Parr Khusee Hoe Bekhabar Baad Bakaahe || Hak Sach Khaalak Khalak Meaane Seaam Moorat Naahe ||2|| Asmaan Meaane Lahang Dareeaa Gusal Kardan Bood || Kar Fakar Daaem Laae Chasme Jeh Tahaa Maujood ||3|| Alaah Paakang Paak Hai Sak Karau Je Doosar Hoe || Kabeer Karam Kareem Kaa Ouhu Karai Jaanai Soe ||4||1||

Meaning: Tilang, The Word Of Devotee Kabeer Jee:
One Universal Creator God. By The Grace Of The True Guru:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||

ੴ Waheguru Ji Ka Khalsa Waheguru Ji Ki Fateh Ji ੴ

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

Morning Hukamnama | Sri Harmandir Sahib ji | 26 January 2019

https://youtu.be/xYu4GEv_ULo

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਜਨਵਰੀ ੨੦੧੯,ਸ਼ਨੀਵਾਰ,੧੩ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ:੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥

अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥

Salok || Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu* *Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa Deene Ras Bhog || Greh Mandar Rathh As Dee_ey Rach Bhale Sanjog || Sut Banitaa Saajan Sevak Dee_ey Prabh Devan Jog || Har Simrat Tan Man Hareaa Leh Jaahe Vijog || Saadhhsang Har Gun Ramhu Binse Sabh Rog ||3||

Meaning: He grants our hearts’ desires, and fulfills all our hopes. He destroys pain and suffering; remember God in meditation, O Nanak Ji – He is not far away. ||1|| Love Him, with whom you enjoy all pleasures. Do not forget that Lord, even for an instant; O Nanak Ji, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 25 January 2019

https://youtu.be/lelhD4bxBLU

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਜਨਵਰੀ ੨੦੧੯,ਸ਼ੁੱਕਰਵਾਰ,੧੨ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ (ਅੰਗ:੬੮੨)

धनासरी महला ५ ॥
अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥

☬ English Translation:- ☬

Dhanaasaree, Fifth Mehl:
He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1|| My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvelous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

☬ हिंदी में अर्थ :- ☬

हे भाई! (वह प्रभु अपने सेवक को) कोई दुःख दुःख देने वाला समय देखने नहीं देता, वह अपना मूढ़-कदीमा का (प्यार वाला) सवभाव सदा याद रखता है। प्रभु अपना हाथ दे के अपने सेवक की राखी करता है, (सेवक को उसकी ) हरेक साँस के साथ पलता है॥१॥ हे भाई! मेरा मन (भी) उस प्रभु से जुदा रहता है, जो शुरु से आखिर तक सदा ही मददगार बना रहता है। हमारा वह मित्र प्रभु धन्य है (उस की सदा सिफत-सलाह करनी चाहिये)॥रहाउ॥ हे भाई! मालिक-प्रभु के हैरान करने वाले कोटक देख के, उस की बढाई देख के, (सेवक के) मन में (भी) खुशियाँ बनी रहती है। हे नानक! तू भी परमात्मा का नाम सुमिरन कर कर के आत्मिक आनंद मना। (जिस भी मनुख ने सिमरन किया) प्रभु ने पूरे तौर पर उस की इज्जत रख ली॥२॥१५॥४६॥

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 25 January 2019

https://youtu.be/2uKpS_MuvrA

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੫ ਜਨਵਰੀ ੨੦੧੯,ਸ਼ੁੱਕਰਵਾਰ,੧੨ ਮਾਘ (ਸੰਮਤ ੫੫੦ ਨਾਨਕਸ਼ਾਹੀ)
ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥ (ਅੰਗ:੮੩੬)

ਅਰਥ: ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ।ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ ॥੧॥ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ।ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ। ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ ॥੧॥ ਰਹਾਉ ॥ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ।ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ ॥੨॥ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ।ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ ॥੩॥ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ।ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ ॥੪॥ ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ ਸਕਦੀ, ਉਹ ਭਟਕਦੀ ਹੀ ਫਿਰਦੀ ਹੈ।ਜੇ ਉਹ ‘ਗੁਰ ਗੁਰੂ’ ਕਰਦੀ ਗੁਰੂ ਦੀ ਸਰਨ ਆ ਪਏ, ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ ॥੫॥ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ)। ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ ॥੬॥ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ।ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ ॥੭॥(ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ। ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ। ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ। ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ। ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ)। ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ।ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ ॥੮॥੬॥੨॥੧॥੬॥੯॥

Meaning: My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind’s faith is fulfilled, like the song-bird, which cries and cries, until the rain-drop falls into its mouth. ||1|| Join with me, join with me, O my companions, and teach me the Sermon of the Lord. The True Guru has mercifully united me with God. Cutting off my head, and chopping it into pieces, I offer it to Him. ||1|| Pause|| Each and every hair on my head, and my mind and body, suffer the pains of separation; without seeing my God, I cannot sleep. The doctors and healers look at me, and are perplexed. Within my heart, mind and body, I feel the pain of divine love. ||2|| I cannot live for a moment, for even an instant, without my Beloved, like the opium addict who cannot live without opium. Those who thirst for God, do not love any other. Without the Lord, there is no other at all. ||3|| If only someone would come and unite me with God; I am devoted, dedicated, a sacrifice to him. After being separated from the Lord for countless incarnations, I am re-united with Him, entering the Sanctuary of the True, True, True Guru. ||4|| There is one bed for the soul-bride, and the same bed for God, her Lord and Master. The self-willed manmukh does not obtain the Mansion of the Lord’s Presence; she wanders around, in limbo. Uttering, “Guru, Guru”, she seeks His Sanctuary; so God comes to meet her, without a moment’s delay. ||5|| One may perform many rituals, but the mind is filled with hypocrisy, evil deeds and greed. When a son is born in the house of a prostitute, who can tell the name of his father? ||6|| Because of devotional worship in my past incarnations, I have been born into this life. The Guru has inspired me to worship the Lord, Har, Har, Har, Har. Worshipping, worshipping Him with devotion, I found the Lord, and then I merged into the Name of the Lord, Har, Har, Har, Har. ||7|| God Himself came and ground the henna leaves into powder, and applied it to my body. Our Lord and Master showers His Mercy upon us, and grasps hold of our arms; O Nanak Ji, He lifts us up and saves us. ||8||6||9||2||1||6||9||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 24 January 2019

https://youtu.be/NbBtIcMV3y8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਜਨਵਰੀ ੨੦੧੯,ਵੀਰਵਾਰ,੧੧ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ:੬੯੪)

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

Waheguru ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ