Morning Hukamnama | Sri Harmandir Sahib ji | 24 January 2019

https://youtu.be/Upr-w1Sq3_w

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੪ ਜਨਵਰੀ ੨੦੧੯,ਵੀਰਵਾਰ,੧੧ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ (ਅੰਗ:੬੧੬)

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥

मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 23 January 2019

https://youtu.be/2AeTKOyJjfg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਜਨਵਰੀ ੨੦੧੯,ਬੁੱਧਵਾਰ ,੧੦ ਮਾਘ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ (ਅੰਗ:੬੩੬)

ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

सोरठि महला १ ॥
जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

Sorath Mahalaa 1 ||
Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||

Meaning: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ


ੴ Waheguru Ji Ka Khalsa Waheguru Ji Ki Fateh Ji ੴ

Morning Hukamnama | Sri Harmandir Sahib ji | 23 January 2019

https://youtu.be/IyuUCo9JIGc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਜਨਵਰੀ ੨੦੧੯,ਬੁੱਧਵਾਰ ,੧੦ ਮਾਘ (ਸੰਮਤ ੫੫੦ ਨਾਨਕਸ਼ਾਹੀ)
ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ (ਅੰਗ:੫੮੩)

वडहंसु महला ३ ॥ सुणिअहु कंत महेलीहो पिरु सेविहु सबदि वीचारि ॥ अवगणवंती पिरु न जाणई मुठी रोवै कंत विसारि ॥ रोवै कंत समालि सदा गुण सारि ना पिरु मरै न जाए ॥ गुरमुखि जाता सबदि पछाता साचै प्रेमि समाए ॥ जिनि अपणा पिरु नही जाता करम बिधाता कूड़ि मुठी कूड़िआरे ॥ सुणिअहु कंत महेलीहो पिरु सेविहु सबदि वीचारे ॥१॥

ਮਹੇਲੀ = {महिला, ਮਹਿਲਾ} ਇਸਤ੍ਰੀ। ਕੰਤ ਮਹੇਲੀਹੋ = ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ। ਸਬਦਿ = ਸ਼ਬਦ ਦੀ ਰਾਹੀਂ। ਜਾਣਈ = ਜਾਣਏ, ਜਾਣੈ, ਜਾਣਦੀ। ਮੁਠੀ = ਠੱਗੀ ਹੋਈ, ਜਿਸ ਨੇ ਆਤਮਕ ਜੀਵਨ ਲੁਟਾ ਲਿਆ ਹੈ। ਰੋਵੈ = ਦੁਖੀ ਹੁੰਦੀ ਹੈ। ਰੋਵੈ = ਦੁਖੀ ਹੁੰਦੀ ਹੈ। ਸੰਮਾਲਿ = ਸੰਭਾਲ ਕੇ, ਹਿਰਦੇ ਵਿਚ ਵਸਾ ਕੇ। ਸਾਰਿ = ਸੰਭਾਲ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ। ਪ੍ਰੇਮਿ = ਪ੍ਰੇਮ ਵਿਚ। ਜਿਨਿ = ਜਿਸ ਨੇ। ਕਰਮ ਬਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਕੂੜਿ = ਕੂੜ ਵਿਚ, ਮਾਇਆ ਦੇ ਪਸਾਰੇ ਵਿਚ।

ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥

हे प्रभु-पति की जिव-स्त्रिओ! (मेरी बात) सुनो और गुरु के शब्द के द्वारा प्रभु के गुणों का विचार कर के प्रभु -पति की सेवा-भक्ति करा करो! अवगुणों से भरी हुई जिव-स्त्री प्रभु पति से गहरी साँझ नहीं बनाती और प्रभु-पति को भुला के वह आत्मिक जीवन लुटा बैठती हैं और दुखी होती हैं। परन्तु जो जिव-स्त्री पति को हृदय में बसा कर प्रभु के गुण सदा याद कर कर के (प्रभु के दर पर सदा) अरदास करती रहती है, उस का खसम (-प्रभु) कभी मरता नहीं, उस को कभी छोड़ के नहीं जाता। जिस ने गुरु की सरन आ के शब्द के द्वारा प्रभु से जान पहचान कर ली वह सदा कायम रहने वाले प्रभु के प्रेम में लीन रहती है। जिस जिव-इस्त्री ने अपने उस प्रभु-पति से साँझ नहीं बनाई जो सब जीवों को उनके कर्मो के अनुसार पैदा करने वाला है, उस कुड़ की बंजारन को माया का मोह ठगता रहता है। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!

Wadahans, Third Mehl: Listen, O brides of the Lord: serve your Beloved Husband Lord, and contemplate the Word of His Shabad. The worthless bride does not know her Husband Lord – she is deluded; forgetting her Husband Lord, she weeps and wails. She weeps, thinking of her Husband Lord, and she cherishes His virtues; her Husband Lord does not die, and does not leave. As Gurmukh, she knows the Lord; through the Word of His Shabad, He is realized; through True Love, she merges with Him. She who does not know her Husband Lord, the Architect of karma, is deluded by falsehood – she herself is false. Listen, O brides of the Lord: serve your Beloved Husband Lord, and contemplate the Word of His Shabad. ||1||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 22 January 2019

https://youtu.be/SZXauOdJiG4

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਜਨਵਰੀ ੨੦੧੯,ਮੰਗਲਵਾਰ,੦੯ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥ (ਅੰਗ:੬੯੫)

ਪਦਅਰਥ: ਆਰਤਾ = ਲੋੜਵੰਦਾ, ਦੁਖੀਆ, ਮੰਗਤਾ {Skt. आर्तं}।੧।ਰਹਾਉ। ਸੀਧਾ = ਆਟਾ। ਮਾਗਉ = ਮੰਗਦਾ ਹਾਂ। ਜੀਉ = ਜਿੰਦ, ਮਨ। ਪਨ੍ਹ੍ਹੀਆ = ਜੁੱਤੀ । ਛਾਦਨੁ = ਕਪੜਾ। ਨੀਕਾ = ਸੋਹਣਾ। ਸਤ ਸੀ ਕਾ ਅਨਾਜ = ਸੱਤ ਸੀਆਂ ਵਾਲਾ ਅੰਨ, ਉਹ ਅੰਨ ਜੋ ਪੈਲੀ ਨੂੰ ਸੱਤ ਵਾਰੀ ਵਾਹ ਕੇ ਪੈਦਾ ਕੀਤਾ ਹੋਵੇ।੧। ਲਾਵੇਰੀ = ਦੁੱਧ ਦੇਣ ਵਾਲੀ। ਤਾਜਨਿ ਤੁਰੀ = ਅਰਬੀ ਘੋੜੀ। ਗੀਹਨਿ = {Skt. गृहिनी} ਇਸਤ੍ਰੀ। ਮੰਗੀ = ਮੰਗਿ, ਮੰਗ ਕੇ।੨।*

ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ॥੧॥ ਰਹਾਉ ॥ ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ॥੧॥ ਹੇ ਗੋਪਾਲ ਜੀ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਘਰ ਦੀ ਚੰਗੀ ਇਸਤ੍ਰੀ ਵੀ- ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਲੈਂਦਾ ਹਾਂ ॥੨॥੪॥

धंना ॥
गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥

अर्थ: हे पृथ्वी के पालने वाले प्रभू! मैं तेरे दर का मंगता हूँ (मेरी जरूरतों को पूरा करो); जो जो मनुष्य​ तेरी भगती करते हैं आप उनके काम पूरे करते हों ॥१॥ रहाउ ॥ मैं (तेरे दर से) दाल,आटा और घी मांगता हूँ, जो मेरी जिन्द को रोज सुखी रखे, जुती और सुंदर कपड़े भी मांगता हूँ, और सात प्रकारों​ का अन्न भी (आपसे ही) मांगता हूँ ॥१॥ हे गोपाल जी! मैं गऊ भैस लवेरी (भी) मांगता हूँ, और एक अच्छी अरबी घोडी भी चाहिए। घर की अच्छी स्त्री भी- मैं तेरा दास धंना आपसे माँग कर लेता हूँ ॥२॥४॥

Dhhannaa ||
Gopaal Teraa Aartaa || Jo Jan Tumree Bhagat Karante Tin Ke Kaaj Savaartaa ||1|| Rahaau || Daal Seedhhaa Maagau Gheeu || Hamraa Khusee Karai Nit Jeeu || Panheeaa Shhaadan Neekaa || Anaaj Magau Sat See Kaa ||1|| Gaoo Bhais Magau Laaveree || Ik Taajan Turee Changeree || Ghar Kee Geehan Changee || Jan Dhhannaa Levai Mangee ||2||4||

Meaning: O Lord of the world, this is Your lamp-lit worship service. You are the Arranger of the affairs of those humble beings who perform Your devotional worship service. ||1| Pause || Lentils, flour and ghee – these things, I beg of You. My mind shall ever be pleased. Shoes, fine clothes, And grain of seven kinds – I beg of You. ||1|| A milk cow, and a water buffalo, I beg of You, And a fine Turkestani horse. A good wife to care for my home – Your humble servant Dhanna begs for these things, Lord Ji. ||2||4||

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa Waheguru Ji Ki Fateh Ji ੴ

Morning Hukamnama | Sri Harmandir Sahib ji | 22 January 2019

https://youtu.be/rMbezcfLPrk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਜਨਵਰੀ ੨੦੧੯,ਮੰਗਲਵਾਰ,੦੯ ਮਾਘ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥*
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥(ਅੰਗ:੬੭੦)

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

Dhhanaasaree Mahalaa 4 ||
Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||

Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||


ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ


ੴ Waheguru Ji Ka Khalsa Waheguru Ji Ki Fateh Ji ੴ