Evening Hukamnama | Sri Harmandir Sahib ji | 07 December 2018

https://youtu.be/_CkNBzzOgaw

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਦਸੰਬਰ ੨੦੧੮,ਸ਼ੁੱਕਰਵਾਰ,੨੨ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ: ੬੬੪)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧।ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

☬ Translation in English:- ☬

DHANAASAREE, THIRD MEHL:
Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 07 December 2018

https://youtu.be/E-hAlhc0vf8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਦਸੰਬਰ ੨੦੧੮,ਸ਼ੁੱਕਰਵਾਰ,੨੨ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ (ਅੰਗ:੬੭੨)

धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥

ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧। ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ ‘ਕਿਨਿ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ। ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ।ਰਹਾਉ।

(हे भाई! दुनिया में) बड़े बड़े राजे हैं, बड़े बड़े जमींदार हैं, (माया के लिए) उनकी तृष्णा कभी नहीं ख़तम होती, वेह माया के अचंभों में मस्त रहते हैं, माया से चिपके रहते हैं। (माया के बिना) और कुछ उनको आँखों से धिकता नहीं। १। माया (के मोह) में (फंसे रह के) किसी मनुख ने माया की तृप्ति को प्राप्त नहीं किया है, जैसे आग को जलावन देते जाओ वः तृप्त नहीं होती। परमात्मा के नाम के बिना मनुख कभी तृप्त नहीं हो सकता। रहाउ॥

Dhanaasaree, Fifth Mehl: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord? ||Pause||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 06 December 2018

https://youtu.be/u5T0LynaZP8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ ਦਸੰਬਰ ੨੦੧੮,ਵੀਰਵਾਰ,੨੧ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (ਅੰਗ:੭੧੯)

बैराड़ी महला ४ ॥
हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥

☬ English Translation:- ☬

Bairaaree, Fourth Mehl:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. ||1||Pause|| Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. ||2||3||

☬ ਪੰਜਾਬੀ ਵਿਚ ਵਿਆਖਿਆ :- ☬

ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

☬ हिंदी में अर्थ :- ☬

परमात्मा का भक्त हर समय परमात्मा के गुण गाता रहता है। अगर कोई मनुख उस भक्त की निंदा (भी) करता है तो वह भक्त अपना सवभाव नहीं छोड़ता॥१॥रहाउ॥ (भक्त अपनी निंदा सुन के भी अपना सवभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को )समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है॥१॥ (भक्त जनता है कि) परमात्मा ने आप ही (अपने आप से) पञ्च तत्वों का जगत-बिखेरा हुआ है, आप ही इन पञ्च तत्वों में पांच विषय भरे हुए हैं। हे नानक! परमात्मा आप ही अपने सेवक को मिलाता है, और, आप ही (उस के अंदर से हरेक प्रकार कि) खिंच तान ख़तम करता है॥२॥३॥

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 06 December 2018

https://youtu.be/B8vEWyvEdRU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਦਸੰਬਰ ੨੦੧੮,ਵੀਰਵਾਰ,੨੧ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ (ਅੰਗ:੭੫੪)

सूही महला ३ ॥ काइआ कामणि अति सुआल्हिउ पिरु वसै जिसु नाले ॥ पिर सचे ते सदा सुहागणि गुर का सबदु सम्हाले ॥ हरि की भगति सदा रंगि राता हउमै विचहु जाले ॥१॥ वाहु वाहु पूरे गुर की बाणी ॥ पूरे गुर ते उपजी साचि समाणी ॥१॥ रहाउ ॥

Soohee, Third Mehl: The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. ||1|| Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. ||1||Pause||

ਕਾਇਆ = ਸਰੀਰ। ਕਾਮਣਿ = ਇਸਤ੍ਰੀ। ਅਤਿ = ਬਹੁਤ। ਸੁਆਲਿਓ = ਸੋਹਣੀ। ਪਿਰੁ = ਪ੍ਰਭੂ-ਪਤੀ। ਤੇ = ਤੋਂ, ਮਿਲਾਪ ਤੋਂ, ਮਿਲਾਪ ਦੇ ਕਾਰਨ। ਸੁਹਾਗਣਿ = ਸੁਹਾਗ-ਭਾਗ ਵਾਲੀ। ਸਮ੍ਹ੍ਹਾਲੇ = ਸੰਭਾਲਦੀ ਹੈ, ਹਿਰਦੇ ਵਿਚ ਵਸਾਂਦੀ ਹੈ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ। ਜਾਲੇ = ਸਾੜ ਲੈਂਦਾ ਹੈ।੧। ਵਾਹੁ ਵਾਹੁ = ਧੰਨ, ਧੰਨ। ਤੇ = ਤੋਂ, ਹਿਰਦੇ ਵਿਚੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਣੀ = ਲੀਨ ਕਰ ਦੇਂਦੀ ਹੈ।੧।ਰਹਾਉ।

ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।

हे भाई! (गुरु की बनी की बरकत नाम) जिस देह में प्रभु-पति आ बस्ता है, वह काया-स्त्री बहुत सुंदर बन जाती है। जो जिव-स्त्री गुरु के शब्द को अपने ह्रदय में बसाती है, सदा-थिर प्रभु-पति के मिलाप के कारन वह सदा के लिए सुहाग भाग्य वाली बन जाती है। हे भाई! (बाणी की बरकत के साथ जो मनुख) अपने अंदर से हुमाय जला देता है, वह सदा के लिए परमात्मा की भक्ति के रंग में रंग जाता है।१। हे भाई! पूरे गुरु की बाणी धन्य है धन्य है। यह बाणी पूरे गुरु के ह्रदय में पैदा होती है और (जो मनुख इस को अपने ह्रदय में बसता है उस को) सदा-थिर रहने वाले परमात्मा में लीं कर देती है।१।रहाउ।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 05 December 2018

https://youtu.be/6e6mEp2NFzg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੫ ਦਸੰਬਰ ੨੦੧੮,ਬੁੱਧਵਾਰ,੨੦ ਮੱਘਰ (ਸੰਮਤ ੫੫੦ ਨਾਨਕਸ਼ਾਹੀ) 
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ:੬੯੪)

धनासरी, भगत रवि दास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

☬ ਪੰਜਾਬੀ ਵਿਆਖਿਆ :- ☬

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

☬ हिंदी में अर्थ :- ☬

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

☬ English Translation:- ☬

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ