Evening Hukamnama | Sri Harmandir Sahib ji | 02 December 2018

https://youtu.be/DSxhtFtBcdE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨ ਦਸੰਬਰ ੨੦੧੮,ਐਤਵਾਰ,੧੭ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ:੬੯੬)

*ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩। ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।*

*ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*

*जैतसरी महला ४ घरु १ चउपदे*
*ੴसतिगुर प्रसादि ॥*
*मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह* *मिलंथा ॥४॥१॥*

*अर्थ: राग जैतसरी, घर १ में गुरु रामदास जी की चार-बन्दों वाली बाणी।*
*अकाल पुरख एक है और सतिगुरु की कृपा द्वारा मिलता है।*
*(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥*

*Jaitsaree Mahalaa 4 Ghar 1 Choupade*
*Ik Oankaar Satgur Parsaad ||*
*Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||*

*Meaning: Jaitsaree Mahalaa 4 Ghar 1 Choupade*
*One Universal Creator God. By The Grace Of The True Guru:*
*The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how* *can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 02 December 2018

https://youtu.be/Clpdtea_FVw

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨ ਦਸੰਬਰ ੨੦੧੮,ਐਤਵਾਰ,੧੭ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

वाहिगुरू जी का खालसा श्री वाहिगुरू जी की फ़तेह।

Waheguru Ji Ka Khalsa Waheguru Ji Ki FatehJi

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 01 December 2018

https://youtu.be/ltgsWK_HPKI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਦਸੰਬਰ ੨੦੧੮,ਸ਼ਨੀਵਾਰ,੧੬ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ (ਅੰਗ:੬੯੨)

*ਪਦਅਰਥ: ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨। ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩। ਤਜਿ = ਛੱਡ ਦੇਹ। ਬਿਧਿ ਕਰਮ = ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।*

*ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥*

*रागु धनासरी बाणी भगत कबीर जी की*
*ੴ सतिगुर प्रसादि ॥*
*राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥

*अर्थ: रागु धनासरी में भगत कबीर जी की बाणी।*
*अकाल पुरख एक है और सतिगुरू की कृपा द्वारा मिलता है।*
*हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं* *आई (तूँ अभी भी नाम नहीं सिमरता)। परमात्मा का अमृत-नाम भुला कर* *क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥*

*Raag Dhhanaasaree Baanee Bhagat Kabeer Jee Kee*
*Ik Oankaar Satgur Parsaad ||*
*Raam Simar Raam Simar Raam Simar Bhaaee || Raam Naam Simran Bin Booddte Adhhikaaee ||1|| Rahaau || Banitaa Sut Deh Greh Sanpat Sukhdaaee || Inh Mai Kashh Naahe Tero Kaal Avadhh Aaee ||1|| Ajaamal Gaj Ganekaa Patit Karam Keene || Teoo Outar Paar Pare Raam Naam Leene ||2|| Sookar Kookar Jon Bharme Taoo Laaj N Aaee || Raam Naam Shhaadd Amrit Kaahe Bikh Khaaee ||3|| Taj Bharam Karam Bidhh Nikhedhh Raam Naam Lehee || Gur Parsaad Jan Kabeer Raam Kar Sanehee ||4||5||*

*Meaning: Raag Dhhanaasaree, The Word Of Devotee Kabeer Jee:*
*One Universal Creator God. By The Grace Of The True Guru:*
*Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1|| Pause || Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world – ocean, by chanting the Lord’s Name. ||2|| You have wandered in reincarnation, as pigs and dogs – did you feel no shame ? Forsaking the Ambrosial Name of the Lord, why do you eat poison ? ||3|| Abandon your doubts about do’s and dont’s, and take to the Lord’s Name. By Guru’s Grace, O Daas Kabeer Ji, love the Lord. ||4||5||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 December 2018

https://youtu.be/udW6IYPPwXc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਦਸੰਬਰ ੨੦੧੮,ਸ਼ਨੀਵਾਰ,੧੬ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (ਅੰਗ:੬੨੬)

सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 November 2018

https://youtu.be/Pgnqkc0KJxs

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਨਵੰਬਰ ੨੦੧੮,ਸ਼ੁੱਕਰਵਾਰ,੧੫ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ (ਅੰਗ:੬੬੧)

धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥

☬ ਪੰਜਾਬੀ ਵਿਆਖਿਆ :- ☬

(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

☬ हिंदी में अर्थ :- ☬

(सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।

☬ English Translation:- ☬

Dhanaasaree, First Mehl:
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ