Evening Hukamnama | Sri Harmandir Sahib ji | 27 November 2018

https://youtu.be/H7gXv6Sqwrk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਨਵੰਬਰ ੨੦੧੮,ਮੰਗਲਵਾਰ,੧੨ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ: ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ (ਅੰਗ:੬੪੮)

सलोकु मः ३ ॥
नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु साथि न जाई ॥ हर रंगी तुरे नित पालीअहि कितै कामि न आई ॥ जन लावहु चितु हरि नाम सिउ अंति होइ सखाई ॥ जन नानक नामु धिआइआ गुरमुखि सुखु पाई ॥१५॥

☬ ਪੰਜਾਬੀ ਵਿਆਖਿਆ :- ☬

ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨। ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।

☬ हिंदी में अर्थ :- ☬

हे नानक! अंधे अज्ञानी नाम सिमरन नहीं करते, और और काम करते हैं, (फल यह निकलते है, कि) यम में द्वार पर बांध कर मार खाते है और फिर (विकार-रूप) विष्ठा में जलते है। हे नानक! जो मनुख अपने सतगुरु की बताई कार करते हैं वह मनुख सच्चे और कबूल हैं; वह जरी के नाम में लीं रहते हैं और उनका जनम मरण ख़तम हो जाता है।२। धन, दोलत और माया एकत्र करते हैं, परन्तु आखिर को दुखदाई होता है; घर मंदिर और महल बनातें हैं, परन्तु कुछ साथ नहीं जाता; कई रंगों के घोड़े सदा पालतें हैं, पर किसी काम नहीं आते। हे भाई सज्जनों! हरी के नाम से मन जोड़ो, जो आखिर में साथी बने। हे दास नानक! जो मनुख नाम नहीं सुमिरन करता, वह सतगुरु के सन्मुख रह के सुख पता है।१५।

☬ English Translation:- ☬

Shalok, Third Mehl:
O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mehl: O Nanak, those humble beings are true and approved, who serve their True Guru. They remain absorbed in the Name of the Lord, and their comings and goings cease. ||2|| Pauree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace. ||15||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 27 November 2018

https://youtu.be/43ni6quJMfg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਨਵੰਬਰ ੨੦੧੮,ਮੰਗਲਵਾਰ,੧੨ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮ: ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥ (ਅੰਗ:੫੧੫)

सलोकु मः ३ ॥ वाहु वाहु से जन सदा करहि जिन्ह कउ आपे देइ बुझाइ ॥ वाहु वाहु करतिआ मनु निरमलु होवै हउमै विचहु जाइ ॥ वाहु वाहु गुरसिखु जो नित करे सो मन चिंदिआ फलु पाइ ॥ वाहु वाहु करहि से जन सोहणे हरि तिन्ह कै संगि मिलाइ ॥ वाहु वाहु हिरदै उचरा मुखहु भी वाहु वाहु करेउ ॥ नानक वाहु वाहु जो करहि हउ तनु मनु तिन्ह कउ देउ ॥१॥

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ,ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ। ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ। ਜੋ ਸਿਫ਼ਤ-ਸਾਲਾਹ ਕਰਦੇ ਹਨ, ਉਹ ਸੋਹਣੇ ਦਾਸ ਪ੍ਰਭੂ ਦਾ ਮਿਲਾਪ ਕਰ ਲੈਂਦੇ ਹਨ। ਜੋ ਹਿਰਦੇ ਵਿੱਚ ਸਿਫ਼ਤ-ਸਾਲਾਹ ਕਰਦੇ ਹਨ, ਉਹਨ੍ਹਾਂ ਦੇ ਮੂਹੋਂ ਵੀ ਸਿਫਤ-ਸਲਾਹ ਹੀ ਨਿਲਦੀ ਹੈ। ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ॥੧॥

जिन मनुष्यों को प्रभु स्वयं ही सुमति देता है वह सदा ही प्रभु की सिफत सलाह करते हैं, प्रभु की सिफत-सलाह करने से मन पवित्र होता है और मन में से अहंकार दूर होता है। जो भी मनुख गुरु के सन्मुख हो के प्रभु की सिफत सलाह करता है, उस को मन-चाहा फल प्राप्त होता है। जो सिफत-सलाह करते हैं, वह सुंदर दास प्रभु से मिलाप कर लेते हैं। जो ह्रदय में सिफत=सलाह करते हैं, उनके मुख से भी सिफत सलाह ही निकलती है। हे नानक! जो मनुख प्रभु की सिफत सलाह करते हैं, मैं अपना तन मन उनके आगे भेंट कर दूँ॥१॥

Shalok, Third Mehl: Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! – unto them I dedicate my body and mind. ||1||

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 26 November 2018

https://youtu.be/CvQ_C9NYIBc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਨਵੰਬਰ ੨੦੧੮,ਸੋਮਵਾਰ,੧੧ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ (ਅੰਗ:੬੭੮)

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

☬ ਪੰਜਾਬੀ ਵਿਚ ਵਿਆਖਿਆ :- ☬

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

☬ हिंदी में अर्थ :- ☬

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

☬ English Translation:- ☬

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 26 November 2018

https://youtu.be/pn73XI-CgTQ

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਨਵੰਬਰ ੨੦੧੮,ਸੋਮਵਾਰ,੧੧ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਵਡਹੰਸੁ ਮਹਲਾ ੪ ਘੋੜੀਆ
ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ (ਅੰਗ:੫੭੫)

वडहंसु महला ४ घोड़ीआ
ੴ सतिगुर प्रसादि ॥ देह तेजणि जी रामि उपाईआ राम ॥ धंनु माणस जनमु पुंनि पाईआ राम ॥ माणस जनमु वड पुंने पाइआ देह सु कंचन चंगड़ीआ ॥ गुरमुखि रंगु चलूला पावै हरि हरि हरि नव रंगड़ीआ ॥ एह देह सु बांकी जितु हरि जापी हरि हरि नामि सुहावीआ ॥ वडभागी पाई नामु सखाई जन नानक रामि उपाईआ ॥१॥

ਘੋੜੀਆ = ਘੋੜੀਆਂ।ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ = ਵੱਡੀ ਕਿਸਮਤ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ)। ਸਖਾਈ = ਸਾਥੀ ॥੧॥

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਘੋੜੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥

राग वडहंस में गुरु अमर दस् जी की बानी ‘घोड़ियाँ’ अकाल पुरख एक है और सतगुरु की कृपा द्वारा मिलता है। मनुख की यह काया (मानो) घोड़ी है(इस को) परमात्मा ने पैदा किया है। मनुखा जनम भागों वाला है जो अच्छी किस्मत से मिलता है। मनुखा जनम बड़ी किस्मत से ही मिलता है , परन्तु मनुख की काया सोने जैसी है और सुंदर है, जो मनुख गुरु की सरन आ कर हरी-नाम का गाढ़ा रंग हासिल करता है, उस की काया हरी-नाम के नए रंग में रंगी जाती है। यह काया सुंदर है क्यों की इस काया से मैं परमात्मा का नाम जप सकता हूँ, हरी-नाम की बरकत से यह काया सुंदर बन जाती है। वोही बड़े भाग्य वाले हैं जिनका मित्र परमात्मा का नाम है। हे दास नानक! (नाम सुमिरन के लिए ही) यह काया परमात्मा ने पैदा की है॥१॥

Wadahans, Fourth Mehl, Ghorees ~ The Wedding Procession Songs:

One Universal Creator God. By The Grace Of The True Guru: This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep red color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 25 November 2018

https://youtu.be/7yWpnKkuyUQ

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਨਵੰਬਰ ੨੦੧੮,ਐਤਵਾਰ,੧੦ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ (ਅੰਗ:੬੮੮)

*ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ) । ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ) । ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ = ਗੋ = ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) । ਨਾਈ = ਵਡਿਆਈ।੧। ਸਰਿ = ਬਰਾਬਰ। ਜਾਇਸੀ = ਚਲਾ ਜਾਇਗਾ। ਨਿਬੇੜੁ = ਫ਼ੈਸਲਾ, ਖ਼ਾਤਮਾ (ਜਨਮ ਮਰਨ ਦੇ ਗੇੜ ਦਾ) । ਭਰਮੁ = ਭਟਕਣਾ। ਚੁਕਾਏ = ਦੂਰ ਕਰਦਾ ਹੈ। ਕਹਾਏ = ਸਿਫ਼ਤਿ-ਸਾਲਾਹ ਕਰਾਂਦਾ ਹੈ। ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਹੁਕਮੀ ਹੁਕਮੁ = ਹੁਕਮ ਦੇ ਮਾਲਕ ਦਾ ਹੁਕਮ। ਸਾਚੀ = ਸਦਾ-ਥਿਰ ਰਹਿਣ ਵਾਲੀ। ਤੇ = ਤੋਂ। ਮਨਿ = ਮਨ ਵਿਚ। ਅੰਤਿ = ਅਖ਼ੀਰ ਵੇਲੇ। ਸਖਾਈ = ਸਾਥੀ। ਵਡਿਆਈ = ਆਦਰ।੨। ਅਲਖ = ਹੇ ਅਦ੍ਰਿਸ਼ਟ! ਸਿਰੰਦਿਆ = ਹੇ ਸਿਰੰਦੇ! ਹੇ ਪੈਦਾ ਕਰਨ ਵਾਲੇ! ਵਾਦ = ਝਗੜੇ। ਦੁਇ ਰਾਹ = ਦੋ ਰਸਤੇ (ਭਗਤੀ ਤੇ ਮਾਇਆ) । ਹੁਕਮਿ = ਹੁਕਮ ਵਿਚ। ਸਬਾਏ = ਸਾਰੇ ਜੀਵ। ਸਿਰਿ = ਸਿਰ ਉਤੇ। ਸਿਞਾਪੈ = ਪਛਾਣਿਆ ਜਾਂਦਾ ਹੈ।੩। ਸੋਹਹਿ = ਸੋਭਦੇ ਹਨ। ਦਰਵਾਰਿ = ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ। ਅੰਮ੍ਰਿਤ ਬਾਣਿ = ਆਤਮਕ ਜੀਵਨ ਦੇਣ ਵਾਲੀ ਬਾਣੀ। ਰਸਨ = ਜੀਭ। ਰਸਾਇਆ = ਇਕ = ਸੁਰ। ਰਸਾਏ = ਇਕ = ਸੁਰ ਕਰ ਲੈਂਦੇ ਹਨ। ਨਾਮਿ = ਨਾਮ ਦੀ ਰਾਹੀਂ। ਤਿਸਾਏ = ਪਿਆਸੇ, ਤਿਹਾਏ। ਸਬਦਿ = ਸ਼ਬਦ ਦੀ ਰਾਹੀਂ। ਵਿਕਾਣੇ = ਪ੍ਰਭੂ = ਨਾਮ ਤੋਂ ਸਦਕੇ ਹੁੰਦੇ ਹਨ। ਪਾਰਸਿ ਪਰਸਿਐ = ਗੁਰੂ = ਪਾਰਸ ਨੂੰ ਛੋਹਣ ਨਾਲ। ਪਾਰਸੁ = ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ। ਮਨਿ = ਮਨ ਵਿਚ। ਅਮਰਾ ਪਦੁ = ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਹਦੀ। ਆਪੁ = ਆਪਾ = ਭਾਵ। ਵਾਪਾਰੀ = ਵਣਜਾਰੇ।੪। ਭੂਖ ਪਿਆਸੋ = ਭੁੱਖਾ = ਪਿਆਸਾ। ਆਥਿ = ਮਾਇਆ। ਕਿਉ ਜਾਇਸਾ = ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ? ਪੂਛਉ = ਮੈਂ ਪੁੱਛਾਂਗਾ। ਜਾਇ = ਜਾ ਕੇ। ਧਿਆਇਸਾ = ਧਿਆਇਸਾਂ, ਮੈਂ ਸਿਮਰਾਂਗਾ। ਧਿਆਈ = ਮੈਂ ਧਿਆਵਾਂਗਾ। ਚਵਾਈ = ਮੈਂ ਉਚਾਰਾਂਗਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਨਦਿਨੁ = ਹਰ ਰੋਜ਼। ਵਖਾਣਾ = ਮੈਂ ਉਚਾਰਾਂਗਾ। ਕਰਣੀ ਕਾਰ = ਕਰਨ ਜੋਗ ਕੰਮ। ਧੁਰਹੁ = ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ। ਆਪਿ = ਉਹ ਬੰਦਾ ਆਪ। ਮੁਆ = ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ। ਮਨੁ ਮਾਰੀ = ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ। ਮਹਾ ਰਸੁ = ਸਭ ਤੋਂ ਸ੍ਰੇਸ਼ਟ ਸੁਆਦ ਵਾਲਾ। ਨਾਮਿ = ਨਾਮਿ ਦੀ ਰਾਹੀਂ।੫।*

*ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ* *ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥*

*अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से* *जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥*

*Meaning: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak Ji, the Lord Master is inaccessible and unfathomable; I live by His True Name. ||1|| No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak Ji, there is no other than the Lord and Master; greatness comes from Your Name. ||2|| You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak Ji, through the Shabad, the Word of the Lord and Master, the True Creator Lord is realized. ||3|| Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become* *the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak Ji, the devotees look beautiful in the Court of the True Lord; they are dealers in the Truth. ||4|| I am hungry and thirsty for wealth; how will I be able to go to the Lord’s Court ? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak Ji, the Naam is the sweetest essence; through the Naam, thirst and desire are stilled. ||5||2||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ