Evening Hukamnama | Sri Harmandir Sahib ji | 07 November 2018

https://youtu.be/Eq7xkIHij4E

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੭ ਨਵੰਬਰ ੨੦੧੮,ਬੁੱਧਵਾਰ,੨੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ॥
ਲੋੜੀਦੜਾ ਸਾਜਨੁ ਮੇਰਾ ॥ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ (ਅੰਗ:੭੦੦)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ ।ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ । ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ ।੧। ਰਹਾਉ।ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ ।ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ ।੧।

☬ Translation in English:- ☬

Jaitsree, Fifth Mehl:
I seek my Friend the Lord.In each and every home, sing the sublime songs of rejoicing; He abides in each and every heart. ||1||Pause||In good times, worship and adore Him; in bad times, worship and adore Him; do not ever forget Him.Chanting the Naam, the Name of the Lord, the light of millions of suns shines forth, and the darkness of doubt is dispelled. ||1||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 07 November 2018

https://youtu.be/fWNCPq9lrrk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੦੭ ਨਵੰਬਰ ੨੦੧੮,ਬੁੱਧਵਾਰ,੨੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ (ਅੰਗ:੬੬੮)

ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ = ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥

हे हरी! हे स्वामी! मैं पपीहा तेरे नाम-बूँद (नाम की बूँद) के लिए तड़प रहा हूँ। (कृपा करो), तेरा नाम मेरे लिए जीवन बूँद बन जाए। हे हरी! हे प्रभु! अपनी कृपा करो, आँख के झपकने जितने समय के लिए ही मेरे मुख में (अपने नाम की शांति) की बूँद दाल दे।१। परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली(नशे का आदि) मनुख नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ।रहाउ।

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 06 November 2018

https://youtu.be/RVTSEW8O3vc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੬ ਨਵੰਬਰ ੨੦੧੮,ਮੰਗਲਵਾਰ,੨੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ (ਅੰਗ:੬੮੦)

धनासरी महला ५ ॥
नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥

☬ English Translation:- ☬

Dhanaasaree, Fifth Mehl:
My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. ||1|| The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. ||1||Pause|| That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. ||2||6||37||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

☬ हिंदी में अर्थ :- ☬

हे भाई! जिस मनुख के मस्तक पर भाग्य (उदय हो) उस को प्यारे गुरु ने परमात्मा का नाम दे दिया। उस मनुख का (फिर) सदा का काम ही जगत में यह बन जाता है कि वह औरों को हरि नाम दृढ़ करता है जपता है (नाम जपने के लिए प्रेरणा करता है।।१।। हे भाई! परमात्मा के सेवक के लिए परमात्मा का नाम (ही) बढ़ाई है नाम ही शोभा है। हरि-नाम ही उस कि आत्मिक अवस्था अहि, नाम ही उस की इज्ज़त है। जो कुछ परमात्मा की रजा में होता है, सेवक उस को (सर माथे पर) मानता है।।१।।रहाउ।। परमात्मा का नाम-धन जिस मनुख के पास है, वोही पूरा साहूकार है। हे नानक! वह मनुख हरि-नाम सुमिरन को ही अपना असली विहार समझता है, नाम का ही उस को सहारा रहता है, नाम की ही वह कमाई खाता है।२।६।३७।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 06 November 2018

https://youtu.be/ZY8EDeILh_8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੦੬ ਨਵੰਬਰ ੨੦੧੮,ਮੰਗਲਵਾਰ,੨੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

Waheguru Ji Ka Khalsa,Waheguru Ji Ki Fateh

वाहिगुरू जी का खालसा वाहिगुरू जी की फ़तेह।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 05 November 2018

https://youtu.be/bVYpU0AJZ78

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੫ ਨਵੰਬਰ ੨੦੧੮,ਸੋਮਵਾਰ,੨੦ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ॥
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ (ਅੰਗ:੬੯੮)

जैतसरी महला ४ ॥
सतसंगति साध पाई वडभागी मनु चलतौ भइओ अरूड़ा ॥ अनहत धुनि वाजहि नित वाजे हरि अम्रित धार रसि लीड़ा ॥१॥ मेरे मन जपि राम नामु हरि रूड़ा ॥ मेरै मनि तनि प्रीति लगाई सतिगुरि हरि मिलिओ लाइ झपीड़ा ॥ रहाउ ॥ साकत बंध भए है माइआ बिखु संचहि लाइ जकीड़ा ॥ हरि कै अरथि खरचि नह साकहि जमकालु सहहि सिरि पीड़ा ॥२॥

☬ Translation in English:- ☬

Jaitsree, Fourth Mehl:
In the Sat Sangat, the True Congregation, I found the Holy, by great good fortune; my restless mind has been quieted. The unstruck melody ever vibrates and resounds; I have taken in the sublime essence of the Lord’s Ambrosial Nectar, showering down. ||1|| O my mind, chant the Name of the Lord, the beauteous Lord. The True Guru has drenched my mind and body with the Love of the Lord, who has met me and lovingly embraced me. ||Pause|| The faithless cynics are bound and gagged in the chains of Maya; they are actively engaged, gathering in the poisonous wealth. They cannot spend this in harmony with the Lord, and so they must endure the pain which the Messenger of Death inflicts upon their heads. ||2||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ। ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ।੧। ਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ। ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ। ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ। ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ।੨।

☬ हिंदी में अर्थ :- ☬

हे भाई! जिस मनुख ने बड़ी किस्मत के साथ गुरु की संगत प्रापत कर ली , उस का भटकता मन टिक गया। उस के अन्दर एक-रस के साथ ( मानो ) सदा बाजे बजते रहते है। आत्मक जीवन देन वाले नाम-जल की धर प्रेम के साथ ( पी पी के ) वेह रज जाते है।੧। हे मेरे मन। सुन्दर परमंत्मा का नाम (सदा) जपा कर। हे भाई ! गुरु ने मेरे मन में , मेरे दिल में, परमात्मा का प्यार पैदा कर दिया है , अब परमात्मा मुझे गले लग कर मिल गया है ।रहाउ । हे भाई ! परमात्मा से टूटे हुए मनुख माया के मोह में बधे रहते है। वह जोर लगा कर ( आत्मक मोत लाने वाली माया) जहर ही एकठी करते रहते है। वह मनुख उस माया को परमात्मा के रस्ते पर खर्च नहीं सकते, (इस लिए वह) आत्मक मोत का दुःख अपने सर के उपर सहारते है ।੨।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ