Morning Hukamnama | Sri Harmandir Sahib ji | 05 November 2018

https://youtu.be/HXtIG8nYyRA

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੦੫ ਨਵੰਬਰ ੨੦੧੮,ਸੋਮਵਾਰ,੨੦ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ (ਅੰਗ:੬੮੨)

ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ।ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੧॥ ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ ॥ ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ ॥੨॥੧੫॥੪੬॥

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

धनासरी महला ५ ॥
अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥

हे भाई! (वह प्रभु अपने सेवक को) कोई दुःख दुःख देने वाला समय देखने नहीं देता, वह अपना मूढ़-कदीमा का (प्यार वाला) सवभाव सदा याद रखता है। प्रभु अपना हाथ दे के अपने सेवक की राखी करता है, (सेवक को उसकी ) हरेक साँस के साथ पलता है॥१॥ हे भाई! मेरा मन (भी) उस प्रभु से जुदा रहता है, जो शुरु से आखिर तक सदा ही मददगार बना रहता है। हमारा वह मित्र प्रभु धन्य है (उस की सदा सिफत-सलाह करनी चाहिये)॥रहाउ॥ हे भाई! मालिक-प्रभु के हैरान करने वाले कोटक देख के, उस की बढाई देख के, (सेवक के) मन में (भी) खुशियाँ बनी रहती है। हे नानक! तू भी परमात्मा का नाम सुमिरन कर कर के आत्मिक आनंद मना। (जिस भी मनुख ने सिमरन किया) प्रभु ने पूरे तौर पर उस की इज्जत रख ली॥२॥१५॥४६॥

Dhanaasaree, Fifth Mehl:
He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1|| My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvelous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 04 November 2018

https://youtu.be/kfMoqM0oKbg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੪ ਨਵੰਬਰ ੨੦੧੮,ਐਤਵਾਰ,੧੯ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ਅਬ ਮਨ ਏਕਸ ਸਿਉ ਮੋਹੁ ਕੀਨਾ ॥ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥ (ਅੰਗ:੬੭੦)

धनासरी महला ५ ॥
बिनु जल प्रान तजे है मीना जिनि जल सिउ हेतु बढाइओ ॥कमल हेति बिनसिओ है भवरा उनि मारगु निकसि न पाइओ ॥१॥अब मन एकस सिउ मोहु कीना ॥मरै न जावै सद ही संगे सतिगुर सबदी चीना ॥१॥ रहाउ ॥काम हेति कुंचरु लै फांकिओ ओहु पर वसि भइओ बिचारा ॥नाद हेति सिरु डारिओ कुरंका उस ही हेत बिदारा ॥२॥देखि कुटंबु लोभि मोहिओ प्रानी माइआ कउ लपटाना ॥अति रचिओ करि लीनो अपुना उनि छोडि सरापर जाना ॥३॥बिनु गोबिंद अवर संगि नेहा ओहु जाणहु सदा दुहेला ॥कहु नानक गुर इहै बुझाइओ प्रीति प्रभू सद केला ॥४॥२॥

☬ Translation in English:- ☬

Dhanaasaree, Fifth Mehl:
The fish out of water loses its life; it is deeply in love with the water.The bumble bee, totally in love with the lotus flower, is lost in it; it cannot find the way to escape from it. ||1||Now, my mind has nurtured love for the One Lord.He does not die, and is not born; He is always with me. Through the Word of the True Guru’s Shabad, I know Him. ||1||Pause||Lured by sexual desire, the elephant is trapped; the poor beast falls into the power of another.Lured by the sound of the hunter’s bell, the deer offers its head; because of this enticement, it is killed. ||2||Gazing upon his family, the mortal is enticed by greed; he clings in attachment to Maya.Totally engrossed in worldly things, he considers them to be his own; but in the end, he shall surely have to leave them behind. ||3||Know it well, that anyone who loves any other than God, shall be miserable forever.Says Nanak, the Guru has explained this to me, that love for God brings lasting bliss. ||4||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ ।ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ ।੧।ਹੇ ਮਨ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ,ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ ।੧।ਰਹਾਉ।ਹੇ ਭਾਈ! ਕਾਮ-ਵਾਸਨਾ ਦੀ ਖ਼ਾਤਰ ਹਾਥੀ ਫਸ ਗਿਆ, ਉਹ ਵਿਚਾਰਾ ਪਰ-ਅਧੀਨ ਹੋ ਗਿਆ ।(ਘੰਡੇਹੇੜੇ ਦੀ) ਆਵਾਜ਼ ਦੇ ਪਿਆਰ ਵਿਚ ਹਰਨ ਆਪਣਾ ਸਿਰ ਦੇ ਬੈਠਦਾ ਹੈ, ਉਸੇ ਦੇ ਪਿਆਰ ਵਿਚ ਮਾਰਿਆ ਜਾਂਦਾ ਹੈ ।੨।(ਹੇ ਭਾਈ! ਇਸੇ ਤਰ੍ਹਾਂ) ਮਨੁੱਖ (ਆਪਣਾ) ਪਰਵਾਰ ਵੇਖ ਕੇ (ਮਾਇਆ ਦੇ) ਲੋਭ ਵਿਚ ਫਸ ਜਾਂਦਾ ਹੈ, ਮਾਇਆ ਨਾਲ ਚੰਬਿੜਆ ਰਹਿੰਦਾ ਹੈ,(ਮਾਇਆ ਦੇ ਮੋਹ ਵਿਚ) ਬਹੁਤ ਮਗਨ ਰਹਿੰਦਾ ਹੈ, (ਮਾਇਆ ਨੂੰ) ਆਪਣੀ ਬਣਾ ਲੈਂਦਾ ਹੈ (ਇਹ ਨਹੀਂ ਸਮਝਦਾ ਕਿ ਆਖ਼ਰ) ਉਸ ਨੇ ਜ਼ਰੂਰ (ਸਭ ਕੁਝ) ਛੱਡ ਕੇ ਇਥੋਂ ਚਲੇ ਜਾਣਾ ਹੈ ।੩।ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਨਾਲ ਪਿਆਰ ਪਾਂਦਾ ਹੈ, ਯਕੀਨ ਜਾਣੋ, ਉਹ ਸਦਾ ਦੁਖੀ ਰਹਿੰਦਾ ਹੈ ।ਹੇ ਨਾਨਕ! ਆਖ—ਗੁਰੂ ਨੇ (ਮੈਨੂੰ) ਇਹ ਹੀ ਸਮਝ ਦਿੱਤੀ ਹੈ ਕਿ ਪਰਮਾਤਮਾ ਨਾਲ ਪਿਆਰ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੪।੨।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 04 November 2018

https://youtu.be/NNttqLJxtjY

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੦੪ ਨਵੰਬਰ ੨੦੧੮,ਐਤਵਾਰ,੧੯ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ (ਅੰਗ:੮੫੭)

ਪਦਅਰਥ:- ਭ੍ਰਮੁ—ਭਰਮ, ਭਟਕਣਾ, ਗੇੜ। ਗਇਆ—ਮੁੱਕ ਗਿਆ। ਲਿਵ—ਲਗਨ। ਸੁੰਨਿ—ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ, ਅਫੁਰ ਅਵਸਥਾ ਵਿਚ। ਸਾਖੀ—ਸਿੱਖਿਆ ਦੀ ਰਾਹੀਂ। ਗੁਰ ਸਾਖੀ—ਸਤਿਗੁਰੂ ਦੀ ਸਿੱਖਿਆ ਨਾਲ। ਜਾਗੀ—(ਬੁੱਧ) ਜਾਗ ਪਈ ਹੈ।1। ਰਹਾਉ। ਕਾਸੀ—ਕੈਂਹ (ਦਾ ਭਾਂਡਾ)। ਧੁਨਿ—ਅਵਾਜ਼। ਜਾਈ—ਲੀਨ ਹੋ ਜਾਂਦੀ ਹੈ। ਕਾਸੀ ਫੂਟੀ—ਕੈਂਹ ਦਾ ਭਾਂਡਾ ਟੁੱਟਿਆਂ। ਪੰਡਿਤਾ—ਹੇ ਪੰਡਿਤ! ਕਹਾਂ—ਕਿੱਥੇ? ਨੋਟ:- ਕੈਂਹ ਦੇ ਭਾਂਡੇ ਨੂੰ ਠਣਕਾਰੀਏ ਤਾਂ ਇਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ ਠੋਕਰਨਾ ਛੱਡ ਦੇਈਏ ਤਾਂ ਅਵਾਜ਼ ਭੀ ਮੁੱਕ ਜਾਂਦੀ ਹੈ। ਪਰ ਜਦੋਂ ਭਾਂਡਾ ਟੁੱਟ ਜਾਏ, ਤਾਂ ਠਣਕਾਇਆਂ ਭੀ ਉਹ ਅਵਾਜ਼ ਨਹੀਂ ਨਿਕਲਦੀ। ਸਰੀਰ ਦਾ ਮੋਹ (ਦੇਹ-ਅੱਧਿਆਸ) ਮਾਨੋ, ਕੈਂਹ ਦਾ ਭਾਂਡਾ ਹੈ, ਜਿਤਨਾ ਚਿਰ ਦੇਹ-ਅੱਧਿਆਸ ਮਨੁੱਖ ਦੇ ਅੰਦਰ ਕਾਇਮ ਰਹਿੰਦਾ ਹੈ, ਦੁਨੀਆ ਦੇ ਪਦਾਰਥ ਗਿਆਨ-ਇੰਦ੍ਰਿਆਂ ਨੂੰ ਠੋਕਰਾਂ ਲਾਉਂਦੇ ਹਨ, ਤੇ ਮਨ ਵਿਚੋਂ ਤ੍ਰਿਸ਼ਨਾ ਦੀ ਸੁਰ ਛਿੜੀ ਹੀ ਰਹਿੰਦੀ ਹੈ। ਪਰ ਜਦੋਂ ਸਰੀਰ ਦਾ ਮੋਹ ਮੁੱਕ ਜਾਏ, ਨਾਹ ਕੋਈ ਪਦਾਰਥ ਇੰਦ੍ਰਿਆਂ ਨੂੰ ਪ੍ਰੇਰ ਸਕਦਾ ਹੈ, ਨਾਹ ਕੋਈ ਠੋਕਰ ਵੱਜਦੀ ਹੈ, ਤੇ ਨਾਹ ਹੀ ਅੰਦਰ ਤ੍ਰਿਸ਼ਨਾ ਦਾ ਰਾਗ ਛਿੜਦਾ ਹੈ। ਫਿਰ, ਪਤਾ ਨਹੀਂ ਉਹ ਰਾਗ ਕਿੱਥੇ ਜਾ ਸਮਾਉਂਦਾ ਹੈ। ਤ੍ਰਿਕੁਟੀ— ਤ੍ਰਿ+ਕੁਟੀ। ਤ੍ਰਿ—ਤਿੰਨ। ਕੁਟੀ—ਡਿੰਗੀਆਂ ਲਕੀਰਾਂ} ਤਿੰਨ ਵਿੰਗੀਆਂ ਲਕੀਰਾਂ ਜੋ ਮਨੁੱਖ ਦੇ ਮੱਥੇ ਉੱਤੇ ਪੈ ਜਾਂਦੀਆਂ ਹਨ। ਜਿਵੇਂ ਸੰਸਕ੍ਰਿਤ ਲਫ਼ਜ਼ “ਨਿਕਟੀ” ਤੋਂ ਪੰਜਾਬੀ ਲਫ਼ਜ਼ “ਨੇੜੇ” ਬਣ ਗਿਆ ਹੈ; ਜਿਵੇਂ ਲਫ਼ਜ਼ “ਕਟਕ” ਤੋਂ “ਕੜਾ” ਬਣ ਗਿਆ ਹੈ, ਤਿਵੇਂ, ਸੰਸਕ੍ਰਿਤ ਲਫ਼ਜ਼ “ਤ੍ਰਿਕੁਟੀ” ਤੋਂ ਪੰਜਾਬੀ ਲਫ਼ਜ਼ ਹੈ “ਤ੍ਰਿਊੜੀ”। ਮਨੁੱਖ ਦੇ ਮੱਥੇ ਉੱਤੇ ‘ਤ੍ਰਿਊੜੀ, ਤਦੋਂ ਹੀ ਪੈਂਦੀ ਹੈ, ਜਦੋਂ ਇਸ ਦੇ ਮਨ ਵਿਚ ਖਿੱਝ ਹੋਵੇ। ਸੋ, ‘ਤਿਕੁਟੀ ਵਿੰਨ੍ਹਣ’ ਦਾ ਭਾਵ ਹੈ ‘ਮਨ ਵਿਚੋਂ ਖਿੱਝ ਮੁਕਾਉਣੀ’। ਇਸ ਵਿਚ ਕੋਈ ਸ਼ੱਕ ਨਹੀਂ ਕਿ ਲਫ਼ਜ਼ ‘ਤ੍ਰਿਕੁਟੀ’ ਜੋਗੀਆਂ ਵਿਚ ਵਰਤਿਆ ਜਾਂਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਕਬੀਰ ਜੀ ਦੀ ਬਾਣੀ ਵਿਚ ਭੀ ਇਹ ਉਸੇ ਭਾਵ ਵਿਚ ਹੋਵੇ। ਸਿਰਫ਼ ਇਸ ਲਫ਼ਜ਼ ਦੀ ਵਰਤੋਂ ਤੋਂ ਇਹ ਅੰਦਾਜ਼ਾ ਲਾਉਣਾ ਗ਼ਲਤ ਹੈ ਕਿ ਕਬੀਰ ਜੀ ਪ੍ਰਾਣਾਯਾਮ ਕਰਦੇ ਸਨ। ਜੇ ਅਸਾਂ ਅਜਿਹੀ ਹੀ ਕਸਵੱਟੀ ਵਰਤੀ, ਤਾਂ ਗੁਰੂ ਨਾਨਕ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਸਾਹਿਬ ਜੀ ਨੂੰ ਅਸੀਂ ਅੰਞਾਣਪੁਣੇ ਵਿਚ ਪ੍ਰਾਣਾਯਾਮ ਕਰਨ ਦੇ ਹਾਮੀ ਕਹਿ ਬੈਠਾਂਗੇ। ਸੰਧਿ—ਵਿੰਨ੍ਹ ਕੇ, ਫੋੜ ਕੇ, ਨਾਸ ਕਰ ਕੇ। ਘਟ ਹੂ ਘਟ—ਹਰੇਕ ਘਟ ਵਿਚ। ਸਮਾਚਰੀ—ਪੈਦਾ ਹੋਈ, ਉਪਜੀ ਹੈ। ਤਿਆਗੀ—ਮਾਇਆ ਤੋਂ ਉਪਰਾਮ, ਮੋਹ ਤੋਂ ਰਹਿਤ।2। ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਆਪ ਤੇ—ਅੰਦਰੋਂ ਹੀ। ਤੇਜੁ—ਪ੍ਰਭੂ ਦੀ ਜੋਤ। ਮਾਨਾ—ਪਤੀਜ ਗਿਆ ਹੈ।3।

ਅਰਥ:- (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।1। ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।1। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।2। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।3।11। ਸ਼ਬਦ ਦਾ ਭਾਵ:- ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।

बिलावलु ॥ जनम मरन का भ्रमु गइआ गोबिद लिव लागी ॥ जीवत सुंनि समानिआ गुर साखी जागी ॥१॥ रहाउ ॥ कासी ते धुनि ऊपजै धुनि कासी जाई ॥ कासी फूटी पंडिता धुनि कहां समाई ॥१॥ त्रिकुटी संधि मै पेखिआ घट हू घट जागी ॥ ऐसी बुधि समाचरी घट माहि तिआगी ॥२॥ आपु आप ते जानिआ तेज तेजु समाना ॥ कहु कबीर अब जानिआ गोबिद मनु माना ॥३॥११॥

अर्थ :-(मेरे अंदर) सतिगुरु की शिक्षा के साथ ऐसी बुध जाग गई है कि मेरी जन्म-मरन की भटकना ख़त्म हो गई है, प्रभू-चरणो में मेरी सुरत जुड़ गई है, और मैं जगत में विचरता हुआ ही उस हालत में टिका रहता हूँ जहाँ माया के फुरने नहीं उठते ।1 ।रहाउ । हे पंडित ! जैसे कैंह के बर्तन को खटकने से उस में से अवाज निकलती है, अगर (खटकाना) छोड़ दें तो वह अवाज कैंह में ही खत्म हो जाती है, उसी प्रकार इस शारीरीक मोह का हाल है । (जब से बुध जागी है) मेरा शरीर से मोह मिट गया है (मेरा यह मायिक पदार्थों के साथ ठटकण वाला बर्तन टूट गया है), अब पता ही नहीं कि वह तृष्णा की अवाज कहाँ जा गुंम हुई है ।1 । (सतिगुरु की शिक्षा के साथ बुध जागने से ) मैंने अंदरली खिझ दूर कर ली है, अब मुझे हरेक घट में भगवान की जोत जगती दिख रही है; मेरे अंदर ऐसी मत पैदा हो गई है कि मैं अंदर से विरकत हो गया हूँ ।2 । अब अंदर से ही मुझे आपे की सूझ हो गई है, मेरी जोत रबी-जोत में रल गई है । हे कबीर ! बोल-अब मैं गोबिंद के साथ जान-पहचान पाने के लिए है, मेरा मन गोबिंद के साथ गिझ गया है ।3 ।11 ।

Bilaaval: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. ||1||Pause|| The sound made from bronze, that sound goes into the bronze again. But when the bronze is broken, O Pandit, O religious scholar, where does the sound go then? ||1|| I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. ||2|| I have come to know my own self, and my light has merged in the Light. Says Kabeer, now I know the Lord of the Universe, and my mind is satisfied. ||3||11||

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 03 November 2018

https://youtu.be/LTv6E8Ghi9Y

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੦੩ ਨਵੰਬਰ ੨੦੧੮,ਸ਼ਨੀਵਾਰ,੧੮ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ:੭੦੯)

ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 03 November 2018

https://youtu.be/FGkl8_1HENM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੦੩ ਨਵੰਬਰ ੨੦੧੮,ਸ਼ਨੀਵਾਰ,੧੮ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ:੭੨੯)

ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3। (ਸੇਵਾਦਾਰ ਮੋਹਨਜੀਤ ਸਿੰਘ ੯੮੭੩੬੨੬੭੮੯)

सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।

Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless – just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bondage. ||6||1||3||

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ ਜੀ