Morning Hukamnama | Sri Harmandir Sahib ji | 31 October 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੧ ਅਕਤੂਬਰ ੨੦੧੮,ਬੁੱਧਵਾਰ,੧੫ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (ਅੰਗ:੬੧੯)

ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥

सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 October 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਅਕਤੂਬਰ ੨੦੧੮,ਮੰਗਲਵਾਰ,੧੪ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ (ਅੰਗ:੬੩੧)

ਪਦਅਰਥ: ਮਾਹਿ = ਵਿਚ। ਰਹੀ = ਰਹਿ ਗਈ। ਭਜੇ = ਭਜਨ ਕੀਤਾ। ਤੀਰਥ = {तीर्थ = A holy person} ਸੰਤ ਜਨ। ਵੇਖੋ = (੧) “ਨਾਮਿ ਰਤੇ ਤੀਰਥ ਸੇ ਨਿਰਮਲ, ਦੁਖੁ ਹਉਮੈ ਮੈਲੁ ਚੁਕਾਇਆ ॥. . . ਨਾਨਕੁ ਤਿਨ ਕੇ ਚਰਨ ਪਖਾਲੈ, ਜਿਨ੍ਹ੍ਹਾ ਗੁਰਮੁਖਿ ਸਾਚਾ ਭਾਇਆ ॥” {ਪ੍ਰਭਾਤੀ ਮ: ੧ , ਪੰਨਾ ੧੩੪੫ (੨) ਸੋਰਠਿ ਮ: ੯ “ਨਾ ਹਰਿ ਭਜਿਓ ਨਾ ਗੁਰਜਨੁ ਸੇਵਿਓ” = ਪੰਨਾ ੬੩੨ (ਸ਼ਬਦ ਤੀਜਾ) ਸੇਵੇ = ਸੇਵਾ ਕੀਤੀ। ਚੋਟੀ = ਬੋਦੀ। ਕਾਲਿ = ਕਾਲ ਨੇ। ਗਹੀ = ਫੜ ਲਈ।੧।ਰਹਾਉ। ਦਾਰਾ = ਇਸਤ੍ਰੀ। ਪੂਤ = ਪੁੱਤਰ। ਰਥ = ਗੱਡੀਆਂ। ਸੰਪਤਿ = ਮਲ = ਅਸਬਾਬ। ਸਭ ਮਹੀ = ਸਾਰੀ ਧਰਤੀ। ਅਵਰ = ਹੋਰ। ਸਗਲ = ਸਾਰਾ। ਮਿਥਿਆ = ਨਾਸਵੰਤ। ਜਾਨਹੁ = ਸਮਝੋ। ਕੋ = ਦਾ। ਸਹੀ = ਠੀਕ, ਸਾਥ ਨਿਬਾਹੁਣ ਵਾਲਾ, ਅਸਲ (ਸਾਥੀ) ।੧। ਜੁਗ = ਜੁਗਾਂ ਵਿਚ। ਹਾਰਿਓ = ਥੱਕ ਗਿਆ। ਮਾਨਸ ਦੇਹ = ਮਨੁੱਖਾ ਸਰੀਰ। ਲਹੀ = ਲੱਭਾ। ਬਰੀਆ = ਵਾਰੀ। ਕਹਾ ਨਹੀ = ਕਿਉਂ ਨਹੀਂ?।੨।

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

सोरठि महला ९ ॥
मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥

अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥

Sorath Mahalaa 9 ||
Man Kee Man Hee Maahe Rahee || Naa Har Bhaje N Teerathh Seve Chottee Kaal Gahee ||1|| Rahaau || Daaraa Meet Poot Rathh Sampat Dhhan Pooran Sabh Mahee || Avar Sagal Mithheaa A Jaanau Bhajan Raam Ko Sahee ||1|| Firat Firat Bahute Jug Haareo Maanas Deh Lahee || Naanak Kehat Milan Kee Bareeaa Simrat Kahaa Nahee ||2||2||

Meaning: The mind remains in the mind. He does not meditate on the Lord, nor does he perform service at sacred shrines, and so death seizes him by the hair. ||1|| Pause || Wife, friends, children, carriages, property, total wealth, the entire world – know that all of these things are false. The Lord’s meditation alone is true. ||1|| Wandering, wandering around for so many ages, he has* *grown weary, and finally, he obtained this human body. Says Nanak Ji, this is the opportunity to meet the Lord; why don’t you remember Him in meditation ? ||2||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 30 October 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਅਕਤੂਬਰ ੨੦੧੮,ਮੰਗਲਵਾਰ,੧੪ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ (ਅੰਗ:੬੩੩)

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

Sorat’h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives – all are attached to wealth. When they see a poor man, they all forsake his company and run away. ||1||

सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥

हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 29 October 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਅਕਤੂਬਰ ੨੦੧੮,ਸੋਮਵਾਰ,੧੩ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥   (ਅੰਗ:੬੦੯)

ਕਲਤ੍ਰ = ਇਸਤ੍ਰੀ। ਲੋਕ ਗ੍ਰਿਹ = ਘਰ ਦੇ ਲੋਕ। ਬਨਿਤਾ = ਇਸਤ੍ਰੀ। ਸਨਬੰਧੇਹੀ = ਸਨਬੰਧੀ ਹੀ। ਬਾਰ = ਵੇਲੇ। ਖਰਾ = ਮਦਦਗਾਰ। ਹੋਸੀ = ਹੋਵੇਗਾ। ਮਿਥਿਆ = ਝੂਠਾ। ਅਸਨੇਹੀ = ਪਿਆਰ ਕਰਨ ਵਾਲੇ ॥੧॥ ਪਪੋਰਹੁ ਦੇਹੀ = ਸਰੀਰ ਨੂੰ ਲਾਡਾਂ ਨਾਲ ਪਾਲਦੇ ਹੋ। ਧੂਮੁ = ਧੂਆਂ। ਬਾਦਰੋ = ਬੱਦਲ। ਇਕੁ = ਸਿਰਫ਼। ਭਾਜਹੁ = ਭਜਹੁ, ਸਿਮਰੋ। ਸਨੇਹੀ = ਪਿਆਰ ਕਰਨ ਵਾਲਾ ॥ ਤੀਨਿ ਸੰਙਿਆ ਕਰਿ = (ਮਾਇਆ ਦੇ) ਤਿੰਨ ਗੁਣ ਰਲਾ ਕੇ। ਦੇਹੀ = ਸਰੀਰ। ਕੂਕਰ = ਕੁੱਤੇ। ਭਸਮੇਹੀ = ਸੁਆਹ ਮਿੱਟੀ। ਆਮਰੋ = ਅਮਰ। ਕਰਣ ਕਾਰਣ = ਜਗਤ ਦਾ ਮੂਲ। ਬਿਸਰੋਹੀ = ਤੈਨੂੰ ਭੁੱਲ ਗਿਆ ਹੈ ॥੨॥

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥

सोरठि महला ५ ॥
पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥

हे भाई! पुत्र, स्त्री, घर के अन्य मर्द और औरतें (सारे) माया के की रिश्ते हैं। आखिर समय (इनमे से) कोई भी तेरा मददगार नहीं बनेगा, सारे झूठा ही प्यार करने वाले हैं॥१॥ हे मनुख! (केवल इस) सरीर को ही क्यों लाड प्यार से पालता रहता है? (जैसे) धुंआ, (जैसे) बादल (उड़ जाता है, उसी प्रकार यह सरीर) नास हो जायेगा। सिर्फ परमात्मा का भजन करा कर, वोही असली प्यार करने वाला है॥रहाउ॥ हे भाई! (परमात्मा ने) माया के तीनो गुणों के असर में रहने वाला तेरा सरीर बना दिया है, (यह अंत को) पानी के, कुतों के, या मिटटी के हवाले हो जाता है। तू इस सरीर-घर में (अपने आप को) अमर समझ बैठा रहता है, और जगत के मूल परमात्मा को भुला रहा है॥२॥

Sorat’h, Fifth Mehl:
Children, spouses, men and women in one’s household, are all bound by Maya. At the very last moment, none of them shall stand by you; their love is totally false. ||1|| O man, why do you pamper your body so? It shall disperse like a cloud of smoke; vibrate upon the One, the Beloved Lord. ||Pause|| There are three ways in which the body can be consumed – it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. ||2||

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 29 October 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਅਕਤੂਬਰ ੨੦੧੮,ਸੋਮਵਾਰ,੧੩ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥(ਅੰਗ:੬੧੧)

ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ॥੧॥ ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ॥ ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ-ਵਿਆਪਕ। ਬਿਧਾਤਾ = ਕਰਤਾਰ ॥੨॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥

सोरठि महला ५ ॥
खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥

हे भाई! बहुत बड़ी खोज करके हम इस नतीजे पर पहुचे हैं कि परमात्मा का नाम (सुमिरन करना ही मनुख के जीवन की) सब से बड़ी असलियत है । गुरु की शरण आ कर ही हरी-नाम सुमिरन से(यह नाम) पलक झपकते ही (सारे) पाप काट देता है, और (संसार समुंदर) से पार कर देता है॥१॥ आत्मिक जीवन की समझ वाले मनुख! (सदा) परमात्मा का नाम रस पिया कर। (हे भाई!) गुरु की आत्मिक जीवन देने वाली बाणी के द्वारा (परमात्मा माँ) नाम बार बार सुन के (मनुख का) मन सब से ऊचा संतोष हासिल कर लेता है॥रहाउ॥ हे भाई! सरे सुखों का देने वाला, सदा कायम रहने वाला परमात्मा अगर मिल जाये तो यही है विकारों से खलासी (का मूल), यही है (आत्मा की) खुराक, यही है जीवन का सही ढंग। वह सर्ब-व्यापक सिरजनहार प्रभु भक्ति का (यह) दान अपने सेवक को (ही) बक्शीश करता है॥२॥

Sorat’h, Fifth Mehl:
I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2||

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ